ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਦੋ ਦਿਨ ਵਧਣ ਤੋਂ ਬਾਅਦ ਐਤਵਾਰ ਨੂੰ ਰਿਕਾਰਡ ਪੱਧਰ ‘ਤੇ ਸਥਿਰ ਰਹੀਆਂ।
ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਨੁਸਾਰ, ਪੈਟਰੋਲ ਦੀ ਕੀਮਤ 96.12 ਰੁਪਏ ਅਤੇ ਡੀਜ਼ਲ ਦੀ ਕੀਮਤ 86.98 ਰੁਪਏ ਪ੍ਰਤੀ ਲੀਟਰ ‘ਤੇ ਰਹੀ। ਦਿੱਲੀ ਵਿਚ ਮਈ ਮਹੀਨੇ ਦੌਰਾਨ ਪੈਟਰੋਲ 3.83 ਰੁਪਏ ਅਤੇ ਡੀਜ਼ਲ 4.42 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ।
ਜੂਨ ਮਹੀਨੇ ਵਿਚ ਹੁਣ ਤਕ ਪੈਟਰੋਲ ਦੀ ਕੀਮਤ ਵਿਚ 1.89 ਰੁਪਏ ਅਤੇ ਡੀਜ਼ਲ ਦੀ ਕੀਮਤ ਵਿਚ 1.83 ਰੁਪਏ ਦਾ ਵਾਧਾ ਹੋਇਆ ਹੈ।
ਦੂਜੇ ਸ਼ਹਿਰਾਂ ਵਿਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ। ਮੁੰਬਈ ‘ਚ ਪੈਟਰੋਲ ਦੀ ਕੀਮਤ 102.30 ਰੁਪਏ ਅਤੇ ਡੀਜ਼ਲ ਦੀ ਕੀਮਤ 94.39 ਰੁਪਏ ਪ੍ਰਤੀ ਲੀਟਰ ਸੀ। ਚੇਨਈ ਵਿਚ ਪੈਟਰੋਲ 97.43 ਰੁਪਏ ਅਤੇ ਡੀਜ਼ਲ 91.64 ਰੁਪਏ ਪ੍ਰਤੀ ਲੀਟਰ ‘ਤੇ ਵਿਕਿਆ। ਕੋਲਕਾਤਾ ਵਿੱਚ ਇੱਕ ਲੀਟਰ ਪੈਟਰੋਲ 96.06 ਰੁਪਏ ਅਤੇ ਡੀਜ਼ਲ 89.83 ਰੁਪਏ ਵਿੱਚ ਪਾਇਆ ਗਿਆ।
ਪੈਟਰੋਲ ਵਿਚ 29 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਵਿਚ 28 ਪੈਸੇ ਦਾ ਵਾਧਾ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਦਿੱਲੀ ਵਿਚ ਪੈਟਰੋਲ 95.85 ਰੁਪਏ ਪ੍ਰਤੀ ਲੀਟਰ ਰਹਿ ਗਿਆ। ਡੀਜ਼ਲ ਵੀ 86.75 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ। ਤੁਹਾਨੂੰ ਦੱਸ ਦੇਈਏ ਕਿ ਸਿਰਫ 23 ਦਿਨਾਂ ਵਿੱਚ 5.53 ਪੈਟਰੋਲ ਮਹਿੰਗਾ ਹੋ ਗਿਆ ਹੈ। ਜਦੋਂ ਕਿ ਡੀਜ਼ਲ ਇਕ ਹੀ ਦਿਨ ਵਿਚ 5.97 ਰੁਪਏ ਮਹਿੰਗਾ ਹੋ ਗਿਆ ਹੈ।