ਕੋਰੋਨਾ ਦੇ ਮਾਮਲਿਆਂ ਨੂੰ ਪੰਜਾਬ ਵਿੱਚ ਹੁਣ ਬ੍ਰੇਕ ਲੱਗਣੀ ਸ਼ੁਰੂ ਹੋ ਗਈ ਹੈ। ਹਰ ਦਿਨ ਇਸ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵਿੱਚ ਗਿਰਾਵਟ ਆ ਰਹੀ ਹੋ ਗਈ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 726 ਮਾਮਲੇ ਦਰਜ ਕੀਤੇ ਗਏ, ਜਦਕਿ 32 ਮਰੀਜ਼ਾਂ ਨੇ ਦਮ ਤੋੜਿਆ।
ਉਥੇ ਹੀ ਰਾਹਤ ਵਾਲੀ ਗੱਲ ਇਹ ਰਹੀ ਕਿ ਸੂਬੇ ਵਿੱਚ 1255 ਲੋਕਾਂ ਨੂੰ ਠੀਕ ਹੋਣ ‘ਤੇ ਹਸਪਤਾਲੋਂ ਛੁੱਟੀ ਦੇ ਘਰ ਭੇਜਿਆ ਗਿਆ। ਜਦਕਿ ਅੱਜ ਜਲੰਧਰ, ਫਰੀਦਕੋਟ ਤੋਂ 1-1 ਅਤੇ ਪਟਿਆਲਾ ਤੋਂ 3 ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ।
ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 590556 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 565339 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 9479 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 15738 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ, ਜਦਕਿ 2117 ਲੋਕ ਆਕਸੀਜਨ ਸੁਪੋਰਟ ‘ਤੇ ਹਨ। ਉਥੇ ਹੀ 478 ਮਰੀਜ਼ਾਂ ਦੀ ਹਾਲਤ ਗੰਭੀਰ ਹੈ ਅਤੇ 164 ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।