ਚੰਡੀਗੜ੍ਹ : ਸੂਬਾ ਸਰਕਾਰ ਵੱਲੋਂ ਬਿਜਲੀ ਸੰਕਟ ਨੂੰ ਦੂਰ ਕਰਨ ਲਈ ਸਰਕਾਰੀ ਦਫਤਰਾਂ ਦਾ ਸਮਾਂ ਘਟਾਉਣ ਅਤੇ ਬਿਜਲੀ ਦੀ ਵੱਧ ਖਪਤ ਵਾਲੀਆਂ ਸਨਅਤਾਂ ਦੀ ਸਪਲਾਈ ਵਿਚ ਤੁਰੰਤ ਪ੍ਰਭਾਵ ਨਾਲ ਕਟੌਤੀ ਕਰਨ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਫਸਲਾਂ ਨੂੰ ਬਚਾਉਣ ਦੇ ਨਾਲ-ਨਾਲ ਘਰੇਲੂ ਬਿਜਲੀ ਸਪਲਾਈ ਵਿਚ ਰਾਹਤ ਦਿੱਤੀ ਜਾ ਸਕੇ।
ਇਸ ਦੇ ਨਾਲ ਹੀ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਸਰਕਾਰੀ ਦਫਤਰ ਜੋ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕੰਮ ਕਰਨਗੇ ਤੇ ਨਾਲ ਹੀ ਏਅਰ ਕੰਡੀਸ਼ਨਰ ਦੀ ਵਰਤੋਂ ਉੱਤੇ ਪਾਬੰਦੀ ਲਾਉਣ ਦਾ ਵੀ ਫੈਸਲਾ ਲਿਆ ਗਿਆ ਹੈ ਪਰ ਆਪਣੇ ਲਾਗੂ ਕੀਤੇ ਹੁਕਮਾਂ ਨੂੰ ਲੈ ਕੇ ਸਿਵਲ ਸਕੱਤਰੇਤ ਖੁਦ ਭੰਬਲਭੂਸੇ ਦੀ ਸਥਿਤੀ ਵਿਚ ਹੈ। ਨਵੇਂ ਜਾਰੀ ਹੋਏ ਹੁਕਮਾਂ ਨੂੰ ਧਿਆਨ ਵਿਚ ਰੱਖਦਿਆਂ 90 ਫੀਸਦੀ ਅਧਿਕਾਰੀਆਂ ਵੱਲੋਂ ਆਪਣੇ ਦਫਤਰਾਂ ਵਿਚ ਏ. ਸੀ. ਨੂੰ ਬੰਦ ਰੱਖਿਆ ਗਿਆ।
ਇਹ ਵੀ ਪੜ੍ਹੋ : ਬਿਜਲੀ ਕੱਟਾਂ ਨੂੰ ਲੈ ਕੇ ਨਵਜੋਤ ਸਿੱਧੂ ਨੇ Tweet ਕਰਕੇ ਕੈਪਟਨ ਸਰਕਾਰ ‘ਤੇ ਚੁੱਕੇ ਸਵਾਲ
ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਜਦੋਂ ਅਧਿਕਾਰੀਆਂ ਤੋਂ ਇਸ ਸਬੰਧੀ ਪੁੱਛਗਿਛ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਹੁਕਮ ਪੰਜਾਬ ਵਿਚ ਦਫਤਰਾਂ ਲਈ ਹੈ । ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਚੰਡੀਗੜ੍ਹ ਵਿਚ ਅਜਿਹਾ ਕੋਈ ਫਿਲਹਾਲ ਸੰਕਟ ਨਹੀਂ । ਉਨ੍ਹਾਂ ਨੇ ਕਿਹਾ ਕਿ ਜੇਕਰ ਸੰਕਟ ਹੋਵੇਗਾ ਤਾਂ ਚੰਡੀਗੜ੍ਹ ਪ੍ਰਸ਼ਾਸਨ ਇਸ ਸੰਬੰਧੀ ਹੁਕਮ ਕਰੇਗਾ। ਜੋ ਕਿ ਚੰਡੀਗੜ੍ਹ ਵਿਚ ਸਥਾਪਤ ਸਾਰੇ ਦਫ਼ਤਰਾਂ ਨੂੰ ਲਾਗੂ ਕਰਨੇ ਪੈਣਗੇ ।
ਇਹ ਵੀ ਪੜ੍ਹੋ : PCS ਅਧਿਕਾਰੀ ਡਾ.ਨਯਨ ਜੱਸਲ ਨੇ ਵਧੀਕ ਡਿਪਟੀ ਕਮਿਸ਼ਨਰ (ਜਗਰਾਓਂ) ਵਜੋਂ ਅਹੁਦਾ ਸੰਭਾਲਿਆ