taraun arora bjp: ਸੈਂਟਰ ਦੀ ਬੀਜੇਪੀ ਸਰਕਾਰ ਵੱਲੋਂ ਜਾਰੀ ਗ੍ਰਾਂਟਾਂ ਦੇ ਵਿੱਚ ਪੰਜਾਬ ਦੀ ਕਾਂਗਰਸ ਸਰਕਾਰ ਦੇ ਨੁਮਾਇੰਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਇਹ ਕਹਿਣਾ ਹੈ ਹਲਕਾ ਗੜ੍ਹਸ਼ੰਕਰ ਦੇ ਕਸਬਾ ਕੋਟ ਫਤੂਹੀ ਤੋਂ ਭਾਜਪਾ ਦੇ ਮੰਡਲ ਪ੍ਰਧਾਨ ਤਰੁਣ ਅਰੋੜਾ ਦਾ ਜੋ ਗੜ੍ਹਸ਼ੰਕਰ ਵਿਖੇ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਤਰੁਣ ਅਰੋੜਾ ਮੰਡਲ ਪ੍ਰਧਾਨ ਬੀਜੇਪੀ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਪੰਜਾਬ ਦੇ ਪਿੰਡਾਂ ਦੀ ਤਰੱਕੀ ਲਈ ਬਿਨਾਂ ਮੰਗੇ ਕਰੋੜਾਂ ਰੁਪਏ ਦੀਆਂ ਗਰਾਂਟਾਂ ਭੇਜ ਰਹੇ ਹਨ।
ਪਰ ਕਾਂਗਰਸ ਪਾਰਟੀ ਦੇ ਨੁਮਾਇੰਦੇ ਇਕ ਮਾਮੂਲੀ ਆਰ.ਟੀ.ਐਫ. ਫੰਡ ਜਾਰੀ ਕਰਕੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਗ੍ਰਾਂਟਾਂ ਦੱਸ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਇਸ ਮੌਕੇ ਤਰੁਣ ਅਰੋੜਾ ਬੀਜੇਪੀ ਮੰਡਲ ਪ੍ਰਧਾਨ ਨੇ ਕਿਹਾ ਕਿ ਹਲਕਾ ਗੜ੍ਹਸ਼ੰਕਰ ਦੇ ਪਿੰਡ ਸੈਲਾ ਖੁਰਦ ਵਿਖੇ 14ਵੀਂ ਅਤੇ 15ਵੀਂ ਬੀਤੀਯ ਆਯੋਗ ਦੇ ਤਹਿਤ 1 ਕਰੋੜ 30 ਲੱਖ ਰੁਪਏ ਦੇ ਕਰੀਬ ਅਤੇ ਪਿੰਡ ਬੋੜਾ ਵਿਖੇ 1 ਕਰੋੜ 32 ਲੱਖ ਰੁਪਏ ਦੀ ਗਰਾਂਟ ਜਾਰੀ ਹੋ ਚੁੱਕੀ ਹੈ ਜੋ ਕਿ ਸਿੱਧੇ ਰੂਪ ਵਿੱਚ ਪੰਚਾਇਤਾਂ ਦੇ ਖਾਤਿਆਂ ਵਿੱਚ ਜਮ੍ਹਾਂ ਹੋ ਚੁੱਕੀ ਹੈ।
ਇਸ ਮੌਕੇ ਤਰੁਣ ਅਰੋੜਾ ਮੰਡਲ ਪ੍ਰਧਾਨ ਬੀਜੇਪੀ ਨੇ ਕਿਹਾ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਨੂੰ ਜਾਣ ਵਾਲੀ ਮੁੱਖ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਹ ਸੜਕ ਨੂੰ ਠੀਕ ਕੀਤਾ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਦੇ ਵਿਚ ਬੀਜੇਪੀ ਵੱਲੋਂ ਪ੍ਰਦਰਸ਼ਨ ਕੀਤਾ ਜਾਵੇਗਾ।