ਮਨਜਿੰਦਰ ਸਿੰਘ ਸਿਰਸਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਅੱਜ ਪੰਜਾਬੀ ਬਾਗ ਦੇ ਇਕ ਪਾਰਕ ਵਿਚ ਬਣਾਇਆ ਗਿਆ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦਾ ਮਾਡਲ ਪ੍ਰਸ਼ਾਸਨ ਨਾਲ ਗੱਲਬਾਤ ਕਰ ਕੇ ਤੁੜਵਾ ਦਿੱਤਾ।
ਸਿਰਸਾ ਨੇ ਕਿਹਾ ਕਿ ਅਸੀਂ ਇਸ ਸਬੰਧੀ SDMC ਕਮਿਸ਼ਨਰ ਗਣੇਸ਼ ਭਾਰਤੀ ਨਾਲ ਗੱਲਬਾਤ ਕੀਤੀ ਤੇ ਦੱਸਿਆ ਕਿ ਇਹ ਮਾਡਲ ਮਰਿਆਦਾ ਦੇ ਉਲਟ ਹੈ ਤੇ ਇਹ ਮਾਡਲ ਕਿਸੇ ਵੀ ਤਰੀਕੇ ਪ੍ਰਵਾਨ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਅਜਿਹਾ ਮਾਡਲ ਬਣਾਉਣਾ ਮਹਾਪਾਪ ਹੈ। ਉਨ੍ਹਾਂ ਕਿਹਾ ਕਿ ਪਾਰਕ ਵਿਚ ਕੁਤਬ ਮੀਨਾਰ ਸਮੇਤ ਹੋਰ ਮਾਡਲ ਬਣਾਏ ਹਨ ਪਰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਸੀ ਕਿ ਇਹ ਪ੍ਰਤੀਕ੍ਰਿਤੀ ਸਿੱਖ ਮਰਿਆਦਾ ਦੇ ਵਿਰੁੱਧ ਸੀ ਕਿਉਂਕਿ ਦਰਬਾਰ ਸਾਹਿਬ ਕੋਈ ਸੈਰ-ਸਪਾਟਾ ਸਥਾਨ ਨਹੀਂ ਹੈ ਜਿਸ ਨੂੰ ਦੁਹਰਾਇਆ ਜਾਵੇ।
ਇਹ ਵੀ ਪੜ੍ਹੋ : ਵੱਡੀ ਖਬਰ : ਗੈਂਗਸਟਰ Jaipal Bhullar ਦਾ ਕੱਲ੍ਹ ਦੁਪਹਿਰ 2 ਵਜੇ ਹੋਵੇਗਾ ਅੰਤਿਮ ਸੰਸਕਾਰ
ਅੱਜ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਰੇ ਮੈਂਬਰ ਮੌਕੇ ‘ਤੇ ਪਹੁੰਚੇ ਹੋਏ ਹਨ ਜੋ ਮਾਡਲ ਤੁੜਵਾਉਣ ਦੇ ਕੰਮ ਦੀ ਨਿਗਰਾਨੀ ਕਰ ਰਹੇ ਹਨ। ਉਹਨਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੇ ਵਾਂਗਰ ਹੀ ਮਾਡਲ ਦੇ ਨਾਲ ਪਾਣੀ ਦਾ ਸਰੋਵਰ ਵੀ ਬਣਾਇਆ ਗਿਆ ਸੀ ਜੋ ਸਾਰਾ ਤੋੜਿਆ ਜਾ ਰਿਹਾ ਹੈ ਸ੍ਰੀ ਸਿਰਸਾ ਨੇ ਕਿਹਾ ਕਿ ਅਸੀਂ ਕਿਸੇ ਵੀ ਹਾਲਤ ਵਿਚ ਸ੍ਰੀ ਹਰਿਮੰਦਿਰ ਸਾਹਿਬ ਦਾ ਮਾਡਲ ਬਣਾਉਣ ਦੀ ਆਗਿਆ ਨਹੀਂ ਦੇਵਾਂਗੇ।