ਚੰਡੀਗੜ੍ਹ : ਪੰਜਾਬ ਪੁਲਿਸ ਨੇ ਰਾਜਨੀਤਿਕ ਰਣਨੀਤੀਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਮੁੱਖ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਦਾ ਰੂਪ ਧਾਰਨ ਕਰਨ ਤੇ ਉਸ ਦੇ ਨਾਂ ਦਾ ਇਸਤੇਮਲ ਕਰਕੇ ਕਝ ਸਿਆਸੀ ਨੇਤਾਵਾਂ ਨੂੰ ਮੁੱਖ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਭੜਕਾਉਣ ਲਈ ਇਸਤੇਮਾਲ ਕਰਨ ਦੇ ਦੋਸ਼ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਕੇਸ ਦਰਜ ਕੀਤਾ ਹੈ। ਪੰਜਾਬ ਪੁਲਿਸ ਦੇ ਬੁਲਾਰੇ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਅਣਪਛਾਤਾ ਵਿਅਕਤੀ ਪ੍ਰਸ਼ਾਂਤ ਕਿਸ਼ੋਰ ਬਣ ਕੇ ਪਿਛਲੇ 5-7 ਦਿਨਾਂ ਤੋਂ ਰਾਜਨੀਤਿਕ ਨੇਤਾਵਾਂ ਅਤੇ ਲੋਕ ਨੁਮਾਇੰਦਿਆਂ ਨੂੰ ਫੋਨ ਕਰ ਰਿਹਾ ਸੀ।
ਗੁਪਤ ਸੂਤਰਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ਵਜੋਂ ਪੇਸ਼ ਇਹ ਅਣਪਛਾਤਾ ਵਿਅਕਤੀ ਕਥਿਤ ਤੌਰ ‘ਤੇ ਰਾਜਨੇਤਾਵਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਖਿਲਾਫ ਜਨਤਕ ਬਿਆਨਬਾਜ਼ੀ ਕਰਨ ਅਤੇ ਉਨ੍ਹਾਂ ਦੀ ਅਗਵਾਈ ਦੀ ਅਲੋਚਨਾ ਕਰਨ ਲਈ ਉਕਸਾ ਰਿਹਾ ਸੀ। ਬੁਲਾਰੇ ਨੇ ਅੱਗੇ ਇਹ ਖੁਲਾਸਾ ਕੀਤਾ ਕਿ ਇਹ ਫੋਨ ਕਰਨ ਵਾਲਾ, ਪ੍ਰਸ਼ਾਂਤ ਕਿਸ਼ੋਰ ਹੋਣ ਦਾ ਦਾਅਵਾ ਕਰਦਾ ਹੈ, ਸਪੱਸ਼ਟ ਤੌਰ ‘ਤੇ ਰਾਜਨੀਤਿਕ ਨੇਤਾਵਾਂ ਆਦਿ ਨੂੰ ਭਰੋਸਾ ਦਿੰਦਾ ਰਿਹਾ ਹੈ ਕਿ ਜੇ ਉਹ ਉਨ੍ਹਾਂ (ਪ੍ਰਸ਼ਾਂਤ ਕਿਸ਼ੋਰ ਬਣੇ ਆਦਮੀ) ਦੀ ਸਲਾਹ ਦੀ ਪਾਲਣਾ ਕਰਦਾ ਹੈ, ਤਾਂ ਉਹ ਦਿੱਲੀ ਵਿਚ ਕਾਂਗਰਸ ਹਾਈ ਕਮਾਂਡ ਵਿਚ ਸ਼ਾਮਲ ਹੋਵੇਗਾ। ਫੋਨ ਕਾਲ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖਿਲਾਫ ਆਈ. ਪੀ. ਸੀ. ਦੀ ਧਾਰਾ 416, 419, 420, 109,120-ਬੀ ਅਤੇ ਆਈ. ਟੀ. ਐਕਟ, ਧਾਰਾ ਡੀ ਅਧੀਨ ਥਾਮਾ ਡਵੀਜ਼ਨ ਨੰ. ਕਮਿਸ਼ਨਰੇਟ ਆਫ ਪੁਲਿਸ ਲੁਧਿਆਣਾ ਵਿਖੇ ਅਪਰਾਧਿਕ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ 24 ਘੰਟਿਆਂ ਦਰਮਿਆਨ ਕੋਰੋਨਾ ਕਾਰਨ 38 ਮਰੀਜ਼ਾਂ ਨੇ ਤੋੜਿਆ ਦਮ, 642 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ