ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸਤ ਤੇਜ਼ ਹੋ ਗਈ ਹੈ। ਰਾਜਨੀਤਿਕ ਪਾਰਟੀਆਂ ਨੇ ਹੁਣ ਤੋਂ ਹੀ ਜਨਤਾ ਨੂੰ ਆਪਣੇ ਵੱਲ ਖਿੱਚਣਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਅੱਜ ਯਾਨੀ ਕਿ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਪਹੁੰਚ ਰਹੇ ਹਨ ।
ਪਰ ਕੇਜਰੀਵਾਲ ਦੇ ਦੌਰੇ ਤੋਂ ਇੱਕ ਦਿਨ ਪਹਿਲਾਂ ਹੀ ਅੰਮ੍ਰਿਤਸਰ ਵਿੱਚ ਉਨ੍ਹਾਂ ਦਾ ਵਿਰੋਧ ਦੇਖਣ ਨੂੰ ਮਿਲਿਆ। ਦਰਅਸਲ, ਅੰਮ੍ਰਿਤਸਰ ਵਿੱਚ ਕਈ ਥਾਵਾਂ ‘ਤੇ ਕੇਜਰੀਵਾਲ ਗੋ ਬੈਕ ਦੇ ਹੋਰਡਿੰਗਜ਼ ਲੱਗੇ ਹੋਏ ਦਿਖਾਈ ਦਿੱਤੇ।
ਜ਼ਿਕਰਯੋਗ ਹੈ ਕਿ ਐਤਵਾਰ ਦੇ ਦਿਨ ਕੇਜਰੀਵਾਲ ਦੇ ਪੰਜਾਬ ਆਉਣ ਦੇ ਟਵੀਟ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਹੋ ਗਈ। ਦਰਅਸਲ, ਅੰਮ੍ਰਿਤਸਰ ਵਿੱਚ ਕੇਜਰੀਵਾਲ ਦੇ ਵਿਰੋਸ਼ ਵਿੱਚ ਇਹ ਹੋਰਡਿੰਗਜ਼ ਪੰਜਾਬ ਯੂਥ ਕਾਂਗਰਸ ਵੱਲੋਂ ਲਗਵਾਏ ਗਏ ਸਨ। ਕਾਂਗਰਸ ਨੇਤਾ ਸੌਰਭ ਮਦਾਨ ਨੇ ਕਿਹਾ ਕਿ ਕੇਜਰੀਵਾਲ ਦਾ ਇਹ ਦੌਰਾ ਸਿਰਫ਼ ਇੱਕ ਰਾਜਨੀਤਿਕ ਸਟੰਟ ਹੈ।
ਦੱਸ ਦੇਈਏ ਕਿ ਸੌਰਵ ਮਦਾਨ ਵੱਲੋਂ ਸ਼ਹਿਰ ਵਿੱਚ ਲਗਵਾਏ ਗਏ ਹੋਰਡਿੰਗਜ਼ ’ਤੇ ਲਿਖਿਆ ਕਿ ‘ਪਹਿਲਾਂ ਦਿੱਲੀ ਸੁਧਾਰੋ, ਫਿਰ ਪੰਜਾਬ ਵਿੱਚ ਆਓ ’। ਇਸ ਤੋਂ ਇਲਾਵਾ ਸੌਰਵ ਮਦਾਨ ਨੇ ਕਿਹਾ ਕਿ ਜੇਕਰ ਅਰਵਿੰਦ ਕੇਜਰੀਵਾਲ ਇੱਥੇ ਆਉਂਦੇ ਹਨ ਤਾਂ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੇ ਵਾਪਸ ਦਿੱਲੀ ਦਿੱਲੀ ਚਲੇ ਜਾਣ। ਕਾਂਗਰਸ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਕੇਜਰੀਵਾਲ ਆਪਣੇ ਸ਼ਾਸਨ ਵਿੱਚ ਦਿੱਲੀ ਦਾ ਤਾਂ ਸੁਧਾਰ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ AAP ਦੀ ਰਾਜਨੀਤੀ ਪੰਜਾਬ ਵਿੱਚ ਨਹੀਂ ਗਲੇਗੀ, ਇੱਥੇ ਇਸ ਵਾਰ ਫਿਰ ਤੋਂ ਕਾਂਗਰਸ ਹੀ ਸੱਤਾ ‘ਤੇ ਆਵੇਗੀ।