ਪੰਜਾਬ ਵਾਸੀਆਂ ਲਈ ਰਾਹਤ ਵਾਲੀ ਖਬਰ ਹੈ ਕਿ ਕੋਰੋਨਾ ਦੇ ਮਾਮਲਿਆਂ ਨੂੰ ਹੁਣ ਬ੍ਰੇਕ ਲੱਗਣੀ ਸ਼ੁਰੂ ਹੋ ਗਈ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 382 ਮਾਮਲੇ ਦਰਜ ਕੀਤੇ ਗਏ, ਜਦਕਿ 20 ਮਰੀਜ਼ਾਂ ਨੇ ਦਮ ਤੋੜਿਆ।
ਉਥੇ ਹੀ ਰਾਹਤ ਵਾਲੀ ਗੱਲ ਇਹ ਰਹੀ ਕਿ ਸੂਬੇ ਵਿੱਚ 715 ਲੋਕਾਂ ਨੂੰ ਠੀਕ ਹੋਣ ‘ਤੇ ਹਸਪਤਾਲੋਂ ਛੁੱਟੀ ਦੇ ਘਰ ਭੇਜਿਆ ਗਿਆ। ਜਦਕਿ ਅੱਜ ਜਲੰਧਰ ਵਿੱਚ ਇੱਕ ਮਰੀਜ਼ ਨੂੰ ‘ਤੇ ਰੱਖਿਆ ਗਿਆ। ਦੂਜੇ ਪਾਸੇ ਗੰਭੀਰ ਹਾਲਤ ਕਰਕੇ ਪੰਜ ਮਰੀਜ਼ਾਂ ਨੂੰ ਆਈਸੀਯੂ ਵਿੱਚ ਭਰਤੀ ਕੀਤਾ ਗਿਆ। ਇਹ ਮਰੀਜ਼ ਅੰਮ੍ਰਿਤਸਰ, ਫਰੀਦਕੋਟ ਤੇ ਜਲੰਧਰ ਤੋਂ ਹਨ।
ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 593941 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 572723 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 5274 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 15944 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ, ਜਦਕਿ 1730 ਲੋਕ ਆਕਸੀਜਨ ਸੁਪੋਰਟ ‘ਤੇ ਹਨ। ਉਥੇ ਹੀ 390 ਮਰੀਜ਼ਾਂ ਦੀ ਹਾਲਤ ਗੰਭੀਰ ਹੈ ਅਤੇ 127 ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਇੱਕ ਮਾਂ ਦੀ DGP ਤੇ CM ਨੂੰ ਗੁਹਾਰ- ਨਾਭਾ ਜੇਲ੍ਹ ‘ਚ ਬੰਦ ਪੁੱਤਰ ‘ਤੇ ਬੁਰੀ ਤਰ੍ਹਾਂ ਹੋ ਰਿਹੈ ਟਾਰਚਰ, AJS ਮੰਗ ਰਿਹਾ ਰਿਸ਼ਵਤ, ਦਿਓ ਇਨਸਾਫ