ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਈ ਮਹੀਨੇ ਵਿੱਚ ਵੱਖ-ਵੱਖ ਤਰ੍ਹਾਂ ਦੇ ਰਿਸ਼ਵਤਖੋਰੀ ਦੇ 12 ਮਾਮਲਿਆਂ ਵਿੱਚ 18 ਸਰਕਾਰੀ ਕਰਮਚਾਰੀਆਂ ਅਤੇ 4 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਜਿਸ ਵਿਚ ਪੁਲਿਸ, ਮਾਈਨਿੰਗ ਅਤੇ ਸਿਹਤ ਵਿਭਾਗ ਦੇ 3-3 ਕਰਮਚਾਰੀ ਸ਼ਾਮਲ ਹਨ।
ਇਹ ਜਾਣਕਾਰੀ ਚੀਫ਼ ਡਾਇਰੈਕਟਰ-ਕਮ-ਡੀ.ਜੀ.ਪੀ. ਵਿਜੀਲੈਂਸ ਬਿਊਰੋ ਪੰਜਾਬ ਸ੍ਰੀ ਬੀ.ਕੇ. ਉੱਪਲ ਵੱਲੋਂ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਬਿਊਰੋ ਨੇ ਇਸ ਅਰਸੇ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹੋਰਾਂ ਦਰਮਿਆਨ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਕਾਫੀ ਕੋਸ਼ਿਸ਼ਾਂ ਕੀਤੀਆਂ ਹਨ।
ਉਨ੍ਹਾਂ ਦੱਸਿਆ ਕਿ ਬਿਊਰੋ ਨੇ ਮਈ ਮਹੀਨੇ ਦੌਰਾਨ ਵੱਖ-ਵੱਖ ਅਦਾਲਤਾਂ ਵਿੱਚ ਵਿਜੀਲੈਂਸ ਵੱਲੋਂ 13 ਮੁਕੱਦਮਿਆਂ ਚ ਚਲਾਨ ਦਾਖਲ ਕੀਤੇ ਗਏ। ਇਸ ਸਮੇਂ ਦੌਰਾਨ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਪੂਰੀ ਡੂੰਘਾਈ ਨਾਲ ਜਾਂਚ ਲਈ 5 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ। ਇਸ ਤੋਂ ਇਲਾਵਾ ਵਿਜੀਲੈਂਸ ਪੜਤਾਲਾਂ ਦੇ ਆਧਾਰ
ਤੇ 8 ਨਵੇਂ ਮੁਕੱਦਮੇ ਵੀ ਦਰਜ ਕੀਤੇ ਗਏ ਹਨ।
ਇਹ ਵੀ ਪੜ੍ਹੋ : ਸ. ਪ੍ਰਕਾਸ਼ ਸਿੰਘ ਬਾਦਲ ਨੇ ਕੋਟਕਪੂਰਾ ਜਾਂਚ ਲਈ SIT ਨੂੰ ਸਹਿਯੋਗ ਦੇਣ ਦਾ ਦਿੱਤਾ ਪੂਰਾ ਭਰੋਸਾ