ਸੁਖਬੀਰ ਸਿੰਘ ਬਾਦਲ ਨੇ ਅੱਜ ਲਾਲੜੂ ਵਿਖੇ ਤੰਗ-ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਵਾਲੀ ਲੜਕੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਨਸਾਫ ਦਿਵਾਏ ਜਾਣ ਦਾ ਭਰੋਸਾ ਦਿੱਤਾ।
ਉਨ੍ਹਾਂ ਕਿਹਾ ਕਿ ਜੇਕਰ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਨਾ ਕੀਤੀ ਗਈ ਤਾਂ ਫਿਰ ਅਕਾਲੀ ਦਲ ਐਸ ਐਸ ਪੀ ਮੋਹਾਲੀ ਦੇ ਦਫਤਰ ਦੇ ਘਿਰਾਓ ਸਮੇਤ ਸੰਘਰਸ਼ ਤੇਜ਼ ਕਰੇਗਾ। ਉਨ੍ਹਾਂ ਨੇ ਭਰੋਸਾ ਦੁਆਇਆ ਕਿ ਪਰਿਵਾਰ ਲਈ ਇਨਸਾਫ ਯਕੀਨੀ ਬਣਾਉਣ ਵਾਸਤੇ ਅਕਾਲੀ ਦਲ ਕੋਈ ਕਸਰ ਨਹੀਂ ਛੱਡੇਗਾ। ਸ. ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਵੀ ਦਾਇਰ ਕੀਤੀ ਜਾਵੇਗੀ। ਉਨ੍ਹਾਂ ਨੇ ਐਸ ਐਸ ਪੀ ਮੁਹਾਲੀ ਨਾਲ ਗੱਲਬਾਤ ਵੀ ਕੀਤੀ ਤੇ ਇਸ ਕੇਸ ਵਿਚ ਜਲਦ ਕਾਰਵਾਈ ਕਰਨ ਨੂੰ ਕਿਹਾ।
ਇਹ ਵੀ ਪੜ੍ਹੋ : ਕੈਪਟਨ ਨੇ ਜੰਗਲਾਤ ਤੇ ਜੰਗਲੀ ਜੀਵ ਵਿਭਾਗ ਨੂੰ ਅਸਲ ਬਨਸਪਤੀ ਤੇ ਜੀਵ ਜੰਤੂਆਂ ਨੂੰ ਮੁੜ ਸੁਰਜੀਤ ਕਰਨ ਲਈ ਕਿਹਾ
ਸ. ਬਾਦਲ ਨੇ ਕਿਹਾ ਕਿ ਅਸੀਂ ਔਰਤਾਂ ਦੇ ਮਾਣ ਸਨਮਾਨ ਦੇ ਮਾਮਲੇ ਵਿਚ ਸਮਝੌਤਾ ਨਹੀਂ ਕਰ ਸਕਦੇ। ਇਸ ਮੌਕੇ ਸ੍ਰੀ ਐਨ ਕੇ ਸ਼ਰਮਾ ਨੇ ਦੱਸਿਆ ਕਿ ਕੁਲਦੀਪ ਕੌਰ ਤਕਨੀਕੀ ਸਿੱਖਿਆ ਤੇ ਸਿਖਲਾਈ ਵਿਭਾਗ ਵਿਚ ਕਲਰਕ ਲੱਗੀ ਹੋਈ ਸੀ। ਉਨ੍ਹਾਂ ਦੱਸਿਆ ਕਿ ਭਾਵੇਂ ਕਿ ਵਿਭਾਗ ਦੇ ਦੋ ਮੁਲਾਜ਼ਮਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ ਪਰ ਹਾਲੇ ਤੱਕ ਕਿਸੇ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪਹਿਲਾਂ ਹੀ ਪੀੜਤ ਪਰਿਵਾਰ ਲਈ ਇਨਸਾਫ ਹਾਸਲ ਕਰਨ ਵਾਸਤੇ ਸਰਗਰਮੀ ਨਾਲ ਸੰਘਰਸ਼ ਕਰ ਰਿਹਾ ਹੈ ਤੇ ਜੇਕਰ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਸਜ਼ਾ ਨਾ ਦਿੱਤੀ ਗਈ ਤਾਂ ਫਿਰ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਵਧਾਇਆ ਪੰਜਾਬੀਆਂ ਦਾ ਮਾਣ : ਗੁਰਦਾਸਪੁਰ ਦੇ ਨਵਦੀਪ ਨੇ ਆਸਟ੍ਰੇਲੀਆ ‘ਚ ਇੰਝ ਪੇਸ਼ ਕੀਤੀ ਈਮਾਨਦਾਰੀ ਦੀ ਮਿਸਾਲ