ਅਗਲੇ ਸਾਲ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ‘ਚ ਚੱਲ ਰਹੀ ਹਲਚਲ ਅਜੇ ਵੀ ਜਾਰੀ ਹੈ। ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਸੂਬੇ ਵਿੱਚ ਆਪਣੀ ਹੀ ਸਰਕਾਰ ਅਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।
ਇਨ੍ਹਾਂ ਸਾਰੀਆਂ ਅਟਕਲਾਂ ਦੇ ਵਿਚਕਾਰ, ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਪਾਰਟੀ ਦੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ ਹੈ। ਮੁਲਾਕਾਤ ਦੀ ਜਾਣਕਰੀ ਨਵਜੋਤ ਸਿੰਘ ਸਿੱਧੂ ਵੱਲੋਂ ਫੇਸਬੁੱਕ ‘ਤੇ ਪੋਸਟ ਪਾ ਕੇ ਦਿੱਤੀ ਗਈ ਹੈ। ਸਿੱਧੂ ਨੇ ਤਸਵੀਰ ਸਾਂਝੀ ਕਰ ਲਿਖਿਆ, ‘ਪ੍ਰਿਅੰਕਾ ਗਾਂਧੀ ਜੀ ਨਾਲ ਲੰਬੀ ਮੁਲਾਕਾਤ ਹੋਈ ਹੈ।’
ਪਿਛਲੇ ਦਿਨ ਖ਼ਬਰਾਂ ਆਈਆਂ ਸਨ ਕਿ ਨਵਜੋਤ ਸਿੰਘ ਸਿੱਧੂ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਨੂੰ ਮਿਲ ਸਕਦੇ ਹਨ। ਪਰ ਰਾਹੁਲ ਗਾਂਧੀ ਨੇ ਪਿਛਲੇ ਦਿਨੀਂ ਖੁਦ ਸਪਸ਼ਟ ਕਰ ਦਿੱਤਾ ਸੀ ਕਿ ਉਨ੍ਹਾਂ ਦੀ ਕੋਈ ਮੀਟਿੰਗ ਨਹੀਂ ਹੈ। ਬੁੱਧਵਾਰ ਨੂੰ ਵੀ ਰਾਹੁਲ, ਪ੍ਰਿਯੰਕਾ ਦੇ ਦਫਤਰਾਂ ਦੁਆਰਾ ਕਿਸੇ ਵੀ ਮੀਟਿੰਗ ਤੋਂ ਇਨਕਾਰ ਕਰ ਦਿੱਤਾ ਗਿਆ ਸੀ, ਪਰ ਦੂਜੇ ਪਾਸੇ ਪ੍ਰਿਯੰਕਾ ਅਤੇ ਨਵਜੋਤ ਸਿੰਘ ਸਿੱਧੂ ਨੇ ਬੁੱਧਵਾਰ ਸਵੇਰੇ ਮੁਲਾਕਾਤ ਕੀਤੀ ਹੈ।
ਇਹ ਵੀ ਪੜ੍ਹੋ : ਪਿਛਲੇ 24 ਘੰਟਿਆਂ ਦੌਰਾਨ ਭਾਰਤ ‘ਚ ਸਾਹਮਣੇ ਆਏ 45,951 ਨਵੇਂ COVID-19 ਕੇਸ, 817 ਮੌਤਾਂ
ਖਬਰਾਂ ਆ ਰਹੀਆਂ ਹਨ ਕਿ ਵਿਧਾਇਕ ਨਵਜੋਤ ਸਿੰਘ ਸਿੱਧੂ ਅੱਜ ਬੁੱਧਵਾਰ ਨੂੰ ਰਾਹੁਲ ਗਾਂਧੀ ਨੂੰ ਵੀ ਦਿੱਲੀ ਵਿੱਚ ਮਿਲ ਸਕਦੇ ਹਨ। ਨਵਜੋਤ ਸਿੰਘ ਸਿੱਧੂ ਅਤੇ ਰਾਹੁਲ ਗਾਂਧੀ ਦੀ ਮੁਲਾਕਾਤ ਦੀਆ ਅਟਕਲਾਂ ਵਿਚਕਾਰ ਹੁਣ ਪ੍ਰਿਯੰਕਾ ਗਾਂਧੀ ਵਾਡਰਾ ਆਪਣੇ ਭਰਾ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ ਹਨ। ਜ਼ਿਕਰਯੋਗ ਹੈ ਕਿ ਅਗਲੇ ਸਾਲ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਅੰਦਰੂਨੀ ਕਲੇਸ਼ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਵਜੋਤ ਸਿੰਘ ਸਿੱਧੂ ਲਗਾਤਾਰ ਕੈਪਟਨ ਅਮਰਿੰਦਰ ਖ਼ਿਲਾਫ਼ ਮੋਰਚਾ ਖੋਲ੍ਹ ਰਹੇ ਹਨ, ਜਦਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਖ਼ੁਦ ਨਵਜੋਤ ਸਿੰਘ ਸਿੱਧੂ ਨੂੰ ਕੋਈ ਵੱਡਾ ਅਹੁਦਾ ਦੇਣ ਦੇ ਵਿਰੁੱਧ ਹਨ। ਹਾਲ ਹੀ ਵਿੱਚ, ਪੰਜਾਬ ਦੇ ਸਾਰੇ ਆਗੂ ਕਾਂਗਰਸ ਹਾਈ ਕਮਾਂਡ ਵੱਲੋਂ ਬਣਾਈ ਕਮੇਟੀ ਸਾਹਮਣੇ ਪੇਸ਼ ਹੋਏ ਸਨ। ਇਨ੍ਹਾਂ ਮੁਲਾਕਾਤਾਂ ਤੋਂ ਬਾਅਦ ਇਹ ਉਮੀਦ ਕੀਤੀ ਜਾ ਰਹੀ ਹੈ ਕਿ ਜੁਲਾਈ ਦੇ ਪਹਿਲੇ ਹਫ਼ਤੇ ਵਿੱਚ ਪੰਜਾਬ ਕਾਂਗਰਸ ਦਾ ਵਿਵਾਦ ਖ਼ਤਮ ਹੋ ਸਕਦਾ ਹੈ।
ਇਹ ਵੀ ਦੇਖੋ : ਕੇਜਰੀਵਾਲ ਦੇ 300 ਯੂਨਿਟਾਂ ਵਾਲੇ ਵਾਅਦੇ ਦਾ ਪੰਜਾਬੀਆਂ ਨੂੰ ਕੀ ਕੋਈ ਹੋਵੇਗਾ ਫਾਇਦਾ ?