ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਸੀ, ਪਰ ਮਾਨਸਾ ਦੇ ਪਿੰਡਾਂ ਵਿਚ 8 ਘੰਟੇ ਬਿਜਲੀ ਸਪਲਾਈ ਨਾ ਮਿਲਣ ਕਾਰਨ ਖੇਤਾਂ ਵਿੱਚ ਝੋਨੇ ਅਤੇ ਨਰਮੇ ਦੀ ਫਸਲ ਪਾਣੀ ਦੀ ਘਾਟ ਅਤੇ ਵੱਧ ਰਹੀ ਗਰਮੀ ਕਾਰਨ ਖੇਤਾਂ ਚ ਖੜੀਆ ਫਸਲਾਂ ਹੁਣ ਸੁੱਕਣੀਆਂ ਸ਼ੁਰੂ ਹੋ ਗਈਆਂ ਹਨ ਜਿਸ ਕਾਰਨ ਕਿਸਾਨ ਬਾਲਟੀਆਂ ਨਾਲ ਪਾਣੀ ਪਾ ਕੇ ਫ਼ਸਲਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪੂਰੀ ਬਿਜਲੀ ਨਾ ਮਿਲਣ ਕਾਰਨ ਕਿਸਾਨ ਨਿੱਤ ਦਿਨ ਧਰਨੇ ਪ੍ਰਦਰਸ਼ਨ ਕਰ ਰਹੇ ਨੇ ਪਰ ਮਾਨਸਾ ਦੇ ਡਿਪਟੀ ਕਮਿਸ਼ਨਰ ਇਸ ਮਾਮਲੇ ਤੋਂ ਅਣਜਾਣ ਦਿਖਾਈ ਦੇ ਰਹੇ ਹਨ। ਡੀ ਸੀ ਦਾ ਕਹਿਣਾ ਕਿ ਉਨ੍ਹਾਂ ਪਾਸ ਅਜੇ ਤੱਕ ਕੋਈ ਸ਼ਿਕਾਇਤ ਨਹੀਂ ਆਈ।
ਪੰਜਾਬ ਵਿੱਚ ਝੋਨੇ ਦੀ ਫਸਲ ਦੀ ਬਿਜਾਈ 10 ਜੂਨ ਤੋਂ ਸ਼ੁਰੂ ਕਰਨ ਦੇ ਆਦੇਸ਼ ਜਾਰੀ ਕਰਦਿਆਂ ਸਰਕਾਰ ਨੇ ਝੋਨੇ ਦੀ ਫਸਲ ਲਈ 8 ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਸੀ, ਪਰ ਅੱਠ ਘੰਟੇ ਬਿਜਲੀ ਸਪਲਾਈ ਕਿਸਾਨਾਂ ਨੂੰ ਨਹੀਂ ਦਿੱਤੀ ਜਾ ਰਹੀ। ਜਿਸ ਕਾਰਨ ਝੋਨੇ ਅਤੇ ਨਰਮੇ ਦੀਆਂ ਫਸਲਾਂ ਪਾਣੀ ਦੀ ਘਾਟ ਕਾਰਨ ਸੁੱਕਣੀਆਂ ਸ਼ੁਰੂ ਹੋ ਗਈਆਂ ਹਨ। ਅਤੇ ਕਿਸਾਨ ਬਾਲਟੀਆਂ ਰਾਹੀਂ ਪਾਣੀ ਪਾ ਕੇ ਨਰਮੇ ਦੀ ਫਸਲ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਝੋਨੇ ਦੀ ਫਸਲ ਪਾਣੀ ਦੀ ਘਾਟ ਕਾਰਨ ਖਰਾਬ ਹੋ ਰਹੀ ਹੈ। ਕਿਸਾਨ ਗੁਰਚਰਨ ਸਿੰਘ, ਗੁਰਜੰਟ ਸਿੰਘ, ਹਰਪਾਲ ਸਿੰਘ ਅਤੇ ਮਹਿੰਦਰ ਸਿੰਘ ਨੇ ਦੱਸਿਆ ਕਿ ਕੁਦਰਤੀ ਗਰਮੀ ਕਾਰਨ ਨਰਮਾ ਫਸਲ ਬਰਬਾਦ ਹੋ ਰਹੀ ਹੈ ਅਤੇ ਝੋਨੇ ਦੀ ਫਸਲ ਪਾਣੀ ਦੀ ਘਾਟ ਕਾਰਨ ਸੁੱਕ ਰਹੀ ਹੈ।
ਉਨ੍ਹਾਂ ਕਿਹਾ ਕਿ ਅੱਠ ਘੰਟੇ ਬਿਜਲੀ ਦੇਣ ਦੇ ਸਰਕਾਰ ਦੇ ਵਾਅਦੇ ਦੇ ਬਾਵਜੂਦ ਅਸੀਂ 16 ਘੰਟੇ ਬਿਜਲੀ ਦੀ ਮੰਗ ਕੀਤੀ ਸੀ, ਪਰ 8 ਘੰਟਿਆਂ ਦੀ ਬਜਾਏ ਸਿਰਫ 5- 6 ਘੰਟੇ ਬਿਜਲੀ ਵੱਡੇ ਵੱਡੇ ਕੱਟ ਲਾ ਕੇ ਕਿਸ਼ਤਾਂ ਵਿਚ ਦਿੱਤੀ ਜਾ ਰਹੀ ਹੈ, ਉਨ੍ਹਾਂ ਕਿਹਾ ਕਿ ਬਹੁਤ ਕਿਸਾਨਾਂ ਨੇ 55 ਤੋਂ 60 ਹਜ਼ਾਰ ਰੁਪਏ ਵਿੱਚ ਠੇਕੇ ‘ਤੇ ਜ਼ਮੀਨ ਲਈ ਹੈ ਜੇਕਰ ਉਨਾ ਨੂੰ ਦੁਬਾਰਾ ਫਸਲ ਬੀਜਣੀ ਪਈ ਤਾਂ ਉਨਾ ਦਾ ਬਹੁਤ ਨੁਕਸਾਨ ਹੋਵੇਗਾ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੋਟਰਾਂ ਨੂੰ ਨਿਰੰਤਰ ਬਿਜਲੀ ਦਿੱਤੀ ਜਾਵੇ, ਨਹਿਰਾਂ ਅਤੇ ਨਾਲਿਆਂ ਵਿੱਚ ਪਾਣੀ ਨਹੀਂ ਮਿਲ ਰਿਹਾ, ਉਥੇ ਪਾਣੀ ਦਿੱਤਾ ਜਾਵੇ ਅਤੇ ਖੇਤੀ ਨੂੰ ਬਚਾਉਣ ਲਈ ਫਸਲਾਂ ਦੇ ਰੇਟ ਤੇ ਕੇਂਦਰ ਤੇ ਸੂਬਾ ਸਰਕਾਰ ਬੋਨਸ ਦੇਵੇ। ਬਿਜਲੀ ਦੀ ਘਾਟ ਕਾਰਨ ਕਿਸਾਨਾਂ ਦੀਆਂ ਬਰਬਾਦ ਹੋ ਰਹੀਆਂ ਫਸਲਾਂ ਦੀ ਪ੍ਰਸ਼ਾਸ਼ਨ ਨੂੰ ਕੋਈ ਜਾਣਕਾਰੀ ਨਹੀਂ ਹੈ।ਮਾਨਸਾ ਦੇ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਕਿਹਾ ਕਿ ਅਸੀਂ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰ ਰਹੇ ਹਾਂ ਅਤੇ ਸਾਨੂੰ ਇਸ ਸਬੰਧੀ ਅਜੇ ਤੱਕ ਕੋਈ ਸ਼ਿਕਾਇਤ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਦੀਆਂ ਹਦਾਇਤਾਂ ਨੂੰ ਪੂਰੀ ਤਰ੍ਹਾਂ ਲਾਗੂ ਕਰ ਰਹੇ ਹਾਂ।