ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵੱਲੋਂ ਈਰਾਨੀ ਗੈਂਗ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਪੱਤਰਕਾਰਾਂ ਨੂੰ ਜਾਰੀ ਕਰ ਕੇ ਕਿਹਾ ਹੈ ਕਿ ਲੁਧਿਆਣਾ ਵਿੱਚ ਇਰਾਨੀ ਗੈਂਗ ਦੇ ਕੁਝ ਮੈਂਬਰ ਐਕਟਿਵ ਹੋ ਗਏ ਹਨ ਅਤੇ ਇਨ੍ਹਾਂ ਤੋਂ ਲੋਕਾਂ ਨੂੰ ਬਚਣ ਦੀ ਲੋੜ ਹੈ ਖਾਸ ਕਰਕੇ ਇਹ ਗੈਂਗ ਦੇ ਮੈਂਬਰ ਨਕਲੀ ਪੁਲਿਸ ਅਫ਼ਸਰ ਬਣ ਕੇ ਜਾਂ ਸੀਆਈਏ ਸਟਾਫ਼ ਮੈਂਬਰ ਜਾਂ ਐਕਸਾਈਜ਼ ਦੇ ਅਫ਼ਸਰ ਬਣ ਕੇ ਲੋਕਾਂ ਨਾਲ ਲੁੱਟ ਖਸੁੱਟ ਕਰਦੇ ਨੇ।
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਇਨ੍ਹਾਂ ਦੀਆਂ ਤਸਵੀਰਾਂ ਜਾਰੀ ਕਰਦਿਆਂ ਇਹ ਖੁਲਾਸਾ ਕੀਤਾ ਕਿ ਦੇਸ਼ ਭਰ ਵਿੱਚ 700 ਦੇ ਕਰੀਬ ਈਰਾਨੀ ਗੈਂਗ ਦੇ ਮੈਂਬਰ ਹਨ ਜੋ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਬਾਅਦ ਇਕ ਸ਼ਹਿਰ ਤੋਂ ਦੂਜੇ ਸ਼ਹਿਰ ਚਲੇ ਜਾਂਦੇ ਨੇ ਅਤੇ ਹੁਣ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਲੁਧਿਆਣਾ ਦੇ ਵਿੱਚ 25-30 ਇਸ ਗੈਂਗ ਦੇ ਮੈਂਬਰ ਐਕਟਿਵ ਨੇ ਅਤੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਸਕਦੇ ਹਨ ਇਸ ਕਰਕੇ ਲੋਕ ਇਨ੍ਹਾਂ ਤੋਂ ਸੁਚੇਤ ਰਹਿਣ।
ਇਹ ਵੀ ਪੜ੍ਹੋ : ਪੰਜਾਬ ਤੋਂ ਬਾਅਦ ਹੁਣ ਹਰਿਆਣਾ ਕਾਂਗਰਸ ‘ਚ ਸ਼ੁਰੂ ਹੋਇਆ ਕਲੇਸ਼ ! 19 ਵਿਧਾਇਕਾਂ ਨੇ ਖੜਕਾਇਆ ਦਿੱਲੀ ਦਰਬਾਰ ਦਾ ਦਰਵਾਜਾ, ਰੱਖੀ ਇਹ ਮੰਗ
ਉਨ੍ਹਾਂ ਕਿਹਾ ਕਿ ਜ਼ਿਆਦਾਤਰ ਪੁਲਿਸ ਮੁਲਾਜ਼ਮ ਜਾਂ ਸਰਕਾਰੀ ਅਧਿਕਾਰੀ ਬਣ ਕੇ ਲੋਕਾਂ ਨਾਲ ਠੱਗੀਆਂ ਮਾਰਦੇ ਹਨ ਉਨ੍ਹਾਂ ਨੂੰ ਲੁੱਟ ਦਾ ਸ਼ਿਕਾਰ ਬਣਾਉਂਦੇ ਹਨ। ਇਸ ਕਰਕੇ ਲੋਕ ਇਨ੍ਹਾਂ ਤੋਂ ਜ਼ਰੂਰ ਸਾਵਧਾਨ ਰਹਿਣ। ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਕਿਹਾ ਕਿ ਦੋ ਸਾਲ ਪਹਿਲਾਂ ਵੀ ਉਨ੍ਹਾਂ ਨੇ ਇਸ ਗੈਂਗ ਦੇ ਕਈ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਹੁਣ ਇਹ ਗੈਂਗ ਮੁੜ ਤੋਂ ਲੁਧਿਆਣਾ ਵਿੱਚ ਆ ਗਿਆ ਹੈ ਪੁਲਿਸ ਆਪਣਾ ਕੰਮ ਕਰ ਰਹੀ ਹੈ ਇਨ੍ਹਾਂ ਨੂੰ ਟਰੇਸ ਕੀਤਾ ਜਾ ਰਿਹਾ ਹੈ ਪਰ ਸ਼ਹਿਰ ਵਾਸੀ ਵੀ ਇਨ੍ਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ।
ਇਹ ਵੀ ਪੜ੍ਹੋ : PCS ਅਧਿਕਾਰੀ ਡਾ.ਨਯਨ ਜੱਸਲ ਨੇ ਵਧੀਕ ਡਿਪਟੀ ਕਮਿਸ਼ਨਰ (ਜਗਰਾਓਂ) ਵਜੋਂ ਅਹੁਦਾ ਸੰਭਾਲਿਆ