ਜਗਰਾਓਂ/ਲੁਧਿਆਣਾ : ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ.) 2012 ਬੈਚ ਦੀ ਅਧਿਕਾਰੀ ਡਾ. ਨਯਨ ਜੱਸਲ ਵੱਲੋਂ ਅੱਜ ਵਧੀਕ ਡਿਪਟੀ ਕਮਿਸ਼ਨਰ ਜਗਰਾਓਂ ਵਜੋਂ ਆਪਣਾ ਅਹੁੱਦਾ ਸੰਭਾਲਿਆ।
ਡਾ. ਨਯਨ ਜਿਨ੍ਹਾਂ ਵੱਲੋਂ ਪਹਿਲਾਂ ਐਸ.ਡੀ.ਐਮ. ਕਪੂਰਥਲਾ, ਰਿਜ਼ਨਲ ਟ੍ਰਾਂਸਪੋਰਟ ਅਥਾਰਟੀ (ਆਰ.ਟੀ.ਏ.) ਜਲੰਧਰ ਅਤੇ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਫਿਰੋਜ਼ਪੁਰ ਵਜੋਂ ਆਪਣੀਆਂ ਸੇਵਾਵਾਂ ਨਿਭਾਈਆਂ ਗਈਆਂ ਹਨ, ਨੂੰ ਪੀ.ਸੀ.ਐਸ. ਪ੍ਰੀਖਿਆ ਵਿਚ ਦੂਸਰਾ ਦਰਜਾ ਪ੍ਰਾਪਤ ਕਰਨ ਦਾ ਵੀ ਮਾਣ ਹਾਸਲ ਹੈ। ਡਾ. ਨਯਨ ਨੂੰ ਹਾਲ ਹੀ ਵਿੱਚ ਰਾਜ ਸਰਕਾਰ ਵੱਲੋਂ ਫਿਰੋਜ਼ਪੁਰ ਤੋਂ ਜਗਰਾਓਂ ਬਦਲਿਆ ਗਿਆ ਹੈ। ਆਪਣੇ ਨਵੇਂ ਅਹੁੱਦੇ ਦਾ ਚਾਰਜ ਸੰਭਾਲਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕਰਨ ਨੂੰ ਤਰਜੀਹ ਦੇਣਗੇ।
ਇਹ ਵੀ ਪੜ੍ਹੋ : ਹਾਈਕਮਾਨ ਵੱਲੋਂ ਨਵਜੋਤ ਸਿੱਧੂ ਨੂੰ ਪਾਰਟੀ ‘ਚ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ, ਹਰੀਸ਼ ਰਾਵਤ ਨੇ ਦਿੱਤੇ ਸੰਕੇਤ
ਡਾ. ਨਯਨ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਲੋਕਾਂ ਨੂੰ ਸਾਫ ਸੁਥਰਾ, ਪ੍ਰਭਾਵਸ਼ਾਲੀ, ਕੁਸ਼ਲ ਅਤੇ ਪਾਰਦਰਸ਼ੀ ਪ੍ਰਸ਼ਾਸ਼ਨ ਪ੍ਰਦਾਨ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮਾਂ ਜਿਵੇਂ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ (ਐਮ.ਜੀ.ਐਸ.ਵੀ.ਵਾਈ.), ਘਰ-ਘਰ ਰੋਜ਼ਗਾਰ ਮਿਸ਼ਨ, ਸਮਾਰਟ ਵਿਲੇਜ ਮੁਹਿੰਮ ਅਤੇ ਹੋਰਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ‘ਤੇ ਹੋਵੇਗਾ ਅਤੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਾਰੰਟੀ ਐਕਟ (ਮਨਰੇਗਾ) ਤਹਿਤ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ।
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਪਣੇ ਦਫ਼ਤਰ ਵਿਚ ਸਟਾਫ ਨਾਲ ਮੁੱਢਲੀ ਮੀਟਿੰਗ ਦੌਰਾਨ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਰਾਜ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਦੇ ਲਾਭ ਲੋਕਾਂ ਨੂੰ ਜ਼ਮੀਨੀ ਪੱਧਰ ‘ਤੇ ਪਹੁੰਚਾਏ ਜਾ ਸਕਣ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਡਾ. ਨਯਨ ਨੂੰ ਸੁ਼ਭਕਾਮਨਾਵਾਂ ਵੀ ਦਿੱਤੀਆਂ।
ਇਹ ਵੀ ਪੜ੍ਹੋ : ਜਾਣੋ ਕਿਉਂ AAP ਦੇ ਦਫ਼ਤਰ ਤੋਂ ਵਾਇਰਲ ਹੋਈ ਸ਼ਰਾਬੀ ਦੀ ਤਸਵੀਰ ਤਾਂ BJP ਨੂੰ ਮੰਗਣੀ ਪਾਈ ਮਾਫ਼ੀ !