GNDU ਦੇ ਤਕਰੀਬਨ 300 ਵਿਦਿਆਰਥੀਆਂ ਜਿਨ੍ਹਾਂ ਨੇ ਹੁਣੇ ਜਿਹੇ ਆਪਣੇ ਕੋਰਸ ਪੂਰੇ ਕੀਤੇ ਹਨ, ਨੂੰ ਵੱਖ ਵੱਖ ਚੰਗੀਆਂ ਬਹੁਰਾਸ਼ਟਰੀ ਕੰਪਨੀਆਂ ਵੱਲੋਂ ਚੰਗੀਆਂ ਤਨਖਾਹਾਂ ‘ਤੇ ਨੌਕਰੀਆਂ ਦੀ ਪੇਸ਼ਕਸ਼ ਕੀਤੀ ਗਈ ਸੀ ਪਰ ਇਹ ਵਿਦਿਆਰਥੀ ਹੁਣ ਦੁਚਿੱਤੀ ਵਿਚ ਆ ਗਏ ਹਨ ਕਿਉਂਕਿ ਜਿਨ੍ਹਾਂ ਕੰਪਨੀਆਂ ਵੱਲੋਂ ਇਨ੍ਹਾਂ ਨੌਕਰੀਆਂ ਦੀ ਆਫਰ ਕੀਤੀ ਗਈ ਸੀ ਉਹ ਵਿਦਿਆਰਥੀਆਂ ਦੇ ਨਤੀਜੇ ਅਤੇ ਡਿਟੇਲ ਮਾਰਕਸ ਕਾਰਡ ਦੀ ਮੰਗ ਕਰ ਰਹੀਆਂ ਹਨ।
ਵਿਦਿਆਰਥੀਆਂ ਨੂੰ ਯੂਨੀਵਰਸਿਟੀ ਵੱਲੋਂ ਕੋਰੋਨਾ ਕਾਰਨ ਪਿਛਲੇ ਸਮੈਸਟਰਾਂ ਦੀ ਕਾਰਗੁਜ਼ਾਰੀ ਦੇ ਆਧਾਰ ‘ਤੇ ਸਰਕਾਰ ਹਦਾਇਤਾਂ ਅਨੁਸਾਰ ਪ੍ਰਮੋਟ ਕਰ ਦਿੱਤਾ ਗਿਆ ਸੀ। ਕੁੱਝ ਕੰਪਨੀਆਂ ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਨੌਕਰੀਆਂ ਉਪਰ ਰੱਖਿਆ ਸੀ, ਉਹ ਵਿਦਿਆਰਥੀਆਂ ਦੇ ਕਿਸੇ ਪ੍ਰੀਖਿਆ ਦੇ ਕਿਸੇ ਠੋਸ ਆਧਾਰ ਦੀ ਅਣਹੋਂਦ ਕਰਕੇ ਮੁਸ਼ਕਲ ਦਾ ਸਾਹਮਣਾ ਕਰ ਰਹੀਆਂ ਹਨ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯੂਨੀਵਰਸਿਟੀ ਵੱਲੋਂ ਦਿੱਤੀ ਗਈ ਪੇਪਰ ਲੈਣ ਦੀ ਈਮੇਲ ਪ੍ਰੀਕ੍ਰਿਆ ਨੂੰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਬਹੁਤਾ ਭਰਵਾਂ ਹੁੰਗਾਰਾ ਨਹੀਂ ਮਿਲਿਆ। ਕਿਉਂਕਿ ਵਿਦਿਆਰਥੀਆਂ ਅਨੁਸਾਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯੂਨੀਵਰਸਿਟੀ ਵੱਲੋਂ ਦਿੱਤੀ ਗਈ ਈ-ਮੇਲ ਪ੍ਰੀਕ੍ਰਿਆ ਅਤੇ ਆਪਣੀ ਪਿਛਲੇ ਸਮੈਸਟਰਾਂ ਦੀ ਕਾਰਗੁਜ਼ਾਰੀ ਦੇ ਆਧਾਰ ‘ਤੇ ਕੀਤੇ ਮੁਲਾਂਕਣ ਉਪਰ ਅੰਸਤੁਸ਼ਟੀ ਦਾ ਪ੍ਰਗਟਾਵਾ ਕੀਤਾ ਹੈ। ਕਿਉਂਕਿ ਇਸ ਮੁਲਾਂਕਣ ਸਦਕਾ ਚੰਗੇ ਵਿਦਿਆਰਥੀਆਂ ਦੇ ਨੰਬਰ ਵੀ ਘਟ ਗਏ ਹਨ ਜੋ ਕਿ ਉਨ੍ਹਾਂ ਵਿਦਿਆਰਥੀਆਂ ਵੱਲੋਂ ਵੀ ਮੰਨਣਯੋਗ ਨਹੀਂ ਹਨ।
ਇਹ ਵੀ ਪੜ੍ਹੋ : ਚੰਗੀ ਪਹਿਲ : ਭੀਖੀ ਪਿੰਡ ਜ਼ਿਲ੍ਹਾ ਲੁਧਿਆਣਾ ਦਾ ਪਹਿਲਾ ਪਿੰਡ ਬਣਿਆ, ਜਿਥੇ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਕੀਤਾ ਗਿਆ 100 ਫੀਸਦੀ ਟੀਕਾਕਰਨ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਇਨ੍ਹਾਂ ਪ੍ਰਸਿੱਧ ਕੰਪਨੀਆਂ ਨਾਲ ਤਾਲਮੇਲ ਕਰਕੇ ਕੋਈ ਰਸਤਾ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਵਿਦਿਆਰਥੀ ਇਸ ਮੁਸ਼ਕਲ ਵਿਚੋਂ ਨਿਕਲ ਸਕਣ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਨੌਕਰੀਆਂ ਮਿਲ ਸਕਣ। ਫਿਰ ਵੀ ਮੌਜੂਦਾ ਕੋਵਿਡ 19 ਦੀ ਦੂਜੀ ਲਹਿਰ ਦੇ ਕਰਕੇ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਦਾ ਇਕ ਸਰਵੇ ਕੀਤਾ ਗਿਆ ਕਿ ਉਹ ਕਿਸ ਤਰੀਕੇ ਨਾਲ ਪੇਪਰ ਦੇਣਾ ਪਸੰਦ ਕਰਦੇ ਹਨ। ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਯੂਨੀਵਰਸਿਟੀ ਵਿਦਿਆਰਥੀਆਂ ਦੇ ਨਜ਼ਰੀਏ ਨੂੰ ਧਿਆਨ ਵਿਚ ਰੱਖੇ ਬਿਨਾਂ ਇਸ ਪ੍ਰਕਿਰਿਆ ਨੂੰ ਥੋਪਣਾ ਨਹੀਂ ਚਾਹੁੰਦੀ ਸੀ।
ਜ਼ਿਆਦਾਤਰ ਵਿਦਿਆਰਥੀਆਂ ਨੇ ਆਫਲਾਈਨ ਪ੍ਰੀਖਿਆਵਾਂ ਲਈ ਆਪਣੀ ਪਸੰਦ ਦਿੱਤੀ ਹੈ। ਇਸ ਦੇ ਮੱਦੇਨਜ਼ਰ, ਯੂਨੀਵਰਸਿਟੀ ਨੇ ਪੰਜਾਬ ਸਰਕਾਰ ਨੂੰ ਭਾਰੀ ਬਹੁਗਿਣਤੀ ਵਿਦਿਆਰਥੀਆਂ ਦੀ ਇੱਛਾ ਦੱਸੀ ਹੈ ਅਤੇ ਇਸ ਮਾਮਲੇ ਵਿੱਚ ਨਿਰਦੇਸ਼ ਮੰਗੇ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਨਿਰਦੇਸ਼ਾਂ ਅਨੁਸਾਰ ਪ੍ਰੀਖਿਆਵਾਂ ਦਾ ਆਯੋਜਨ ਕਰੇਗੀ ।
ਇਹ ਵੀ ਪੜ੍ਹੋ : ਪੰਜਾਬ : ਮਹਿਲਾ ਅਤੇ ਬਾਲ ਵਿਕਾਸ ਡਾਇਰੈਕਟੋਰੇਟ ‘ਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ : ਰਮਨ ਬਹਿਲ