ਅੰਮ੍ਰਿਤਸਰ : ਜੰਮੂ ਵਿੱਚ ਡਰੋਨ ਦੀ ਵਰਤੋਂ ਕਰਕੇ ਏਅਰ ਫੋਰਸ ਬੇਸ ‘ਤੇ ਆਈ.ਈ.ਡੀ. ਸੁੱਟਣ ਦੀ ਘਟਨਾ ਤੋਂ ਅਗਲੇ ਹੀ ਦਿਨ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਸ੍ਰੀ ਦਿਨਕਰ ਗੁਪਤਾ ਨੇ ਡਰੋਨਾਂ ਦੁਆਰਾ ਪੈਦਾ ਹੋਣ ਵਾਲੀਆਂ ਕੌਮੀ ਸੁਰੱਖਿਆ ਸਬੰਧੀ ਚੁਣੌਤੀਆਂ ਨਾਲ ਨਜਿੱਠਣ ਲਈ ਰਣਨੀਤੀ ਤਿਆਰ ਕਰਨ ਵਾਸਤੇ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਅੱਜ ਇੱਥੇ ਉੱਚ ਪੱਧਰੀ ਮੀਟਿੰਗ ਕੀਤੀ।
ਡੀਜੀਪੀ ਨੇ ਅਧਿਕਾਰੀਆਂ ਨੂੰ ਡਰੋਨ ਸਬੰਧੀ ਗਤੀਵਿਧੀਆਂ ਵਾਲੇ ਇਲਾਕਿਆਂ ਵਿੱਚ ਪਿਛਲੇ ਦੋ ਸਾਲਾਂ ਦੇ ਅੰਕੜਿਆਂ ਦੀ ਵਰਤੋਂ ਕਰਕੇ ਸੰਵੇਦਨਸ਼ੀਲ ਖੇਤਰਾਂ ਨੂੰ ਸੀਮਿਤ ਕਰਨ ਅਤੇ ਇਨ੍ਹਾਂ ਦੀ ਨਿਸ਼ਾਨਦੇਹੀ ਕਰਨ ਲਈ ਨਿਰਦੇਸ਼ ਦਿੱਤੇ। ਸਰਹੱਦੀ ਪਿੰਡਾਂ ਦੀਆਂ ਸੜਕਾਂ ‘ਤੇ ਇਨਫਰਾਰੈੱਡ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰੇ ਲਗਾਉਣ ਦੀ ਤਜਵੀਜ਼ ਪੇਸ਼ ਕਰਦਿਆਂ, ਡੀਜੀਪੀ ਦਿਨਕਰ ਗੁਪਤਾ ਨੇ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ/ਸੜਕਾਂ ‘ਤੇ ਕੈਮਰੇ ਲਗਾਉਣ ਵਾਲੇ ਸੰਭਾਵਤ ਪੁਆਇੰਟਾਂ ਦੀ ਸੂਚੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ : ਵਧਾਇਆ ਪੰਜਾਬੀਆਂ ਦਾ ਮਾਣ : ਗੁਰਦਾਸਪੁਰ ਦੇ ਨਵਦੀਪ ਨੇ ਆਸਟ੍ਰੇਲੀਆ ‘ਚ ਇੰਝ ਪੇਸ਼ ਕੀਤੀ ਈਮਾਨਦਾਰੀ ਦੀ ਮਿਸਾਲ
ਇਸ ਮੀਟਿੰਗ ਦੌਰਾਨ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵਿੱਚ ਏਡੀਜੀਪੀ ਇੰਟਰਨਲ ਸਕਿਓਰਿਟੀ ਆਰ.ਐਨ. ਢੋਕੇ, ਏਡੀਜੀਪੀ ਐਸਟੀਐਫ ਬੀ. ਚੰਦਰਸ਼ੇਖਰ ਅਤੇ ਆਈਜੀ ਬਾਰਡਰ ਰੇਂਜ ਐਸਪੀਐਸ ਪਰਮਾਰ ਸ਼ਾਮਲ ਸਨ ਜਦਕਿ ਆਈਜੀ ਬੀਐਸਐਫ ਮਹੀਪਾਲ ਯਾਦਵ ਅਤੇ ਪੰਜਾਬ ਦੇ ਵੱਖ ਵੱਖ ਬੀਐਸਐਫ ਸੈਕਟਰਾਂ ਦੇ ਡੀਆਈਜੀ ਵੀ ਮੌਜੂਦ ਸਨ। ਇਸ ਤੋਂ ਇਲਾਵਾ ਮੀਟਿੰਗ ਵਿੱਚ ਸੀਪੀ ਅੰਮ੍ਰਿਤਸਰ ਸੁਖਚੈਨ ਸਿੰਘ ਗਿੱਲ, ਐਸਐਸਪੀ ਮਜੀਠਾ ਗੁਲਨੀਤ ਸਿੰਘ ਅਤੇ ਐਸਐਸਪੀ ਤਰਨ ਤਾਰਨ ਧਰੁਮਨ ਨਿੰਬਲੇ ਵੀ ਸ਼ਾਮਲ ਸਨ।
ਮੀਟਿੰਗ ਦੌਰਾਨ ਡੀਜੀਪੀ ਦਿਨਕਰ ਗੁਪਤਾ ਨੇ ਸੀਪੀ ਅਮ੍ਰਿਤਸਰ ਅਤੇ ਐਸਐਸਪੀਜ਼ ਨੂੰ ਆਪਣੇ ਸਬੰਧਿਤ ਖੇਤਰਾਂ ਵਿੱਚ ਨਸ਼ਾ ਤਸਕਰਾਂ / ਸਪਲਾਇਰ ਵਿਰੁੱਧ ਕਾਰਵਾਈ ਕਰਨ ਦੀ ਹਦਾਇਤ ਕੀਤੀ। ਸ੍ਰੀ ਗੁਪਤਾ ਨੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਖੇਤਰਾਂ ਵਿੱਚ ਨਸ਼ਿਆਂ ਦੀ ਤਸਕਰੀ ਦੇ ਹੌਟਸਪੌਟਸ (ਥਾਵਾਂ) ਦੀ ਪਛਾਣ ਕਰਨ ਅਤੇ ਨਸ਼ੇ ਵੇਚਣ/ਤਸਕਰੀ ਕਰਨ ਵਾਲੇ ਸਾਰੇ ਲੋਕਾਂ ਨੂੰ ਨਕੇਲ ਪਾਉਣ ਲਈ ਢੁੱਕਵੀਂ ਕਾਰਵਾਈ ਸ਼ੁਰੂ ਕਰਨ। ਇਸ ਦੌਰਾਨ ਡੀਜੀਪੀ ਨੇ ਜ਼ਿਲ੍ਹਾ ਮੁਖੀਆਂ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਵਿਚਲੇ ਸਾਰੇ ਭਗੌੜਿਆਂ (ਪੀਓਜ਼) ਅਤੇ ਐਨਡੀਪੀਐਸ ਕੇਸਾਂ ਦੇ ਜ਼ਮਾਨਤ ‘ਤੇ ਬਾਹਰ ਆਏ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਕਾਬੂ ਕਰਨ ਦੇ ਹੁਕਮ ਵੀ ਦਿੱਤੇ।
ਇਹ ਵੀ ਪੜ੍ਹੋ : ਕੈਪਟਨ ਨੇ ਜੰਗਲਾਤ ਤੇ ਜੰਗਲੀ ਜੀਵ ਵਿਭਾਗ ਨੂੰ ਅਸਲ ਬਨਸਪਤੀ ਤੇ ਜੀਵ ਜੰਤੂਆਂ ਨੂੰ ਮੁੜ ਸੁਰਜੀਤ ਕਰਨ ਲਈ ਕਿਹਾ