1984 ਸਿੱਖ ਨਸਲਕੁਸ਼ੀ ਦੀਆਂ ਘਟਨਾਵਾਂ ’ਤੇ ਅਧਾਰਿਤ ਵੈੱਬ ਸੀਰੀਜ਼ ‘ਗ੍ਰਹਿਣ’ 24 ਜੂਨ ਨੂੰ ਡਿਜਨੀ+ਹੌਟਸਟਾਰ ਪਲੇਟਫਾਰਮ ’ਤੇ ਰਿਲੀਜ਼ ਹੋ ਰਹੀ ਹੈ ’ਤੇ ਤੁਰੰਤ ਰੋਕ ਲਗਾਈ ਜਾਵੇ। ਇਹ ਮੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕੀਤੀ ਗਈ।
ਉਨ੍ਹਾਂ ਕਿਹਾ ਕਿ ਇਸ ਵੈੱਬਸੀਰੀਜ ਵਿਚ ਕੇਂਦਰ ਦੀ ਤਤਕਾਲੀ ਕਾਂਗਰਸ ਸਰਕਾਰ ਦੇ ਸਮੇਂ ਦੇਸ਼ ਭਰ ਵਿਚ ਵਾਪਰੀਆਂ 1984 ਸਿੱਖ ਨਸਲਕੁਸ਼ੀ ਘਟਨਾਵਾਂ ਨੂੰ ਗਲਤ ਤਰੀਕੇ ਨਾਲ ਦਿਖਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਸਿੱਖ ਨਸਲਕੁਸ਼ੀ ਦਾ ਦੋਸ਼ ਇਕ ਸਿੱਖ ਕਿਰਦਾਰ ਸਿਰ ਹੀ ਮੜ੍ਹਿਆ ਜਾ ਰਿਹਾ ਹੈ, ਜੋ ਬਹੁਤ ਹੀ ਨਿੰਦਣਯੋਗ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ‘ਗ੍ਰਹਿਣ’ ਵੈੱਬ ਸੀਰੀਜ ਬਾਰੇ ਬੀਬੀ ਨਿਰਪ੍ਰੀਤ ਕੌਰ ਵੱਲੋਂ ਡਿਜਨੀ+ਹੌਟਸਟਾਰ ਦੇ ਮੁਖੀ ਸੁਨੀਲ ਰਾਯਨ ਅਤੇ ਤੇ ਨਿਰਮਾਤਾ ਅਜੇ ਜੀ ਰਾਏ ਨੂੰ ਨੋਟਿਸ ਵੀ ਭੇਜਿਆ ਗਿਆ ਹੈ ਜਿਸ ਦਾ ਸ਼੍ਰੋਮਣੀ ਕਮੇਟੀ ਵੱਲੋਂ ਵੀ ਸਮਰਥਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਬਿਜਲੀ ਦਾ ਕਰੰਟ ਲੱਗਣ ਨਾਲ ਮਾਂ-ਧੀ ਮੌਤ ਮਾਮਲੇ ‘ਚ ਹੋਏ ਨਵੇਂ ਖੁਲਾਸੇ, ਪਤੀ ਤੇ ਨਨਾਣਾਂ ਤੋਂ ਤੰਗ ਆ ਕੇ ਚੁੱਕਿਆ ਸੀ ਖੌਫਨਾਕ ਕਦਮ
ਬੀਬੀ ਜਗੀਰ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੈਂਸਰ ਬੋਰਡ ਵਿਚ ਸਿੱਖ ਨੁਮਾਇੰਦਿਆਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ, ਤਾਂ ਜੋ ਕਿਸੇ ਵੀ ਫਿਲਮ ਵਿਚ ਸਿੱਖ ਧਰਮ ਨਾਲ ਸਬੰਧਤ ਵਿਵਾਦਤ ਸੀਨ ਨੂੰ ਕੱਟਿਆ ਜਾ ਸਕੇ। ਉਨ੍ਹਾਂ ਵੈੱਬ ਸੀਰੀਜ਼ ਨਿਰਮਾਤਾ ਅਤੇ ਡਿਜਨੀ+ਹਾਟਸਰਾਟ ਦੇ ਮੁਖੀ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਇਤਰਾਜ਼ਯੋਗ ਵੈੱਬ ਸੀਰੀਜ਼ ਨੂੰ ਰਿਲੀਜ਼ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਖਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : 30 ਜੂਨ ਨੂੰ ਫਿਰ ਵਿਰੋਧ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨ, ਦੇਸ਼ਭਰ ‘ਚ ਮਨਾਉਣਗੇ ਕ੍ਰਾਂਤੀ ਦਿਵਸ