ਕੋਰੋਨਾ ਦੇ ਮਾਮਲੇ ਪੰਜਾਬ ਵਿੱਚ ਹੁਣ ਕਾਫੀ ਘੱਟਣੇ ਸ਼ੁਰੂ ਹੋ ਗਏ ਹਨ। ਹਰ ਦਿਨ ਇਸ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵਿੱਚ ਗਿਰਾਵਟ ਆ ਰਹੀ ਹੋ ਗਈ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 600 ਮਾਮਲੇ ਦਰਜ ਕੀਤੇ ਗਏ, ਜਦਕਿ 31 ਮਰੀਜ਼ਾਂ ਨੇ ਦਮ ਤੋੜਿਆ।
ਉਥੇ ਹੀ ਰਾਹਤ ਵਾਲੀ ਗੱਲ ਇਹ ਰਹੀ ਕਿ ਸੂਬੇ ਵਿੱਚ 1315 ਲੋਕਾਂ ਨੂੰ ਠੀਕ ਹੋਣ ‘ਤੇ ਹਸਪਤਾਲੋਂ ਛੁੱਟੀ ਦੇ ਘਰ ਭੇਜਿਆ ਗਿਆ। ਜਦਕਿ ਅੱਜ ਲੁਧਿਆਣਾ ਤੋਂ 1 ਮਰੀਜ਼ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ।
ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 591762 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 567883 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 8077 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 15802 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ, ਜਦਕਿ 2010 ਲੋਕ ਆਕਸੀਜਨ ਸੁਪੋਰਟ ‘ਤੇ ਹਨ। ਉਥੇ ਹੀ 456 ਮਰੀਜ਼ਾਂ ਦੀ ਹਾਲਤ ਗੰਭੀਰ ਹੈ ਅਤੇ 168 ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।