ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਖਿਲਾਫ ਕਥਿਤ ਤੌਰ ‘ਤੇ ਮਨੀ ਲਾਂਡਰਿੰਗ ਦੇ ਮਾਮਲੇ ਦੀ ਜਾਂਚ ਕਰ ਰਹੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸ਼ੁੱਕਰਵਾਰ ਸਵੇਰੇ ਨਾਗਪੁਰ ਸਥਿਤ ਦੇਸ਼ਮੁਖ ਦੇ ਘਰ ਪਹੁੰਚੀ ਹੈ।
ਅਧਿਕਾਰੀ ਦੇਸ਼ਮੁੱਖ ਦੀ ਰਿਹਾਇਸ਼ ‘ਤੇ ਪਹੁੰਚੇ ਅਤੇ ਸਵੇਰ ਤੋਂ ਹੀ ਤਲਾਸ਼ੀ ਸ਼ੁਰੂ ਕਰ ਦਿੱਤੀ। ਹਾਲਾਂਕਿ, ਇਸ ਗੱਲ ਦੀ ਕੋਈ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਅਨਿਲ ਦੇਸ਼ਮੁਖ ਰਿਹਾਇਸ਼ ‘ਤੇ ਮੌਜੂਦ ਸਨ ਜਾਂ ਨਹੀਂ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੇ ਪੰਜ ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀ ਹੈ। ਜਾਣਕਾਰੀ ਮਿਲੀ ਹੈ ਕਿ ਈਡੀ ਮੁੰਬਈ ਦੇ ਚਾਰ ਅਤੇ ਨਾਗਪੁਰ ਵਿੱਚ ਇੱਕ ਸਥਾਨ ‘ਤੇ ਤਲਾਸ਼ੀ ਅਭਿਆਨ ਚਲਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮਨੀ ਲਾਂਡਰਿੰਗ ਰੋਕੂ ਐਕਟ (ਪੀ.ਐੱਮ.ਐੱਲ.ਏ.) ਦੀਆਂ ਧਾਰਾਵਾਂ ਤਹਿਤ ਦੇਸ਼ਮੁੱਖ ਦੇ ਘਰ ‘ਤੇ ਤਲਾਸ਼ੀ ਲਈ ਜਾ ਰਹੀ ਹੈ। ਈਡੀ ਦੀ ਟੀਮ ਵੱਡੀ ਗਿਣਤੀ ਵਿੱਚ ਪੁਲਿਸ ਅਤੇ ਕੇਂਦਰੀ ਪੁਲਿਸ ਫੋਰਸ ਦੇ ਨਾਲ ਦੇਸ਼ਮੁਖ ਦੀ ਰਿਹਾਇਸ਼ ‘ਤੇ ਪਹੁੰਚੀ, ਜਿਸ ਨਾਲ ਇਸ ਮਾਮਲੇ ਵਿੱਚ ਹੋਰ ਸਖਤ ਕਾਰਵਾਈ ਕੀਤੇ ਜਾਣ ਦੇ ਕਿਆਸ ਲਗਾਏ ਗਏ ਹਨ।
ਕੇਂਦਰੀ ਜਾਂਚ ਏਜੰਸੀ (ਸੀ ਬੀ ਆਈ) ਨੇ ਪਿਛਲੇ ਮਹੀਨੇ ਦੇਸ਼ਮੁਖ ਅਤੇ ਹੋਰਨਾਂ ਵਿਰੁੱਧ ਮਨੀ ਲਾਂਡਰਿੰਗ ਰੋਕੂ ਐਕਟ ਦੇ ਤਹਿਤ ਅਪਰਾਧਿਕ ਕੇਸ ਦਰਜ ਕੀਤਾ ਸੀ। ਸੀ ਬੀ ਆਈ ਨੇ ਬੰਬੇ ਹਾਈ ਕੋਰਟ ਦੇ ਆਦੇਸ਼ਾਂ ‘ਤੇ ਕੇਸ ਦਾਇਰ ਕਰਨ ਤੋਂ ਬਾਅਦ ਮੁੱਢਲੀ ਜਾਂਚ ਕੀਤੀ ਸੀ, ਜਿਸ ਤੋਂ ਬਾਅਦ ਈਡੀ ਨੇ ਕੇਸ ਦਰਜ ਕਰ ਲਿਆ। ਹਾਈ ਕੋਰਟ ਨੇ ਸੀ ਬੀ ਆਈ ਨੂੰ ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ ਦੁਆਰਾ ਦੇਸ਼ਮੁਖ ਉੱਤੇ ਲਗਾਏ ਗਏ ਰਿਸ਼ਵਤਖੋਰੀ ਦੇ ਦੋਸ਼ਾਂ ਦੀ ਜਾਂਚ ਕਰਨ ਲਈ ਕਿਹਾ ਸੀ।
ਇਹ ਵੀ ਪੜ੍ਹੋ : ਵੱਡੀ ਖਬਰ : ਕਿਸਾਨਾਂ ਨਾਲ ਪੰਗਾ ਲੈਣ ਵਾਲੀ ਅਦਾਕਾਰਾ ਪਾਇਲ ਰੋਹਤਗੀ ਹੋਈ ਗ੍ਰਿਫਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਸਰਚ ਟੀਮ ਸਬੂਤਾਂ ਦੀ ਭਾਲ ਕਰ ਰਹੀ ਹੈ ਜੋ ਉਨ੍ਹਾਂ ਦੀ ਜਾਂਚ ਵਿੱਚ ਮਹੱਤਵਪੂਰਣ ਹੋ ਸਕਦੇ ਹਨ। ਏਜੰਸੀ ਦੀ ਪੜਤਾਲ ਇਸ ਦੋਸ਼ ‘ਤੇ ਕੇਂਦਰਤ ਹੈ ਕਿ ਮਹਾਰਾਸ਼ਟਰ ਵਿੱਚ ਪੁਲਿਸ ਮੁਲਾਜ਼ਮਾਂ ਦੀ ਬਦਲੀ, ਨਿਯੁਕਤੀਆਂ ਵਿੱਚ ਗੈਰਕਨੂੰਨੀ ਫੰਡ ਅਤੇ ਕੀ ਪਰਮਬੀਰ ਸਿੰਘ ਵਲੋਂ ਦਰਜ ਸ਼ਿਕਾਇਤ ਵਿੱਚ ਕੀਤੇ ਗਏ ਦਾਅਵੇ ਅਨੁਸਾਰ ਪੁਲਿਸ ਤੋਂ ਗੈਰਕਨੂੰਨੀ ਵਸੂਲੀ ਕੀਤੀ ਗਈ ਸੀ। ਸੀਨੀਅਰ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੇ ਨੇਤਾ ਅਨਿਲ ਦੇਸ਼ਮੁਖ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਬਾਅਦ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਇਹ ਵੀ ਦੇਖੋ : ਚੂੜਾ ਪਾ ਕੇ ਸਹੁਰਿਆਂ ਦੇ ਗੇਟ ‘ਤੇ ਬੈਠੀ ਨਵ ਵਿਆਹੀ ਨੂੰਹ ਨੇ ਕੱਢਿਆ ਜਲੂਸ, “ਗੇਟ ਖੋਲ੍ਹੋ ਨਹੀਂ ਤਾਂ ਕੰਧ ਟੱਪ ਕੇ…”