ਸ਼੍ਰੀਮਤੀ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਵਿਦੇਸ਼ ‘ਚ ਜਾ ਕੇ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਲਈ ਕੋਵਿਡਸ਼ੀਲਡ ਵੈਕਸੀਨ ਦੀ ਦੂਜੀ ਡੋਜ਼ ਲਗਵਾਉਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
ਡੀ. ਸੀ. ਉੱਪਲ ਨੇ ਦੱਸਿਆ ਕਿ ਵਿਦਿਆਰਥੀ ਤੇ ਖਿਡਾਰੀਆਂ ਵਲੋਂ ਕੁਝ ਸ਼ਰਤਾਂ ਸਹਿਤ ਕੋਵੀਸ਼ੀਲਡ ਦੀ ਦੂਜੀ ਡੋਜ਼ ਸਮੇਂ ਤੋਂ ਪਹਿਲਾਂ ਲਗਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ ਵਿਚ ਸਿੱਖਿਆ ਲਈ ਜਾਣ ਵਾਲੇ ਵਿਦਿਆਰਥੀ, ਬਜ਼ੁਰਗਾਂ ਦੀ ਸੇਵਾ ਸੰਭਾਲ ਲਈ ਜਾਣ ਵਾਲੇ ਵਿਅਕਤੀਆਂ, ਵਿਦੇਸ਼ ਵਿਚ ਨੌਕਰੀ ਕਰਨ ਲਈ ਜਾਣ ਵਾਲੇ ਵਿਅਕਤੀ ਅਤੇ ਟੋਕੀਓ ਉਲੰਪਿਕ ਲਈ ਜਾਣ ਵਾਲੇ ਭਾਰਤੀ ਦਲ ਦੇ ਖਿਡਾਰੀ ਤੇ ਸਹਾਇਕ ਸਟਾਫ ਕੋਵੀਸ਼ੀਲ਼ਡ ਦੀ ਦੂਜੀ ਡੋਜ਼ ਨਿਰਧਾਰਤ ਸਮੇਂ ਤੋਂ ਪਹਿਲਾਂ ਲਗਵਾ ਸਕਦੇ ਹਨ।
ਇਹ ਵੀ ਪੜ੍ਹੋ : ਇਸ਼ਕ ‘ਚ ਅੰਨ੍ਹੀ ਦੋ ਬੱਚਿਆਂ ਦੀ ਮਾਂ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਮੌਤ ਦੇ ਘਾਟ
ਇਸ ਸਬੰਧੀ ਪੰਜਾਬ ਦੇ ਸਿਹਤ ਮੰਤਰੀ ਨੇ ਵੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਨਿਯੁਕਤ ਇਕ ਸਮਰੱਥ ਅਧਿਕਾਰੀ 84 ਦਿਨਾਂ ਦੇ ਨਿਰਧਾਰਤ ਸਮੇਂ ਤੋਂ ਪਹਿਲਾਂ ਦੂਜੀ ਖੁਰਾਕ ਦੇ ਪ੍ਰਸ਼ਾਸਨ ਨੂੰ ਇਜ਼ਾਜ਼ਤ ਦੇਣ ਤੋਂ ਪਹਿਲਾਂ ਜਾਂਚ ਕਰੇਗਾ ਤੇ ਇਸ ਤੋਂ ਬਾਅਦ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਵੀ ਵਿਅਕਤੀ ਨੂੰ ਕੋਵੀਸ਼ੀਲਡ ਵੈਕਸੀਨ ਦੀ ਦੂਜੀ ਡੋਜ਼ ਐਸ.ਡੀ.ਐਮ. ਦੀ ਮਨਜ਼ੂਰੀ ਤੋਂ ਬਿਨ੍ਹਾਂ ਨਾ ਲੱਗੇ ਤੇ ਨਾਲ ਹੀ ਵਿਦੇਸ਼ ਜਾਣ ਦੇ ਕਾਰਨਾਂ ਦੀ ਵੀ ਜਾਂਚ ਕੀਤੀ ਜਾਵੇਗੀ ਤੇ ਨਾਲ ਹੀ ਵਿਦੇਸ਼ ਪੜ੍ਹਨ ਲਈ ਜਾਣ ਵਾਲੇ ਵਿਦਿਆਰਥੀਆਂ ਦਾ ਸਟੱਡੀ ਵੀਜ਼ਾ, ਦਾਖਲਾ ਆਫਰ ਤੇ ਇੰਟਰਵਿਊ ਪੱਤਰ ਆਦਿ ਦਸਤਾਵੇਜ਼ਾਂ ਦੇਖੇ ਜਾਣਗੇ ਤੇ ਇਸ ਤੋਂ ਬਾਅਦ ਹੀ ਕੋਵਿਡਸ਼ੀਲਡ ਦੀ ਦੂਜੀ ਡੋਜ਼ ਲਗਵਾਉਣ ਦੀ ਇਜਾਜ਼ਤ ਮਿਲ ਸਕੇਗੀ।
ਇਹ ਵੀ ਪੜ੍ਹੋ : ਜਲੰਧਰ ਦੇ ਇੱਕ ਵਿਅਕਤੀ ਦਾ ਦਾਅਵਾ : ਵੈਕਸੀਨ ਦੀ ਪਹਿਲੀ ਡੋਜ਼ ਲਗਵਾਉਣ ਤੋਂ ਬਾਅਦ ਸਰੀਰ ਨਾਲ ਚਿਪਕਣ ਲੱਗੇ ਭਾਂਡੇ