Gurdaspur victim family staged protest: ਬੀਤੇ ਚਾਰ ਦਿਨ ਪਹਿਲਾਂ ਗੁਰਦਾਸਪੁਰ ਦੇ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਨਿੱਕੂ ਸਰਾਂ ਵਿਚ ਮਾਮੂਲੀ ਤਕਰਾਰ ਨੂੰ ਲੈ ਕੇ ਦੋ ਧਿਰਾਂ ਵਿਚ ਹੋਈ ਖੂਨੀ ਝੜਪ ਵਿਚ ਇਕ ਚਾਲੀ ਸਾਲਾ ਵਿਅਕਤੀ ਦੇ ਸਿਰ ‘ਤੇ ਸੱਟ ਲੱਗਣ ਕਾਰਨ ਮੌਕੇ ‘ਤੇ ਮੌਤ ਹੋ ਗਈ ਸੀ। ਉਸ ਵੇਲੇ ਪੁਲਿਸ ਦੇ ਵਲੋਂ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ‘ਤੇ ਕੇਸ ਵੀ ਦਰਜ ਕਰ ਦਿੱਤਾ ਗਿਆ ਸੀ।
ਚਾਰ ਦਿਨ ਬੀਤਣ ਤੋਂ ਬਾਅਦ ਵੀ ਪੁਲਿਸ ਦੇ ਵਲੋਂ ਆਰੋਪੀਆ ਨੂੰ ਗਿਰਫ਼ਤਾਰ ਨਹੀਂ ਕੀਤਾ ਗਿਆ ਜਿਸ ਦੇ ਰੋਸ਼ ਵਜੋਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਤੇ ਕਿਸਾਨ ਜਥੇਬੰਦੀ ਵਲੋਂ ਮ੍ਰਿਤਕ ਦੀ ਦੇਹ ਨੂੰ ਡੇਰਾ ਬਾਬਾ ਨਾਨਕ ਪੁਲਿਸ ਥਾਣੇ ਦੇ ਸਾਹਮਣੇ ਰੱਖ ਕੇ ਪੁਲਿਸ ਦੇ ਖਿਲਾਫ ਜਮ ਕੇ ਨਾਅਰੇਬਾਜੀ ਕਰਦੇ ਹੋਏ ਰੋਸ਼ ਪ੍ਰਦਰਸ਼ਨ ਕੀਤਾ ਗਿਆ ।
ਇਸ ਮੌਕੇ ਮ੍ਰਿਤਕ ਨਰਿੰਦਰ ਸਿੰਘ ਦੇ ਪਰਿਵਾਰਿਕ ਮੈਂਬਰਾਂ ਅਤੇ ਕਿਸਾਨ ਜਥੇਬੰਦੀ ਦੇ ਆਗੂਆਂ ਦਾ ਕਹਿਣਾ ਸੀ ਕਿ ਚਾਰ ਦਿਨ ਬੀਤ ਜਾਣ ਦੇ ਬਾਦ ਵੀ ਪੁਲਿਸ ਦੇ ਵਲੋਂ ਰਾਜਨੀਤਕ ਦਬਾਵ ਦੇ ਕਾਰਨ ਕਿਸੇ ਆਰੋਪੀ ਨੂੰ ਗਿਰਫ਼ਤਾਰ ਨਹੀਂ ਕੀਤਾ ਜਾ ਰਿਹਾ ਜਦਕਿ ਆਰੋਪੀ ਸ਼ਰੇਆਮ ਘੁੰਮ ਰਹੇ ਹਨ। ਪੀੜਤ ਪਰਿਵਾਰਿਕ ਮੈਂਬਰਾਂ ਨੇ ਇੰਸਾਫ ਦੀ ਅਪੀਲ ਕੀਤੀ। ਇਸ ਪ੍ਰਦਰਸ਼ਨ ਨੂੰ ਲੈਕੇ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ ਅਵਤਾਰ ਸਿੰਘ ਦਾ ਕਹਿਣਾ ਸੀ ਕਿ ਇਸ ਕਤਲ ਮਾਮਲੇ ਵਿਚ ਪੁਲਿਸ ਦੇ ਵਲੋਂ ਕੇਸ ਦਰਜ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਦੇ ਵਲੋਂ ਤਫਤੀਸ਼ ਵੀ ਜਾਰੀ ਹੈ ਅਤੇ ਆਰੋਪੀਆ ਨੂੰ ਗਿਰਫ਼ਤਾਰ ਕਰਨ ਲਈ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਆਰੋਪੀਆ ਗਿਰਫ਼ਤਾਰ ਕੀਤਾ ਜਵੇਗਾ।