ਪੰਜਾਬ ਕਾਂਗਰਸ ਸਰਕਾਰ ਵੱਲੋਂ ਦਲਿਤ ਵਰਗ ਦੇ ਲੱਖਾਂ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਰਕਮ ਨੂੰ ਖੁਰਦ ਬੁਰਦ ਕਰਨ ਦੇ ਰੋਸ ਵਜੋਂ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ।
ਆਪ ਆਗੂਆਂ ਵੱਲੋਂ ਲੜੀਵਾਰ ਭੁੱਖ ਹੜਤਾਲ ਦਾ ਐਲਾਨ ਕੀਤਾ ਗਿਆ ਹੈ ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਤੇ ਮਨਪ੍ਰੀਤ ਸਿੰਘ ਬਾਦਲ ਖਿਲਾਫ ਕੇਸ ਦਰਜ ਕਰਨ ਦੀ ਵੀ ਮੰਗ ਕੀਤੀ ਗਈ ਹੈ। ‘ਆਪ’ ਆਗੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਨੇੜੇ ਪਹੁੰਚੇ ਅਤੇ ਮੰਤਰੀ ਦੀ ਗ੍ਰਿਫਤਾਰੀ ਦੀ ਮੰਗ ਕਰਦਿਆਂ ਘਿਰਾਓ ਕੀਤਾ। ਚੰਡੀਗੜ੍ਹ ਪੁਲਿਸ ਨੇ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਚਲਦਾ ਰਿਹਾ। ਇਸ ਦੌਰਾਨ ਪੁਲਿਸ ਅਤੇ ‘ਆਪ’ ਨੇਤਾਵਾਂ ਦਰਮਿਆਨ ਗਰਮ ਬਹਿਸ ਹੋਈ। ਬਾਅਦ ਵਿਚ ਪੁਲਿਸ ਨੇ ‘ਆਪ’ ਨੇਤਾਵਾਂ ਨੂੰ ਹਿਰਾਸਤ ਵਿਚ ਲੈ ਲਿਆ। ਚੰਡੀਗੜ੍ਹ ਪੁਲਿਸ ਵੱਲੋਂ ਆਪ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗ ਹਰਪਾਲ ਚੀਮਾ, ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਅਤੇ ਵਿਧਾਇਕ ਬੁੱਧ ਰਾਮ ਨੂੰ ਚੰਡੀਗੜ੍ਹ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : ਤੈਅ ਸਮੇਂ ਤੋਂ ਪਹਿਲਾਂ ਪਹੁੰਚਿਆ ਮਾਨਸੂਨ, ਪੰਜਾਬ ‘ਚ ਅਗਲੇ 48 ਘੰਟਿਆਂ ਦੌਰਾਨ ਭਾਰੀ ਮੀਂਹ ਦਾ ਅਲਰਟ ਜਾਰੀ
ਉਨ੍ਹਾਂ ਦਾ ਕਹਿਣਾ ਹੈ ਕਿ ਦਲਿਤ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਕਰੋੜਾਂ ਰੁਪਏ ਦੀ ਗਰਾਂਟ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵੱਡਾ ਘੁਟਾਲਾ ਕੀਤਾ ਹੈ ਅਤੇ ਆਪਣੇ ਚਹੇਤਿਆਂ ਦੇ ਦੋ ਕਾਲਜਾਂ ਨੂੰ ਕਰੋੜਾਂ ਰੁਪਏ ਦੀ ਵਜ਼ੀਫਾ ਰਾਸ਼ੀ ਦਿੱਤੀ ਹੈ, ਜਦਕਿ ਇਨ੍ਹਾਂ ਕਾਲਜਾਂ ਦਾ ਕੋਈ ਵਾਜ਼ੂਦ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਐਸਸੀ ਵਿਦਿਆਰਥੀਆਂ ਦੀ ਬਕਾਇਆ ਰਾਸ਼ੀ 1539 ਕਰੋੜ ਰੁਪਏ ਜਾਰੀ ਨਹੀਂ ਕਰਦੀ ਉਦੋਂ ਤੱਕ ਆਮ ਆਦਮੀ ਪਾਰਟੀ ਵੱਲੋਂ ਲੜੀਵਾਰ ਭੁੱਖ ਹੜਤਾਲ ਜਾਰੀ ਰੱਖੀ ਜਾਵੇਗੀ।
ਆਪ ਦੇ ਸੀਨੀਅਰ ਆਗੂ ਤੇ ਹਲਕਾ ਪਾਇਲ ਦੇ ਇੰਚਾਰਜ ਮਨਵਿੰਦਰ ਸਿੰਘ ਗਿਆਸਪੁਰਾ ਨੇ ਇਹ ਵੀ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੀ ਜ਼ਿੰਮੇਵਾਰੀ ਨਾ ਨਿਭਾਉਂਦਿਆਂ ਕੇਂਦਰ ਸਰਕਾਰ ਵੱਲੋਂ ਭੇਜੀ ਵਜ਼ੀਫਾ ਰਕਮ ਦੀ ਸਹੀ ਵਰਤੋਂ ਨਾ ਕੀਤੀ, ਸਗੋਂ ਦਲਿਤ ਵਿਦਿਆਦਰਥੀਆਂ ਦੇ ਹੱਕਾਂ ’ਤੇ ਡਾਕਾ ਮਾਰ ਕੇ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ।
ਇਹ ਵੀ ਪੜ੍ਹੋ : ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਹੋਈ ਖਰਾਬ, SIT ਸਾਹਮਣੇ 16 ਜੂਨ ਨੂੰ ਨਹੀਂ ਹੋ ਸਕਣਗੇ ਪੇਸ਼