ਵਡਹੰਸੁ ਮਹਲਾ ੩ ॥
ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥
ਜਿਸ ਮਨੁੱਖ ਦੀ ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੧॥ ਜਿਸ ਦੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ ਤੇ ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ, ਮੈਂ ਆਪਣੇ ਉਸ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥ ਇਕ ਪਰਮਾਤਮਾ ਵਿਚ ਸੁਰਤ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, ਤੇ ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੨॥ ਸ਼ਬਦ ਦੀ ਬਰਕਤ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, ਤੇ ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ ॥੩॥ ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤ ਜਾਗਦੀ ਹੈ, ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ ਜਿਸ ਨਾਲ ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ ॥੪॥੭॥
My tongue is intuitively attracted to the taste of the Lord. My tongue is intuitively attracted to the taste of the Lord. Lasting peace is obtained, contemplating the Shabad, the True Word of God. I am forever a sacrifice to my True Guru. ||1||Pause|| My eyes are content, lovingly focused on the One Lord. My mind is content, having forsaken the love of duality. ||2|| The frame of my body is at peace, through the Shabad, and the Name of the Lord. The fragrance of the Naam permeates my heart. ||3|| Nanak Ji, one who has such great destiny written upon his forehead, through the Bani of the Guru’s Word, easily and intuitively becomes free of desire. ||4||7||