ਰਾਜਨੀਤਿਕ ਪਾਰਟੀਆਂ ਨੇ ਪੰਜਾਬ ਵਿੱਚ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਕੜੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਚੰਡੀਗੜ੍ਹ ਦਾ ਦੌਰਾ ਕਰ ਰਹੇ ਹਨ।
ਇਸ ਬਾਰੇ ਕੇਜਰੀਵਾਲ ਨੇ ਖ਼ੁਦ ਟਵੀਟ ਕਰਕੇ ਜਾਣਕਾਰੀ ਦਿੱਤੀ । ਦਰਅਸਲ, ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਇੰਨੀ ਮਹਿੰਗਾਈ ਵਿੱਚ ਇਕ ਮਹਿਲਾ ਲਈ ਆਪਣਾ ਘਰ ਚਲਾਉਣਾ ਬਹੁਤ ਮੁਸ਼ਕਿਲ ਹੁੰਦਾ ਹੈ।
ਦਿੱਲੀ ਵਿੱਚ ਅਸੀਂ ਹਰ ਪਰਿਵਾਰ ਨੂੰ 200 ਯੂਨਿਟ ਬਿਜਲੀ ਮੁਫ਼ਤ ਦਿੰਦੇ ਹਾਂ। ਮਹਿਲਾਵਾਂ ਬਹੁਤ ਖੁਸ਼ ਹਨ। ਪੰਜਾਬ ਦੀਆਂ ਮਹਿਲਾਵਾਂ ਵੀ ਮਹਿੰਗਾਈ ਤੋਂ ਬਹੁਤ ਦੁਖੀ ਹਨ। ਪੰਜਾਬ ਵਿੱਚ ਵੀ AAP ਦੀ ਸਰਕਾਰ ਮੁਫ਼ਤ ਬਿਜਲੀ ਦੇਵੇਗੀ। ਕੱਲ੍ਹ ਚੰਡੀਗੜ੍ਹ ਵਿਖੇ ਮਿਲਦੇ ਹਾਂ ।”
ਇਸ ਵਿਚਾਲੇ ਕਿਆਸ ਲਗਾਏ ਜਾ ਰਹੇ ਹਨ ਚੰਡੀਗੜ੍ਹ ਦੌਰੇ ਦੌਰਾਨ ਕੇਜਰੀਵਾਲ ਵੱਡਾ ਐਲਾਨ ਕਰ ਸਕਦੇ ਹਨ। ਇਸ ਤੋਂ ਇਲਾਵਾ ਮਹਿਲਾਵਾਂ ਲਈ ਵੀ ਕਈ ਵੱਡੇ ਐਲਾਨ ਕੀਤੇ ਜਾ ਸਕਦੇ ਹਨ।
ਦੱਸ ਦੇਈਏ ਕਿ ਉੱਥੇ ਹੀ ਦੂਜੇ ਪਾਸੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕੇਜਰੀਵਾਲ ਦੇ ਟਵੀਟ ‘ਤੇ ਰੀਟਵੀਟ ਕੀਤਾ ਹੈ। ਉਨ੍ਹਾਂ ਨੇ ਕੇਜਰੀਵਾਲ ਦੇ ਟਵੀਟ ‘ਤੇ ਰਿਤਵੀਤ ਕਰਦਿਆਂ ਲਿਖਿਆ,”ਆਓ ਜੀ “ਜੀ ਆਇਆਂ ਨੂੰ”…ਪੰਜਾਬ ਨੂੰ ਬਹੁਤ ਉਮੀਦਾਂ ਨੇ ਤੁਹਾਡੇ ਤੋਂ …”
ਇਹ ਵੀ ਦੇਖੋ: ਲਾਲ ਕਿਲ੍ਹਾ ਹਿੰਸਾ ਮਾਮਲੇ ਚ ਇਕ ਹੋਰ ਗਿਰਫਤਾਰੀ, 1 ਲੱਖ ਦਾ ਇਨਾਮੀ Gurjot Singh ਗ੍ਰਿਫ਼ਤਾਰ