ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੁਪਹਿਰ 3 ਵਜੇ ਰਾਸ਼ਟਰੀ ਡਾਕਟਰ ਦਿਵਸ ਦੇ ਮੌਕੇ ‘ਤੇ ਦੇਸ਼ ਦੇ ਡਾਕਟਰ ਭਾਈਚਾਰੇ ਨਾਲ ਜੁੜੇ ਲੋਕਾਂ ਨੂੰ ਸੰਬੋਧਿਤ ਕਰਨਗੇ । ਇਹ ਪ੍ਰੋਗਰਾਮ ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਵੱਲੋਂ ਆਯੋਜਿਤ ਕੀਤਾ ਗਿਆ ਹੈ।
ਰਾਸ਼ਟਰੀ ਡਾਕਟਰ ਦਿਵਸ ਹਰ ਸਾਲ 1 ਜੁਲਾਈ ਨੂੰ ਦੇਸ਼ ਭਰ ਵਿੱਚ ਮਨਾਇਆ ਜਾਂਦਾ ਹੈ । ਇਸ ਦਿਨ ਦੇਸ਼ ਦੇ ਮਹਾਨ ਡਾਕਟਰ ਅਤੇ ਪੱਛਮੀ ਬੰਗਾਲ ਦੇ ਦੂਜੇ ਮੁੱਖ ਮੰਤਰੀ ਡਾ. ਬਿਧਾਨਚੰਦਰ ਰਾਏ ਦਾ ਜਨਮਦਿਨ ਅਤੇ ਬਰਸੀ ਹੁੰਦੀ ਹੈ । ਇਹ ਦਿਨ ਉਨ੍ਹਾਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ।
ਡਾਕਟਰਾਂ ਦੇ ਭਾਈਚਾਰੇ ਨੇ ਕੋਵਿਡ-19 ਮਹਾਂਮਾਰੀ ਵਿਰੁੱਧ ਲੜਾਈ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਅਤੇ ਇਸ ਸਮੇਂ ਵੀ ਡਾਕਟਰ ਆਪਣੀ ਜ਼ਿੰਦਗੀ ਦੀ ਪਰਵਾਹ ਕੀਤੇ ਬਿਨ੍ਹਾਂ ਦੇਸ਼ ਦੀ ਸੇਵਾ ਵਿੱਚ ਲੱਗੇ ਹੋਏ ਹਨ। ਪ੍ਰਧਾਨ ਮੰਤਰੀ ਅਕਸਰ ਆਪਣੇ ਸੰਬੋਧਨਾਂ ਵਿੱਚ ਇਸ ਦੇ ਲਈ ਡਾਕਟਰਾਂ ਅਤੇ ਹੋਰ ਲੋਕਾਂ ਦੀ ਇਸ ਲਈ ਮੋਰਚੇ ‘ਤੇ ਕੰਮ ਕਰਨ ਵਾਲੇ ਲੋਕਾਂ ਦੀ ਪ੍ਰਸ਼ੰਸਾ ਕਰਦੇ ਰਹੇ ਹਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਡਿਜੀਟਲ ਇੰਡੀਆ ਦੀਆਂ ਵੱਖ-ਵੱਖ ਯੋਜਨਾਵਾਂ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ । ਅੱਜ ਸਰਕਾਰ ਦੀ ਇਸ ਅਹਿਮ ਪਹਿਲ ਦੇ ਛੇ ਸਾਲ ਪੂਰੇ ਹੋ ਰਹੇ ਹਨ ।
ਡਿਜੀਟਲ ਇੰਡੀਆ ਪਹਿਲ ਭਾਰਤ ਨੂੰ ਡਿਜੀਟਲ ਰੂਪ ਨਾਲ ਸ਼ਕਤੀਸ਼ਾਲੀ ਸਮਾਜ ਅਤੇ ਗਿਆਨ ਅਰਥਵਿਵਸਥਾ ਵਿੱਚ ਤਬਦੀਲ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਸੀ । 1 ਅਪ੍ਰੈਲ ਨੂੰ ਹੋਣ ਵਾਲੇ ਪ੍ਰੋਗਰਾਮ ਦੀ ਸ਼ੁਰੂਆਤ ਕੇਂਦਰੀ ਸੂਚਨਾ ਤਕਨਾਲੋਜੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਦੇ ਉਦਘਾਟਨ ਭਾਸ਼ਣ ਨਾਲ ਹੋਵੇਗੀ।
ਇਹ ਵੀ ਦੇਖੋ: Petrol 100 ਤੋਂ ਪਾਰ ਹੋਣ ਤੇ ਕਿਵੇਂ ਲੋਕਾ ਨੇ ਕੱਡਿਆ ਮੋਦੀ ਸਰਕਾਰ ਅਤੇ ‘ਅੱਛੇ ਦਿਨਾਂ’ ਦਾ ਜਲੂਸ…