ਜਲੰਧਰ : ਐਤਵਾਰ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪੁਲਿਸ ਡਵੀਜ਼ਨ ਸੱਤ ਦੇ ਅਧੀਨ ਆਉਂਦੇ ਪੀਪੀਆਰ ਮਾਰਕੀਟ ‘ਚ ਇੱਕ ਲਾਸ਼ ਮਿਲੀ। ਸੈਰ ਕਰਨ ਲਈ ਬਾਹਰ ਗਏ ਲੋਕਾਂ ਨੇ ਮ੍ਰਿਤਕ ਦੇਹ ਨੂੰ ਵੇਖਿਆ ਅਤੇ ਪੁਲਿਸ ਨੂੰ ਇਸ ਮਾਮਲੇ ਬਾਰੇ ਜਾਣਕਾਰੀ ਦਿੱਤੀ।
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਰਾਮਪਾਲ ਨਿਵਾਸੀ ਸੋਫੀ ਪਿੰਡ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 70 ਸਾਲ ਦੱਸੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਉਹ ਪੀਪੀਆਰ ਮਾਰਕੀਟ ਦੇ ਇਕ ਸ਼ੋਅਰੂਮ ਵਿਚ ਸੁਰੱਖਿਆ ਗਾਰਡ ਦਾ ਕੰਮ ਕਰਦਾ ਸੀ ਅਤੇ ਹਰ ਰਾਤ ਸ਼ੋਅਰੂਮ ਦੇ ਬਾਹਰ ਸੌਂਦਾ ਸੀ।
ਸ਼ਨੀਵਾਰ ਦੇਰ ਰਾਤ ਵੀ ਉਹ ਸ਼ੋਅਰੂਮ ਦੇ ਬਾਹਰ ਸੌਂ ਰਿਹਾ ਸੀ, ਜਿਸ ਦੀ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਪੀਪੀਆਰ ਮਾਰਕੀਟ ਵਿੱਚ ਸਵੇਰ ਦੀ ਸੈਰ ਲਈ ਆਏ ਲੋਕਾਂ ਨੇ ਮ੍ਰਿਤਕ ਦੇਹ ਨੂੰ ਵੇਖਦੇ ਹੋਏ ਮ੍ਰਿਤਕ ਦੀ ਲਾਸ਼ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਪੁਲਿਸ ਦੀ ਮੁੱਢਲੀ ਪੜਤਾਲ ਵਿਚ ਕੋਈ ਸੱਟ ਦੇ ਨਿਸ਼ਾਨ ਨਹੀਂ ਮਿਲੇ ਹਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਮੌਕੇ ‘ਤੇ ਪਹੁੰਚੇ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਕੋਈ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਬਾਅਦ ਥਾਣਾ ਡਵੀਜ਼ਨ ਸੱਤ ਦੀ ਪੁਲਿਸ ਨੇ ਮ੍ਰਿਤਕ ਦੇਹ ਨੂੰ ਰਿਸ਼ਤੇਦਾਰਾਂ ਹਵਾਲੇ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ CM ਕੈਪਟਨ ਨੇ Father’s day ‘ਤੇ ਪਿਤਾ ਮਹਾਰਾਜਾ ਯਾਦਵਿੰਦਰ ਸਿੰਘ ਨੂੰ ਕੀਤਾ ਯਾਦ, ਫੋਟੋ ਕੀਤੀ ਸਾਂਝੀ