ਦਿੱਲੀ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਘਟਦੇ ਨਜ਼ਰ ਆ ਰਹੇ ਹਨ ਜਿਸ ਦੇ ਮੱਦੇਨਜ਼ਰ ਦਿੱਲੀ ਵਾਸੀਆਂ ਨੂੰ ਢਿੱਲ ਮਿਲ ਰਹੀ ਹੈ। ਦੱਸਣਯੋਗ ਹੈ ਕਿ ਅੱਜ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪ੍ਰੈਸ ਕਾਨਫ਼ਰੰਸ ਕੀਤੀ ਗਈ ਹੈ ਜਿਸ ਵਿੱਚ ਉਨ੍ਹਾਂ ਨੇ ਐਲਾਨ ਕੀਤਾ ਗਿਆ ਕਿ ਸੋਮਵਾਰ ਤੋਂ ਰੈਸਟੋਰੈਂਟ 50 ਫ਼ੀਸਦੀ ਸਮਰਥਾ ਦੇ ਨਾਲ ਖੁੱਲ੍ਹ ਸਕਣਗੇ।
ਦੂਜੇ ਪਾਸੇ ਬਾਜ਼ਾਰ, ਮਾਲ ਅਤੇ ਮਾਰਕੀਟ ਕੰਪਲੈਕਸਾਂ ‘ਚ ਸਾਰੀਆਂ ਦੁਕਾਨਾਂ ਸਵੇਰੇ 10 ਵਜੇ ਤੋਂ ਸ਼ਾਮ 8 ਵਜੇ ਤੱਕ ਖੁੱਲ੍ਹ ਸਕਣਗੀਆਂ। ਇਸ ਤੋਂ ਇਲਾਵਾ ਦਿੱਲੀ ਵਿੱਚ ਨਿਜੀ ਦਫਤਰ 50 ਫੀਸਦੀ ਸਮਰਥਾ ਨਾਲ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਲੋਕਾਂ ਵੱਲੋਂ ਲਾਪਰਵਾਹੀ ਵਰਤੀ ਗਈ ਜਾਂ ਮੁੜ ਕੇਸ ਵਧਣ ਲੱਗੇ ਤਾਂ ਦਿੱਲੀ ਦੇ ਵਿੱਚ ਫਿਰ ਤੋਂ ਪਾਬੰਦੀਆਂ ਲੱਗ ਸਕਦੀਆਂ ਹਨ।