ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਰਫ਼ਤਾਰ ‘ਤੇ ਬ੍ਰੇਕ ਲੱਗ ਰਹੀ ਹੈ। ਇਸੇ ਵਿਚਾਲੇ ਹੁਣ ਦੇਸ਼ ਦੇ ਪ੍ਰਧਾਨ ਮੰਤਰੀ ਆਪਣੀਆਂ ਵਿਦੇਸ਼ ਯਾਤਰਾ ਮੁੜ ਸ਼ੁਰੂ ਕਰ ਸਕਦੇ ਹਨ। ਇਸੇ ਵਿਚਾਲੇ ਵਿਦੇਸ਼ ਮੰਤਰਾਲੇ ਦੇ ਸੂਤਰਾਂ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਪ੍ਰਧਾਨ ਮੰਤਰੀ ਜਲਦ ਹੀ ਅਮਰੀਕਾ ਦਾ ਦੌਰਾ ਕਰ ਸਕਦੇ ਹਨ। ਜਿਸ ਬਾਰੇ ਕੋਈ ਵੀ ਫੈਸਲਾ ਜਲਦ ਹੀ ਲਿਆ ਜਾ ਸਕਦਾ ਹੈ ।
ਸੂਤਰਾਂ ਅਨੁਸਾਰ ਇਸ ਸਬੰਧ ਵਿੱਚ ਅਗਲੇ ਮਹੀਨੇ ਇੱਕ ਸਮੀਖਿਆ ਬੈਠਕ ਕੀਤੀ ਜਾਣੀ ਹੈ। ਕੋਰੋਨਾ ਦੀ ਸਥਿਤੀ ਦੇ ਕੰਟਰੋਲ ਹੋਣ ਦੀ ਸਥਿਤੀ ਵਿੱਚ ਪ੍ਰਧਾਨ ਮੰਤਰੀ ਦੇ ਦੌਰੇ ਸਬੰਧੀ ਫੈਸਲਾ ਲਿਆ ਜਾ ਸਕਦਾ ਹੈ। ਅਧਿਕਾਰਤ ਸੂਤਰਾਂ ਅਨੁਸਾਰ UNGA ਦੀ ਬੈਠਕ ਸਤੰਬਰ ਵਿੱਚ ਹੋਣ ਦੀ ਸੰਭਾਵਨਾ ਹੈ, ਜਦੋਂਕਿ QUAD ਮੀਟਿੰਗ ਸਤੰਬਰ ਅਤੇ ਅਕਤੂਬਰ ਵਿੱਚ ਹੋਣੀ ਹੈ।
ਇਹ ਵੀ ਪੜ੍ਹੋ: ਫ਼ੌਜ ਦੀ ਸਿਖਲਾਈ ਦੌਰਾਨ ਹੋਏ ਮਾਈਨਿੰਗ ਧਮਾਕੇ ’ਚ ਜ਼ਖਮੀ ਫੌਜੀ ਜਵਾਨ ਜਗਰਾਜ ਸਿੰਘ ਹੋਇਆ ਸ਼ਹੀਦ
ਦਰਅਸਲ, ਪੀਐਮ ਮੋਦੀ ਇਸ ਬੈਠਕ ਲਈ ਅਮਰੀਕਾ ਦੌਰੇ ‘ਤੇ ਜਾਣਗੇ ਜਾਂ ਨਹੀਂ ਇਸ ਬਾਰੇ ਅਗਲੇ ਮਹੀਨੇ ਫੈਸਲਾ ਕੀਤਾ ਜਾਵੇਗਾ । ਜੇ ਪ੍ਰਧਾਨ ਮੰਤਰੀ ਮੋਦੀ ਅਮਰੀਕਾ ਦੇ ਦੌਰੇ ‘ਤੇ ਜਾਂਦੇ ਹਨ ਤਾਂ ਉਹ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨਾਲ ਮੁਲਾਕਾਤ ਕਰ ਸਕਦੇ ਹਨ ।
ਇਸ ਦੇ ਨਾਲ ਹੀ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਸੰਕੇਤ ਦਿੱਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਅਤੇ ਅਮਰੀਕਾ ਵਿਚਾਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਅਮਰੀਕਾ ਦਾ ਦੌਰਾ ਕਰ ਸਕਦੇ ਹਨ।
ਟਲਿਆ ਵੱਡਾ ਹਾਦਸਾ : ਲੈਂਡਿੰਗ ਦੌਰਾਨ ਇੰਡੀਗੋ ਫਲਾਈਟ ਦਾ ਫਟਿਆ ਟਾਇਰ, ਵਾਲ-ਵਾਲ ਬਚੇ ਯਾਤਰੀ
ਜ਼ਿਕਰਯੋਗ ਹੈ ਕਿ ਬਾਇਡੇਨ ਦੇ ਅਮਰੀਕਾ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਪੀਐਮ ਮੋਦੀ 3 ਵਾਰ ਫੋਨ ‘ਤੇ ਗੱਲ ਕਰ ਚੁੱਕੇ ਹਨ। ਹਾਲ ਹੀ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ G -7 ਸੰਮੇਲਨ ਵਿੱਚ ਹਿੱਸਾ ਲਿਆ ਸੀ। ਪੀਐਮ ਮੋਦੀ ਲਗਾਤਾਰ ਅਮਰੀਕਾ ਦੇ ਰਾਸ਼ਟਰਪਤੀ ਦੇ ਸੰਪਰਕ ਵਿੱਚ ਰਹਿੰਦੇ ਹਨ । ਦੱਸ ਦੇਈਏ ਕਿ ਪੀਐੱਮ ਮੋਦੀ ਨੇ ਸਾਲ 2020 ਵਿੱਚ ਬੰਗਲਾਦੇਸ਼ ਦਾ ਦੌਰਾ ਕੀਤਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਦੌਰੇ ਤੋਂ ਬਾਅਦ ਕੋਈ ਵੱਡਾ ਦੌਰਾ ਨਹੀਂ ਕੀਤਾ ਹੈ।