ਪੰਜਾਬ ਕਾਂਗਰਸ ਦਾ ਕਲੇਸ਼ ਖਤਮ ਕਰਾਉਣ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਕਾਂਗਰਸ ਵਿਚਲੇ ਵਿਵਾਦ ਨੂੰ ਖਤਮ ਕਰਨ ਲਈ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਬਣਾਈ ਗਈ ਕਮੇਟੀ ਸਾਹਮਣੇ ਕੈਪਟਨ ਅਮਰਿੰਦਰ ਸਿੰਘ 22 ਜੂਨ ਨੂੰ ਪੇਸ਼ ਹੋਣਗੇ।
ਸੋਨੀਆ ਗਾਂਧੀ ਵਲੋਂ ਗਠਿਤ 3 ਮੈਂਬਰੀ ਖੜਗੇ ਕਮੇਟੀ ਦੀ ਰਿਪੋਰਟ ਦੀਆਂ ਸਿਫ਼ਾਰਸ਼ਾਂ ’ਤੇ ਆਧਾਰਤ ਹੋਣ ਵਾਲੇ ਫ਼ੈਸਲੇ ’ਤੇ ਸੱਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। 20 ਜੂਨ ਨੂੰ ਸੋਨੀਆ ਗਾਂਧੀ ਵਲੋਂ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਸਮੇਤ ਪੰਜਾਬ ਕਾਂਗਰਸ ਦੇ ਪ੍ਰਮੁੱਖ ਆਗੂਆਂ ਨੂੰ ਮਿਲਣ ਦਾ ਪ੍ਰਸਤਾਵਿਤ ਪ੍ਰੋਗਰਾਮ ਫ਼ਿਲਹਾਲ ਟਲ ਗਿਆ ਹੈ ਅਤੇ ਹੁਣ ਇਹ ਮੀਟਿੰਗ 22 ਜੂਨ ਨੂੰ ਰੱਖੀ ਗਈ ਹੈ। ਇਹ ਵੀ ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਪੰਜਾਬ ਕਾਂਗਰਸ ਵਿਵਾਦ ‘ਤੇ ਨਜ਼ਰ ਰੱਖੇ ਹੋਏ ਹਨ। ਪਿਛਲੇ ਇੱਕ ਹਫ਼ਤੇ ਵਿੱਚ, ਉਨ੍ਹਾੰ ਨੇ ਕਮੇਟੀ ਦੇ ਮੈਂਬਰ ਮੱਲੀਕਾਰਜੁਨ ਖੜਗੇ, ਜੇਪੀ ਅਗਰਵਾਲ, ਹਰੀਸ਼ ਰਾਵਤ ਨਾਲ ਦੋ ਵਾਰ ਮੁਲਾਕਾਤ ਕੀਤੀ ਅਤੇ ਆਪਣੇ ਸੁਝਾਅ ਦਿੱਤੇ।
ਇਹ ਵੀ ਪੜ੍ਹੋ : ਸਰਕਾਰੀ ਨੌਕਰੀ ਦੇ ਲਾਰਿਆਂ ਤੋਂ ਨਾਰਾਜ਼ 14 ਖਿਡਾਰੀਆਂ ਦਾ ਐਲਾਨ- ਪੰਜਾਬ ਸਰਕਾਰ ਨੂੰ ਵਾਪਿਸ ਕਰਨਗੇ ਐਵਾਰਡ
ਕਿਆਸ ਲਗਾਏ ਜਾ ਰਹੇ ਸਨ ਕਿ 20 ਦੀ ਮੀਟਿੰਗ ਤੋਂ ਬਾਅਦ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਫ਼ੈਸਲਾ ਸੁਣਾ ਦੇਣਗੇ ਪਰ ਹੁਣ ਲਗਦਾ ਹੈ ਕਿ ਮਾਮਲਾ ਕੁੱਝ ਦਿਨ ਹੋਰ ਲਟਕ ਸਕਦਾ ਹੈ। ਇਸ ਦੇ ਪਿੱਛੇ ਦਾ ਕਾਰਨ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਲੋਂ ਅਪਣਾਇਆ ਜਾਣ ਵਾਲਾ ਸਖਤ ਰਵੱਈਆ ਹੈ। ਦੋਵਾਂ ਵਿਚੋਂ ਕੋਈ ਵੀ ਆਪਣੇ ਸਟੈਂਡ ਤੋਂ ਪਿੱਛੇ ਹਟਣ ਨੂੰ ਤਿਆਰ ਨਹੀਂ ਹੈ ਤੇ ਕਾਂਗਰਸ ਹਾਈਕਮਾਨ ਵੱਲੋਂ ਵੀ ਇਸ ਮੁੱਦੇ ‘ਤੇ ਫੈਸਲਾ ਲੈਣਾ ਆਸਾਨ ਨਹੀਂ ਲੱਗ ਰਿਹਾ। ਕੈਪਟਨ ਵੱਲੋਂ ਨਾਰਾਜ਼ ਵਿਧਾਇਕਾਂ ਨੂੰ ਮਨਾਉਣ ਲਈ ਲਗਾਤਾਰ ਉਨ੍ਹਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਕੁਝ ਹੱਦ ਤੱਕ ਉਹ ਸਫਲ ਵੀ ਰਹੇ ਹਨ।
ਨਵਜੋਤ ਸਿੰਘ ਸਿੱਧੂ ਪਹਿਲਾਂ ਹੀ ਇਹ ਗੱਲ ਸਾਫ ਕਰ ਚੁੱਕੇ ਹਨ ਕਿ ਜੇਕਰ ਉਹ ਆਪਣੇ ਅਹੁਦੇ ‘ਤੇ ਪਰਤ ਜਾਂਦੇ ਹਨ ਤਾਂ ਵੀ ਉਹ ਕੈਪਟਨ ਨਾਲ ਕੰਮ ਕਰਨਾ ਪਸੰਦ ਨਹੀਂ ਕਰਨਗੇ। ਉਨ੍ਹਾਂ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ‘ਚ ਇੱਕ ਸਾਲ ਤੋਂ ਵੀ ਘੱਟ ਦਾ ਸਮਾਂ ਬਾਕੀ ਰਹਿ ਗਿਆ ਹੈ ਅਤੇ ਹੁਣ ਤੱਕ ਮੁੱਖ ਮੰਤਰੀ ਜਨਤਾ ਅਤੇ ਪਾਰਟੀ ਨੇਤਾਵਾਂ ਨਾਲ ਕੋਈ ਸਬੰਧ ਨਹੀਂ ਵੇਖਦੇ।
ਇਹ ਵੀ ਪੜ੍ਹੋ : ਕੇਂਦਰੀ ਜੇਲ੍ਹ ਬਠਿੰਡਾ ਵਿਖੇ ਕੈਦੀ ਨੇ ਚੁੱਕਿਆ ਖੌਫਨਾਕ ਕਦਮ, ਫਾਹਾ ਲੈ ਕੀਤੀ ਖੁਦਕੁਸ਼ੀ