ਅੰਮ੍ਰਿਤਸਰ : ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਸ਼ੁੱਕਰਵਾਰ ਨੂੰ ਨੰਗੇ ਪੈਰੀਂ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਅਤੇ ਆਪਣੀਆਂ ਕੀਤੀਆਂ ਗਲਤੀਆਂ ਲਈ ਮੁਆਫੀ ਮੰਗੀ। ਉਨ੍ਹਾਂ ਕਿਹਾ ਕਿ ਮੈਂ ਇੱਕ ਗਲਤੀ ਕੀਤੀ ਜਿਸ ਲਈ ਮੈਂ ਅਕਾਲ ਤਖਤ ਅਤੇ ਸੰਗਤ ਦੁਆਰਾ ਨਿਰਧਾਰਤ ਕੀਤੀ ਗਈ ਕਿਸੇ ਵੀ ਧਾਰਮਿਕ ਸਜ਼ਾ ਦਾ ਸਾਹਮਣਾ ਕਰਨ ਲਈ ਤਿਆਰ ਹਾਂ।
ਦੱਸ ਦੇਈਏ ਕਿ 5 ਅਕਤੂਬਰ, 2017 ਨੂੰ ਅਕਾਲ ਤਖ਼ਤ ਵੱਲੋਂ ਲੰਗਾਹ ਨੂੰ ਬਾਹਰ ਕੱਢ ਦਿੱਤਾ ਗਿਆ ਸੀ ਕਿਉਂਕਿ ਉਨ੍ਹਾਂ ਦਾ ਇਕ ਵੀਡੀਓ ਵਾਇਰਲ ਹੋਇਆ ਸੀ। ਇਸ ਵੀਡੀਓ ਵਿਚ ਇੱਕ ਔਰਤ ਨੇ ਲੰਗਾਹ ‘ਤੇ ਉਸ ਦਾ ਯੌਨ ਸ਼ੋਸ਼ਣ ਕਰਨ ਦਾ ਦੋਸ਼ ਲਾਇਆ ਸੀ। ਹਾਲਾਂਕਿ, ਬਾਅਦ ਵਿੱਚ ਅਦਾਲਤ ਵੱਲੋਂ ਉਨ੍ਹਾਂ ਨੂੰ ਬਰੀ ਕਰ ਦਿੱਤਾ ਸੀ ਕਿਉਂਕਿ ਸ਼ਿਕਾਇਤਕਰਤਾ ਨੇ ਦੋਸ਼ ਵਾਪਸ ਲੈ ਲਿਆ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਡੇਰਾ ਬਾਬਾ ਨਾਨਕ ਤੋਂ ਸਾਬਕਾ ਅਕਾਲੀ ਵਿਧਾਇਕ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਧਾਰਾ ਦੀ ਰਾਜਨੀਤੀ ਵਿਚ ਮੁੜ ਸ਼ਾਮਲ ਹੋਣ ਦਾ ਇਰਾਦਾ ਰੱਖਦੇ ਹਨ।
ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਅਣਪਛਾਤੇ ਵਿਅਕਤੀਆਂ ਵੱਲੋਂ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਡਾਕਟਰ ਦਾ ਕਤਲ, ਫੈਲੀ ਸਨਸਨੀ
ਸੁੱਚਾ ਸਿੰਘ ਲੰਗਾਹ ਨੇ ਜਥੇਦਾਰ ਸਾਹਿਬ ਨੂੰ ਪੰਥ ‘ਚ ਮੁੜ ਸ਼ਾਮਲ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਆਪਣੇ ਬਜ਼ੁਰਗ ਮਾਂ-ਬਾਪ ਦਾ ਵਾਸਤਾ ਪਾਇਆ ਹੈ। ਲੰਗਾਹ 1997 ਤੋਂ 2002 ਤੱਕ ਪੀਡਬਲਿਊਡੀ ਮੰਤਰੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ 2007 ਤੋਂ 2012 ਤੱਕ ਖੇਤੀਬਾੜੀ ਮੰਤਰੀ ਵਜੋਂ ਵੀ ਜ਼ਿੰਮੇਵਾਰੀ ਨਿਭਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਮੇਰੇ ਪਰਿਵਾਰ ਦੀ ਖ਼ਾਤਰ ਮੇਰੀ ਅਰਜ਼ੀ ਸ੍ਰੀ ਅਕਾਲ ਤਖਤ ਦੇ ਜਥੇਦਾਰ ਦੁਆਰਾ ਵਿਚਾਰੀ ਜਾਣੀ ਚਾਹੀਦੀ ਹੈ। ਮੇਰੇ ਬਜ਼ੁਰਗ ਮਾਪੇ ਅਤੇ ਬੱਚੇ ਜੋ ਵਿਆਹ ਯੋਗ ਉਮਰ ਦੇ ਹਨ, ਕਾਰਨ ਮੈਨੂੰ ਕਾਫੀ ਮਾਨਸਿਕ ਪਰੇਸ਼ਾਨੀ ਝੱਲਣੀ ਪਈ ਹੈ। ਮੈਂ ਕਾਨੂੰਨੀ ਤੌਰ ‘ਤੇ ਸਾਰੇ ਦੋਸ਼ਾਂ ਤੋਂ ਮੁਕਤ ਹਾਂ ਅਤੇ ਉਮੀਦ ਕਰਦਾ ਹਾਂ ਕਿ ਸ੍ਰੀ ਅਕਾਲ ਤਖਤ ਹਮਦਰਦੀ ਵਾਲਾ ਰਵੱਈਆ ਅਪਣਾਉਣਗੇ ਅਤੇ ਮੈਨੂੰ ਵਾਪਸ ਸਵੀਕਾਰ ਕਰਨਗੇ। ” ਲੰਗਾਹ ਨੇ ਦਾਅਵਾ ਕੀਤਾ ਕਿ ਪਿਛਲੇ 72 ਦਿਨਾਂ ਤੋਂ, ਉਹ ਆਪਣੀਆਂ ਗਲਤੀਆਂ ਲਈ ਮੁਆਫੀ ਮੰਗਣ ਲਈ ਹਰਿਮੰਦਰ ਸਾਹਿਬ ਦੀਆਂ ਪ੍ਰਾਰਥਨਾਵਾਂ ਵਿਚ ਸ਼ਾਮਲ ਹੋ ਰਿਹਾ ਸੀ ਅਤੇ ਕਿਸੇ ਨਾਲ ਸੰਪਰਕ ਕੀਤੇ ਬਿਨਾਂ ਵਾਪਸ ਪਰਤਿਆ ਸੀ।
ਇਹ ਵੀ ਪੜ੍ਹੋ : ਜਲੰਧਰ ‘ਚ ਵਾਪਰਿਆ ਦਰਦਨਾਕ ਹਾਦਸਾ, ਤੇਜ਼ ਰਫਤਾਰ ਕਾਰ ਨੇ ਗਲਤ ਸਾਈਡ ਤੋਂ ਆ ਰਹੇ ਬਾਈਕ ਸਵਾਰਾਂ ਨੂੰ ਮਾਰੀ ਟੱਕਰ, 3 ਦੀ ਹੋਈ ਮੌਤ