ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਪੰਜਾਬ ਵਿੱਚ ਕਿਸਾਨਾਂ ਵੱਲੋਂ ਰਿਲਾਇੰਸ ਤੇ ਜੀਓ ਦਾ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਕਰਕੇ ਰਿਲਾਇੰਸ ਜੀਓ ਦੇ ਟਾਵਰਾਂ ਦੀ ਵੀ ਭੰਨ-ਤੋੜ ਕੀਤੀ ਗਈ ਅਤੇ ਇਨ੍ਹਾਂ ਨਾਲ ਰਿਲਾਇੰਸ ਦੇ ਸਟੋਰ ਵੀ ਬੰਦ ਕਰਵਾਏ ਗਏ, ਜਿਸ ਕਰਕੇ ਇਨ੍ਹਾਂ ਨੂੰ ਠੇਕੇ ’ਤੇ ਦੇਣ ਵਾਲੇ ਦੁਕਾਨਾਦਾਰਾਂ ਨੂੰ ਵੱਡਾ ਘਾਟਾ ਝੱਲਣਾ ਪਿਆ ਹੈ ਅਤੇ ਖਾਸੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪੰਜਾਬ ਦੇ ਦੁਕਾਨਦਾਰਾਂ ਦੀਆਂ ਦੁਕਾਨਾਂ ਤੇ ਸਟੋਰ ਰਿਲਾਇੰਸ ਰਿਟੇਲ ਟੀਮ ਵੱਲੋਂ ਠੇਕੇ ‘ਤੇ ਲਏ ਗਏ ਸਨ, ਜਿਨ੍ਹਾਂ ਨੂੰ ਕਿਸਾਨ ਅੰਦੋਲਨ ਕਰਕੇ ਜ਼ਬਰਦਸਤੀ ਬੰਦ ਕਰਵਾ ਦਿੱਤਾ ਗਿਆ। ਇਸ ਨੂੰ ਲੈ ਕੇ ਦੁਕਾਨਦਾਰ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਸੌਂਪਣਗੇ, ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਉਹ ਪੰਜਾਬ ਵਿੱਚ ਰਿਲਾਇੰਸ ਦੇ ਰੀਟੇਲ ਸਟੋਰ ਖੋਲ੍ਹਣ ਵਿੱਚ ਆਪਣਾ ਦਖਲ ਦੇਣ, ਕਿਉਂਕਿ ਇਸ ਤੋਂ ਆਉਣ ਵਾਲੇ ਕਿਰਾਏ ਕਰਕੇ ਉਨ੍ਹਾਂ ਦੀ ਰੋਜ਼ੀ-ਰੋਟੀ ਖਤਰੇ ਵਿੱਚ ਹੈ।
ਵੱਡੀ ਗਿਣਤੀ ਵਿੱਚ ਦੁਕਾਨਦਾਰ ਅੱਜ 30 ਜੂਨ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਜਾ ਕੇ ਇਹ ਪੱਤਰ ਸੌਂਪਣਗੇ। ਤੁਹਾਨੂੰ ਦੱਸ ਦੇਈਏ ਕਿ ਪਿਛਲੇ 7 ਮਹੀਨਿਆਂ ਤੋਂ ਵੱਧ ਸਮੇਂ ਤੋਂ ਕਿਸਾਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਸਰਹੱਦਾਂ ’ਤ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਨੂੰ ਡਰ ਹੈ ਕਿ ਨਵੇਂ ਖੇਤੀ ਕਾਨੂੰਨ ਆਉਣ ਨਾਲ ਉਹ ਅੰਬਾਨੀਆਂ-ਅਡਾਨੀਆਂ ਦੇ ਹੱਥਾਂ ਦੀ ਕਠਪੁਤਲੀ ਬਣ ਜਾਣਗੇ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ
ਜਿਸ ਕਰਕੇ ਉਨ੍ਹਾਂ ਨੇ ਪੰਜਾਬ ਵਿੱਚ ਜੀਓ ਤੇ ਰਿਲਾਇੰਸ ਦਾ ਸਖਤ ਵਿਰੋਧ ਕੀਤਾ। ਹਾਲਾਂਕਿ ਸਰਕਾਰ ਕਿਸਾਨਾਂ ਵੱਲ ਹੁਣ ਕੋਈ ਧਿਆਨ ਨਹੀਂ ਦੇ ਰਹੀ ਹੈ। ਪਰ ਕਿਸਾਨ ਅਜੇ ਵੀ ਆਪਣੇ ਸੰਘਰਸ਼ ’ਤੇ ਡੱਟ ਹੋਏ ਹਨ।