ਕੋਰੋਨਾ ਸੰਕਟ ਤੋਂ ਬਾਅਦ ਹੁਣ ਲੋਕਾਂ ‘ਤੇ ਮਹਿੰਗਾਈ ਦੀ ਮਾਰ ਭਾਰੀ ਪੈ ਰਹੀ ਹੈ। ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਤਿਹਾਸਕ ਵਾਧਾ ਹੋਇਆ ਹੈ। ਕਈ ਰਾਜਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ, ਇਸ ਦੇ ਨਾਲ ਹੀ ਐਲਪੀਜੀ ਦੀਆਂ ਕੀਮਤਾਂ ਵੀ ਲਗਾਤਾਰ ਵੱਧ ਰਹੀਆਂ ਹਨ।
ਬੀਤੇ ਦਿਨ ਕੀਮਤਾਂ ਸਥਿਰ ਰੱਖਣ ਪਿੱਛੋਂ ਕੰਪਨੀਆਂ ਨੇ ਅੱਜ ਪੈਟਰੋਲ ਦੀ ਕੀਮਤ ਵਿੱਚ 26 ਪੈਸੇ ਅਤੇ ਡੀਜ਼ਲ ਵਿੱਚ 7 ਪੈਸੇ ਦਾ ਵਾਧਾ ਕੀਤਾ ਹੈ। ਇੰਡੀਅਨ ਆਇਲ ਕਾਰਪੋਰੇਸ਼ਨ ਅਨੁਸਾਰ, ਦਿੱਲੀ ਵਿੱਚ ਪੈਟਰੋਲ ਦੀ ਕੀਮਤ ਹੁਣ 97.76 ਰੁਪਏ ਅਤੇ ਡੀਜ਼ਲ ਦੀ ਕੀਮਤ 88.30 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਉੱਥੇ ਹੀ, ਪੰਜਾਬ ਵਿੱਚ ਵੀ ਪੈਟਰੋਲ ਦੀ ਕੀਮਤ ਲੱਗਭਗ 100 ਰੁਪਏ ਪ੍ਰਤੀ ਲਿਟਰ ਹੋ ਗਈ ਹੈ, ਜਦਕਿ ਡੀਜ਼ਲ ਵੀ ਸੈਂਕੜੇ ਦੇ ਕਰੀਬ ਪਹੁੰਚਦਾ ਜਾਂ ਰਿਹਾ ਹੈ। ਅੱਜ ਲੁਧਿਆਣੇ ਵਿੱਚ ਪੈਟਰੋਲ ਦੀ ਕੀਮਤ 99 ਰੁਪਏ 46 ਪੈਸੇ ਅਤੇ ਡੀਜ਼ਲ ਦੀ 90 ਰੁਪਏ 87 ਪੈਸੇ ਪ੍ਰਤੀ ਲਿਟਰ ਹੋ ਗਈ ਹੈ।
ਇਹ ਵੀ ਪੜ੍ਹੋ : ਨਿਊਜ਼ੀਲੈਂਡ ਨੇ ਰਚਿਆ ਇਤਿਹਾਸ, ਭਾਰਤ ਨੂੰ ਹਰਾ ਕੇ ਜਿੱਤਿਆ ਵਰਲਡ ਟੈਸਟ ਚੈਂਪੀਅਨਸ਼ਿਪ ਦਾ ਖਿਤਾਬ
ਅੰਮ੍ਰਿਤਸਰ ਵਿੱਚ ਪੈਟਰੋਲ 99 ਰੁਪਏ 52 ਪੈਸੇ, ਡੀਜ਼ਲ 90 ਰੁਪਏ 94 ਪੈਸੇ ਅਤੇ ਚੰਡੀਗੜ੍ਹ ਵਿੱਚ ਪੈਟਰੋਲ ਦੀ ਕੀਮਤ 94 ਰੁਪਏ 02 ਪੈਸੇ ਤੇ ਡੀਜ਼ਲ ਦੀ 87 ਰੁਪਏ 94 ਪੈਸੇ ਹੈ। ਇਸ ਦੇ ਨਾਲ ਹੀ ਮੁੰਬਈ ਵਿੱਚ ਪੈਟਰੋਲ 104 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਜੂਨ ਮਹੀਨੇ ਦੌਰਾਨ ਹੁਣ ਤੱਕ ਪੈਟਰੋਲ ਦੀ ਕੀਮਤ 3.53 ਰੁਪਏ ਅਤੇ ਡੀਜ਼ਲ ਦੀ 3.15 ਰੁਪਏ ਪ੍ਰਤੀ ਲਿਟਰ ਵਧੀ ਹੈ। ਇਸ ਤੋਂ ਪਹਿਲਾਂ ਮਈ ‘ਚ ਪੈਟਰੋਲ 3.83 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 4.42 ਰੁਪਏ ਪ੍ਰਤੀ ਲਿਟਰ ਮਹਿੰਗਾ ਹੋਇਆ ਸੀ। ਤੁਹਾਨੂੰ ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਰੋਜ਼ਾਨਾ ਤਬਦੀਲੀ ਸਵੇਰੇ 6 ਵਜੇ ਹੁੰਦਾ ਹੈ। ਨਵੀਂਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਸ਼ਾਮਲ ਕਰਨ ਤੋਂ ਬਾਅਦ, ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਇਸ ਦੇ ਅਧਾਰ ਤੇ ਬਦਲਦੀਆਂ ਹਨ ਕਿ ਵਿਦੇਸ਼ੀ ਮੁਦਰਾ ਰੇਟਾਂ ਦੇ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਭਾਅ ਕੀ ਹਨ।
ਇਹ ਵੀ ਦੇਖੋ : ਪੁਲਿਸ ਟਾਰਚਰ ਨਾਲ ਹੱਡੀਆਂ ਦੀ ਮੁੱਠ ਬਣੀ ਕੁੜੀ ਨੂੰ ਅਖ਼ੀਰ ਮਿਲਣ ਪਹੁੰਚੀ ਮਨੀਸ਼ਾ ਗੁਲਾਟੀ, ਕਿਹਾ- ਦੋਸ਼ੀ ਹੋਊ…