ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਦਿਨ ਹੈ। ਦਰਅਸਲ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦਾ ਗੱਠਜੋੜ ਹੋ ਗਿਆ ਹੈ। ਅਗਲੇ ਸਾਲ 2022 ਵਿੱਚ ਪੰਜਾਬ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਇਹ ਇੱਕ ਵੱਡਾ ਸਿਆਸੀ ਫੈਸਲਾ ਹੈ।
ਚੋਣਾਂ ਦੇ ਵਿੱਚ ਹੁਣ ਕੁੱਝ ਹੀ ਮਹੀਨੇ ਬਾਕੀ ਰਹਿੰਦੇ ਹਨ ਜਿਸ ਦੇ ਮੱਦੇਨਜ਼ਰ ਸਾਰੀਆਂ ਪਾਰਟੀਆਂ ਨੇ ਸਿਆਸੀ ਤਿਆਰੀਆਂ ਵੀ ਸ਼ੁਰੂ ਕਰ ਕਰ ਦਿੱਤੀਆਂ ਹਨ। ਅਕਾਲੀ ਦਲ ਅਤੇ ਬਸਪਾ ਤਕਰੀਬਨ 25 ਸਾਲਾਂ ਬਾਅਦ ਇੱਕ-ਦੂਜੇ ਦੇ ਨਜ਼ਦੀਕ ਆਏ ਹਨ। ਦੋਵਾਂ ਧਿਰਾਂ ਵਿਚਕਾਰ ਸਹਿਮਤੀ ਤੋਂ ਬਾਅਦ ਅੱਜ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫ਼ਤਰ ਤੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਦੇ ਸੀਨੀਅਰ ਆਗੂ ਸਤੀਸ਼ ਮਿਸ਼ਰਾ ਵਲੋਂ ਗੱਠਜੋੜ ਦਾ ਰਸਮੀ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਨੇ ਮਾਇਆਵਤੀ ਨੂੰ ਫੋਨ ਕਰ ਦਿੱਤੀ ਵਧਾਈ ਤੇ ਕਿਹਾ – ‘ਪੰਜਾਬ ਜ਼ਰੂਰ ਆਇਓ’
ਗੱਠਜੋੜ ਦੇ ਰਸਮੀ ਐਲਾਨ ਤੋਂ ਬਾਅਦ ਪੰਜਾਬ ਦੇ ਦੋਵਾਂ ਪਾਰਟੀਆਂ ਨਾਲ ਜੁੜੇ ਵਰਕਰਾਂ ਵਿੱਚ ਵੀ ਖੁਸ਼ੀ ਦਾ ਮਹੌਲ ਹੈ। ਅਕਾਲੀ ਬਸਪਾ ਗੱਠਜੋੜ ਹੋਣ ਤੋਂ ਬਾਅਦ ਲੁਧਿਆਣਾ ‘ਚ ਵੱਖੋ ਵੱਖਰੀਆਂ ਥਾਵਾਂ ‘ਤੇ ਬੀਐਸਪੀ ਦੇ ਵਰਕਰਾ ਨੇ ਲੱਡੂ ਵੰਡ ਕਿ ਅਤੇ ਭੰਗੜੇ ਪਾ ਕੇ ਖੁਸ਼ੀ ਮਨਾਈ ਹੈ। ਲੁਧਿਆਣਾ ਵਿੱਚ ਜਲੰਧਰ ਬਾਈਪਾਸ ‘ਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਅੱਗੇ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਨਤਮਸਤਕ ਹੋ ਕਿ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਖੁਸ਼ੀ ਮਨਾਈ ਹੈ। ਇਸ ਦੌਰਾਨ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਸੱਤਾ ਧਾਰੀ ਕਾਂਗਰਸ ‘ਤੇ ਵੀ ਤਿੱਖੇ ਨਿਸ਼ਾਨੇ ਸਾਧੇ ਹਨ। ਆਗੂਆਂ ਨੇ ਕਿਹਾ ਕਿ ‘ਤੱਕੜੀ’ ਤੇ ‘ਹਾਥੀ’ ਦੀ ਜੋੜੀ ਪੰਜਾਬ ਦੀ ਸਿਆਸਤ ਨੂੰ ਹਿਲਾਵੇਗੀ। ਉਨ੍ਹਾਂ ਕਿਹਾ ਕਿ ਗੱਠਜੋੜ ਲੋਕਾਂ ਦੇ ਵਿਕਾਸ ਲਈ ਕੰਮ ਕਰੇਗਾ ਅਤੇ ਇਹ ਗੱਠਜੋੜ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ। ਵੀਡੀਓ ਦੇਖਣ ਲਈ ਅੱਗੇ ਦਿੱਤੇ ਲਿੰਕ ‘ਤੇ ਕਲਿੱਕ ਕਰੋ….
ਦੇਖੋ ਵੀਡੀਓ : ਅਕਾਲੀ ਬਸਪਾ ਗੱਠਜੋੜ ਹੋਣ ਤੋਂ ਬਾਅਦ ਲੁਧਿਆਣਾ ‘ਚ ਵਰਕਰਾ ਨੇ ਭੰਗੜੇ ਪਾ ਕੇ ਮਨਾਈ ਖੁਸ਼ੀ