ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ‘ਤੇ ਇੱਕ ਔਰਤ ਨਾਲ ਸ਼ਰੇਆਮ ਕੁੱਟਮਾਰ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਹ ਮਾਰਕੁੱਟ ਕੀਤੀ ਗਈ।
ਮਾਰਕੁਟਾਈ ਤੋਂ ਬਾਅਦ ਔਰਤ ਸੜਕ ‘ਤੇ ਤੜਫਦੀ ਰਹੀ ਪਰ ਕੋਈ ਵੀ ਬਚਾਉਣ ਨਹੀਂ ਆਇਆ। ਮਹਿਲਾ ਸੜਕ ‘ਤੇ ਪਈ ਰਹੀ ਪਰ ਕਿਸੇ ਨੇ ਵੀ ਔਰਤ ਦੀ ਮਦਦ ਨਹੀਂ ਕੀਤੀ। ਇਸ ਘਟਨਾ ਨੂੰ ਦੇਖ ਕੇ ਇੰਝ ਲੱਗਦਾ ਹੈ ਕਿ ਲੋਕਾਂ ਵਿਚ ਇਨਸਾਨੀਅਤ ਨਾਂ ਦੀ ਚੀਜ਼ ਖਤਮ ਹੁੰਦੀ ਜਾ ਰਹੀ ਹੈ। ਘਟਨਾ 31 ਮਈ ਦੀ ਦੱਸੀ ਜਾ ਰਹੀ ਹੈ ਤੇ ਸੀ. ਸੀ. ਟੀ. ਵੀ. ਵਿਚ ਅੱਜ ਸਾਹਮਣੇ ਆਈ ਹੈ। ਘਟਨਾ ਦਾ ਪਤਾ ਲੱਗਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਸ਼ੀਆਂ ਨੂੰ ਪਛਾਣਨ ਤੋਂ ਬਾਅਦ ਪੁਲਿਸ ਨੇ ਛਾਪੇਮਾਰੀ ਵੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਜੈਪਾਲ ਭੁੱਲਰ ਦੇ ਘਰ ਦੇ ਬਾਹਰ ਜਿਲ੍ਹਾ ਪ੍ਰਸ਼ਾਸਨ ਨੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੋਸਟਰ ਬਣਾ ਕੇ ਚਿਪਕਾਇਆ, ਭਾਰੀ ਪੁਲਿਸ ਫੋਰਸ ਤਾਇਨਾਤ