Punjab Doctors NPA: ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਲਾਗੂ ਕੀਤੇ ਛੇਵੇਂ ਪੇ ਕਮਿਸ਼ਨ ਵਿੱਚ ਡਾਕਟਰਾਂ ਨੂੰ ਤਨਖਾਹ ਦੇ ਨਾਲ ਮਿਲਦੇ ਐਨ ਪੀ ਏ ਭੱਤੇ ਵਿੱਚ ਕਟੌਤੀ ਕਰ ਦਿੱਤੀ ਗਈ ਹੈ। ਜਿਸ ਨੂੰ ਲੈਕੇ ਡਾਕਟਰਾਂ ਵਿੱਚ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਵੈਟਰਨਰੀ ਡਾਕਟਰਾਂ ਵੱਲੋਂ ਸਰਕਾਰ ਦੇ ਉੱਕਤ ਫੈਸਲੇ ਦਾ ਵਿਰੋਧ ਕਰਦਿਆਂ ਤਰਨਤਾਰਨ ਦੇ ਪਸ਼ੂ-ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਦੇ ਦਫਤਰ ਦੇ ਬਾਹਰ ਗੇਟ ਰੈਲੀ ਕਰਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਡਾਕਟਰਾਂ ਦੀ ਜਾਇੰਟ ਐਕਸ਼ਨ ਕਮੇਟੀ ਦੇ ਆਗੂ ਡਾਕਟਰ ਤੇਜਿੰਦਰ ਸਿੰਘ ਅਤੇ ਤੇਜਬੀਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਡਾਕਟਰਾਂ ਨੂੰ ਤਨਖਾਹ ਤੋਂ ਇਲਾਵਾ ਐਨ ਪੀ ਏ ਭੱਤਾ ਦਿੱਤਾ ਜਾ ਰਿਹਾ ਹੈ। ਡਾਕਟਰ ਮਿਲ ਰਹੇ 25 ਫੀਸਦੀ ਐਨ ਪੀ ਏ ਭੱਤੇ ਦੇ ਵਾਧੇ ਦੀ ਮੰਗ ਕਰਦੇ ਆ ਰਹੇ ਸਨ। ਲੇਕਿਨ ਵਾਧੇ ਦੀ ਜਗ੍ਹਾ ਐਨ ਪੀ ਏ ਭੱਤੇ ਵਿੱਚ ਕਟੌਤੀ ਕਰ ਦਿੱਤੀ ਹੈ।
ਉਨ੍ਹਾਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਡਾਕਟਰਾਂ ਨੂੰ ਵਾਧਾ ਦੇਣ ਦੀ ਥਾਂ ਉਨ੍ਹਾਂ ਦੇ ਹੱਕਾਂ ‘ਤੇ ਡਾਕਾ ਮਾਰ ਰਹੀ ਹੈ। ਉਨ੍ਹਾਂ ਨੇ ਕਿਹਾ ਡਾਕਟਰ ਸਰਕਾਰ ਦੀ ਧੱਕੇਸ਼ਾਹੀ ਨਹੀਂ ਸਹਿਣ ਕਰਨਗੇ ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਉਪੀਡੀ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਆਪਣਾ ਸੰਘਰਸ਼ ਤੇਜ਼ ਕਰਨਗੇ।