coronavirus delta plus variant cases today: ਦੇਸ਼ ‘ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਹੁਣ ਘੱਟਣ ਲੱਗੀ ਹੈ।ਪਿਛਲੇ ਕਈ ਦਿਨਾਂ ਤੋਂ ਦੇਸ਼ ‘ਚ ਕੋਵਿਡ ਦੇ ਰੋਜ਼ਾਨਾ ਮਾਮਲੇ 50 ਹਜ਼ਾਰ ਤੋਂ ਘੱਟ ਦਰਜ ਕੀਤੇ ਜਾ ਰਹੇ ਹਨ।21 ਜੂਨ ਤੋਂ ਦੇਸ਼ ‘ਚ ਵੈਕਸੀਨੇਸ਼ਨ ਅਭਿਆਨ ਨੂੰ ਤੇਜੀ ਮਿਲ ਗਈ ਹੈ।
ਜਿਸ ਤੋਂ ਬਾਅਦ ਹੁਣ ਤੱਕ ਦੇਸ਼ ‘ਚ 34 ਕਰੋੜ ਤੋਂ ਜਿਆਦਾ ਲੋਕਾਂ ਨੂੰ ਕੋਰੋਨਾ ਦੀ ਵੈਕਸੀਨ ਲੱਗ ਚੁੱਕੀ ਹੈ।ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਉਤਾਰ ਚੜਾਅ ਜਾਰੀ ਹੈ।ਪਿਛਲੇ 24 ਘੰਟਿਆਂ ‘ਚ ਦੇਸ਼ ‘ਚ ਕੋਰੋਨਾ ਵਾਇਰਸ ਦੇ 43 ਹਜ਼ਾਰ ਤੋਂ ਜਿਆਦਾ ਮਾਮਲੇ ਸਾਹਮਣੇ ਆਏ ਅਤੇ 955 ਮਰੀਜ਼ਾਂ ਦੀ ਮੌਤ ਹੋ ਗਈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਇਸ ਵਾਰ ਡਾਕਟਰਾਂ ਨੂੰ ਭਾਰਤ ਰਤਨ ਮਿਲਣਾ ਚਾਹੀਦਾ ਹੈ।