ਚੰਡੀਗੜ੍ਹ : ਖੇਤੀ ਕਾਨੂੰਨਾਂ ਖਿਲਾਫ ਦਿੱਲੀ ਸਰਹੱਦਾ ‘ਤੇ ਸੰਘਰਸ਼ ਕਰਦਿਆਂ ਕਿਸਾਨਾਂ ਨੂੰ 6 ਮਹੀਨਿਆਂ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਕੇਂਦਰ ਸਰਕਾਰ ਆਪਣੇ ਫੈਸਲੇ ਤੋਂ ਟੱਸ ਤੋਂ ਮੱਸ ਨਹੀਂ ਹੋ ਰਹੇ। ਸਰਕਾਰ ਦੇ ਇਸ ਅੜੀਅਲ ਰਵੱਈਏ ਤੋਂ ਪ੍ਰੇਸ਼ਾਨ ਹੋ ਕੇ ਇੱਕ ਹੋਰ ਕਿਸਾਨ ਨੇ ਆਪਣੀ ਜਾਨ ਦੇ ਦਿੱਤੀ।
ਕਿਸਾਨ ਦੀ ਪਛਾਣ ਹਰਿਆਣਾ ਦੇ ਜ਼ਿਲ੍ਹਾ ਜੀਂਦ ਦੇ 55 ਸਾਲਾ ਜ਼ਿਲ੍ਹੇ ਸਿੰਘ ਵਜੋਂ ਹੋਈ ਹੈ। ਉਹ ਆਪਣੇ ਪਿੱਛੇ ਆਪਣੀ ਪਤਨੀ ਅਤੇ ਤਿੰਨ ਬੱਚੇ ਛੱਡ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਲੰਮੇ ਸਮੇਂ ਤੋਂ ਚੱਲ ਰਹੇ ਸੰਘਰਸ਼ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਬੀਤੀ ਰਾਤ ਕੋਈ ਜ਼ਹਿਰੀਲਾ ਪਦਾਰਥ ਪੀ ਲਿਆ ਅਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਜ਼ਿਲ੍ਹੇ ਸਿੰਘ ਖ਼ਟਕੜ ਟੌਲ ਪਲਾਜ਼ਾ ’ਤੇ ਚੱਲ ਰਹੇ ਪ੍ਰਦਰਸ਼ਨ ਵਿੱਚ ਸਰਗਰਮ ਭੂਮਿਕਾ ਨਿਭਾ ਰਿਹਾ ਸੀ ਅਤੇ ਕਿਸਾਨਾਂ ਨੂੰ ਲੰਗਰ ਵਰਤਾਉਣ ਦੀ ਸੇਵਾ ਕਰ ਰਿਹਾ ਸੀ। ਉਸ ਨੇ ਧਰਨੇ ਵਾਲੀ ਥਾਂ ’ਤੇ ਹੀ ਖੁਦਕੁਸ਼ੀ ਕੀਤੀ। ਉਸ ਸਮੇਂ ਉਹ ਉਥੇ ਇਕੱਲਾ ਹੀ ਸੀ।
ਇਹ ਵੀ ਪੜ੍ਹੋ : ਮੰਦਭਾਗੀ ਖਬਰ : ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰਦਾ ਇੱਕ ਹੋਰ ਕਿਸਾਨ ਹੋਇਆ ਸ਼ਹੀਦ
ਸਵੇਰੇ ਜਦੋਂ ਬਾਕੀ ਕਿਸਾਨ ਧਰਨੇ ਵਾਲੀ ਥਾਂ ’ਤੇ ਪਹੁੰਚੇ ਤਾਂ ਉਹ ਆਪਣੇ ਬਿਸਤਰੇ ’ਤੇ ਮਰਿਆ ਹੋਇਆ ਸੀ। ਉਸ ਦੇ ਕੋਲ ਇਕ ਜ਼ਹਿਰ ਦੀ ਸ਼ੀਸ਼ੀ ਪਈ ਸੀ। ਉਸ ਦੇ ਸਾਥੀ ਕਿਸਾਨਾਂ ਨੇ ਦੱਸਿਆ ਕਿ ਉਹ ਸਰਕਾਰ ਦੇ ਅੜੀਅਲ ਰਵੱਈਏ ਤੋਂ ਕਾਫੀ ਪ੍ਰੇਸ਼ਾਨ ਸੀ।