ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਆਪਣੇ ਮੰਤਰੀਆਂ ਨਾਲ ਬੈਠਕ ਕਰਨਗੇ । ਦੱਸਿਆ ਜਾ ਰਿਹਾ ਹੈ ਕਿ ਅੱਜ ਹੋਣ ਵਾਲੀ ਇਸ ਬੈਠਕ ਵਿੱਚ ਕੋਰੋਨਾ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਗੱਲਬਾਤ ਹੋ ਸਕਦੀ ਹੈ ।
ਪੀਐਮ ਮੋਦੀ ਇਸ ਬੈਠਕ ਵਿੱਚ ਦੇਸ਼ ਵਿੱਚ ਮੌਜੂਦਾ ਟੀਕਾਕਰਨ ਦੀ ਸਥਿਤੀ ਨੂੰ ਲੈ ਕੇ ਵੀ ਵਿਚਾਰ-ਵਟਾਂਦਰੇ ਕਰ ਸਕਦੇ ਹਨ । ਇਹ ਮੰਨਿਆ ਜਾ ਰਿਹਾ ਹੈ ਕਿ ਦੇਸ਼ ਵਿੱਚ ਟੀਕਾਕਰਨ ਦੀ ਰਫ਼ਤਾਰ ਵਧਾਉਣ ਨੂੰ ਲੈ ਕੇ ਵੀ ਪੀਐੱਮ ਵਿਚਾਰ-ਵਟਾਂਦਰੇ ਕਰ ਸਕਦੇ ਹਨ । ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਵਿੱਚ ਕਈ ਹੋਰ ਮੁੱਦਿਆਂ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ।
ਸੂਤਰਾਂ ਨੇ ਦੱਸਿਆ ਕਿ ਇਹ ਬੈਠਕ ਡਿਜੀਟਲ ਢੰਗ ਨਾਲ ਕੀਤੀ ਜਾਵੇਗੀ । ਬੈਠਕ ਨੂੰ ਲੈ ਕੇ ਇਸ ਗੱਲ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਆਪਣੇ ਕੁਝ ਮੰਤਰੀਆਂ ਦੇ ਕੰਮ ਦੀ ਸਮੀਖਿਆ ਕਰ ਸਕਦੇ ਹਨ । ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਵਿੱਚ ਉਹ ਸੜਕ ਅਤੇ ਟ੍ਰਾਂਸਪੋਰਟ, ਸ਼ਹਿਰੀ ਹਵਾਬਾਜ਼ੀ, ਦੂਰਸੰਚਾਰ ਵਰਗੇ ਮੰਤਰਾਲਿਆਂ ਦੇ ਕੰਮਕਾਜ ਬਾਰੇ ਜਾਣਕਾਰੀ ਹਾਸਿਲ ਕਰ ਸਕਦੇ ਹਨ।
ਦਰਅਸਲ, 19 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੇ ਸੰਸਦ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਇਹ ਬੈਠਕ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ। ਇਸ ਬੈਠਕ ਵਿੱਚ ਸੰਸਦ ਦੇ ਸੈਸ਼ਨ ਸਬੰਧੀ ਵਿਚਾਰ-ਵਟਾਂਦਰੇ ਵੀ ਸੰਭਵ ਹਨ । ਮੰਨਿਆ ਜਾ ਰਿਹਾ ਹੈ ਕਿ ਮੰਤਰੀ ਮੰਡਲ ਵਿੱਚ ਵਿਰੋਧੀ ਧਿਰ ਨੂੰ ਘੇਰਨ ‘ਤੇ ਗੱਲਬਾਤ ਹੋ ਸਕਦੀ ਹੈ।
ਇਹ ਵੀ ਪੜ੍ਹੋ: ਗਰਮੀ ਤੋਂ ਬੇਹਾਲ ਲੋਕਾਂ ਨੂੰ ਮਿਲੇਗੀ ਰਾਹਤ,ਪੰਜਾਬ ’ਚ ਇਸ ਦਿਨ ਪਏਗਾ ਮੀਂਹ
ਦੱਸ ਦੇਈਏ ਕਿ ਕੋਰੋਨਾ ਕਾਰਨ ਦੇਸ਼ ਦੀ ਸਥਿਤੀ ਬਦਲ ਗਈ ਹੈ। ਅਜਿਹੀ ਸਥਿਤੀ ਵਿੱਚ ਸਰਕਾਰ ਲਈ ਚੁਣੌਤੀ ਵੱਧ ਗਈ ਹੈ। ਬਦਲੇ ਹੋਏ ਹਾਲਾਤਾਂ ਵਿੱਚ ਕੰਮ ਨੂੰ ਸੁਧਾਰਨ ਲਈ ਵਿਚਾਰ-ਵਟਾਂਦਰੇ ਕੀਤੇ ਜਾ ਸਕਦੇ ਹਨ।
ਇਹ ਵੀ ਦੇਖੋ: Captain Amrinder Singh ਨੇ ਘੇਰ ਲਿਆ Kejriwal , ਮੁਫ਼ਤ ਬਿਜਲੀ ‘ਤੇ ਦੇਖੋ ਕਿਵੇਂ ਉਡਾਇਆ ਮਖੌਲ !