ਗੁਰਦਾਸਪੁਰ ਅਧੀਨ ਪੈਂਦੇ ਦੀਨਾਨਗਰ ਦੇ ਨਾਲ ਲੱਗਦੇ ਪਿੰਡ ਬਹਿਰਾਮਪੁਰ ਵਿਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਡਾਕਟਰ ਦਾ ਕਤਲ ਕਰ ਦਿੱਤਾ ਗਿਆ।
ਮਿਲੀ ਜਾਣਕਾਰੀ ਮੁਤਾਬਕ ਪੁਲਿਸ ਥਾਣਾ ਦੇ ਸਾਹਮਣੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਡਾਕਟਰ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਮੋਹਿਤ ਨੰਦਾ ਪੁੱਤਰ ਤਜਿੰਦਰ ਮੋਹਨ ਨੰਦਾ ਵਾਸੀ ਬਹਿਰਾਮਪੁਰ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜੇ ‘ਚ ਲੈ ਕੇ ਕੀਤੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ਹਨ। ਪੁਲਿਸ ਵੱਲੋਂ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਤੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਭਗਵੰਤ ਮਾਨ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਬਗਦਾਦ ‘ਚ ਫਸੀਆਂ ਕੁੜੀਆਂ ਦੀ ਜਲਦ ਭਾਰਤ ਵਾਪਸੀ ਦਾ ਦਿੱਤਾ ਭਰੋਸਾ