ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਸਰਹੱਦਾਂ ‘ਤੇ ਡੱਟੇ ਕਿਸਾਨਾਂ ਨੂੰ 6 ਮਹੀਨਿਆਂ ਤੋਂ ਵੀ ਵੱਧ ਦਾ ਸਮਾਂ ਹੋ ਗਿਆ ਹੈ ਪਰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ। ਕੜਾਕੇ ਦੀ ਸਰਦੀ ਵਿੱਚ ਵੀ ਕਿਸਾਨ ਹਿੰਮਤ ਨਹੀਂ ਹਾਰੇ, ਉਥੇ ਹੀ ਕੋਰੋਨਾ ਕਾਲ ਵਿੱਚ ਵੀ ਉਹ ਇਸੇ ਤਰ੍ਹਾਂ ਡੱਟੇ ਰਹੇ। ਇਸ ਦੌਰਾਨ ਸੈਂਕੜੇ ਕਿਸਾਨਾਂ ਦੀ ਜਾਨ ਚਲੀ ਗਈ।
ਹੁਣ ਫਿਰ ਕਿਸਾਨ ਅੰਦੋਲਨ ਵਿੱਚ ਸੰਘਰਸ਼ ਕਰ ਰਹੇ ਇੱਕ ਹੋਰ ਕਿਸਾਨ ਦੀ ਮੌਤ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਉਸ ਦੀ ਪਛਾਣ 51 ਸਾਲਾ ਅਮਰੀਕ ਸਿੰਘ ਵਜੋਂ ਹੋਈ ਹੈ, ਜੋਕਿ ਦਿੱਲੀ ਮੋਰਚੇ ਵਿੱਚ ਸੰਘਰਸ਼ ਕਰ ਰਿਹਾ ਸੀ ਤੇ ਪਿਛਲੇ ਦਿਨੀਂ ਹੀ ਪੰਜਾਬ ਵਾਪਿਸ ਪਰਤਿਆ ਸੀ। ਇਹ ਕਿਸਾਨ ਮੋਗਾ ਜ਼ਿਲ੍ਹੇ ਦੇ ਪਿੰਡ ਛੋਟਾ ਘਰ ਦਾ ਰਹਿਣ ਵਾਲਾ ਸੀ। ਉਹ ਲੰਮੇ ਸਮੇਂ ਤੋਂ ਅੰਦੋਲਨ ਵਿੱਚ ਸੰਘਰਸ਼ ਕਰ ਰਿਹਾ ਸੀ।
ਇਹ ਵੀ ਪੜ੍ਹੋ : ਪਟਿਆਲਾ : CM ਦੀ ਰਿਹਾਇਸ਼ ਘੇਰਨ ਜਾ ਰਹੇ ਬੇਰੋਜ਼ਗਾਰ ਅਧਿਆਪਕ ਫਿਰ ਹੋਏ ਪੁਲਿਸ ਦੀ ਲਾਠੀਚਾਰਜ ਦਾ ਸ਼ਿਕਾਰ
ਜ਼ਿਕਰਯੋਗ ਹੈ ਕਿ ਕੇਂਦਰੀ ਖੇਤੀਬਾੜੀ ਐਕਟ ਦੇ ਵਿਰੋਧ ਵਿੱਚ ਦਿੱਲੀ ਦੀਆਂ ਸਰਹੱਦਾਂ ‘ਤੇ ਪਿਛਲੇ 6 ਮਹੀਨਿਆਂ ਤੋਂ ਵੱਧ ਸਮੇਂ ਤੋਂ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਉੱਥੇ ਹੀ ਇਸ ਅੰਦੋਲਨ ਵਿੱਚ ਕਿਸਾਨਾਂ ਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਅੰਦੋਲਨ ਵਿੱਚ ਪੱਛਮੀ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।