ਬੀਤੇ ਦਿਨੀਂ ਬਟਾਲਾ ਦੇ ਪਿੰਡ ਬੱਲਵਾੜ ਵਿਖੇ ਇੱਕੋ ਹੀ ਘਰ ਦੇ 4 ਜੀਆਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮਾਮਲਾ ਪੰਚਾਇਤੀ ਚੋਣਾਂ ਵਿਚ ਰੰਜਿਸ਼ ਦਾ ਦੱਸਿਆ ਜਾ ਰਿਹਾ ਸੀ। ਪੁਲਿਸ ਵੱਲੋਂ ਇਸ ਵਿਚ 3 ਵਿਰੁੱਧ ਕੇਸ ਦਰਜ ਕੀਤਾ ਗਿਆ ਸੀ। 2 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਸੀ ਜਦ ਕਿ ਮੁੱਖ ਮੁਲਜ਼ਮ ਨੂੰ ਅੱਜ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁੱਖ ਮੁਲਜ਼ਮ ਸੁੱਖਜਿੰਦਰ ਸਿੰਘ ਸੋਨੂੰ ਕਾਗਰਸ ਨਾਲ ਸਬੰਧਿਤ ਹੈ। ਸੁਖਜਿੰਦਰ ਸਿੰਘ, ਉਸਦੀ ਪਤਨੀ ਤੇ ਭਰਾ ਤਿੰਨਾਂ ਨੂੰ ਕਾਬੂ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੀਆਂ ਸ਼ਰਾਬ ਉਤਪਾਦਕ ਇਕਾਈਆਂ ਦਾ ਤੀਜੀ ਧਿਰ ਤੋਂ ਕਰਵਾਇਆ ਜਾਵੇਗਾ ਆਡਿਟ, ਆਬਕਾਰੀ ਵਿਭਾਗ ਵੱਲੋਂ IIT ਰੋਪੜ ਨਾਲ ਭਾਈਵਾਲੀ
ਐਸ ਐਸ ਪੀ ਬਟਾਲਾ ਰਛਪਾਲ ਸਿੰਘ ਨੇ ਮੁੱਖ ਮੁਲਜਮ ਫੜੇ ਜਾਣ ਸਬੰਧੀ ਖੁਲਾਸਾ ਕੀਤਾ ਹੈ। ਇਸ ਪੂਰੀ ਘਟਨਾ ਵਿਚ 4 ਲੋਕਾਂ ਦੀ ਹੱਤਿਆ ਹੋ ਗਈ ਸੀ ਤੇ 2 ਗੰਭੀਰ ਰੂਪ ਨਾਲ ਜਖਮੀ ਹੋ ਗਏ ਸਨ। ਰੋਸ ਵਜੋਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਮੁਲਜ਼ਮਾਂ ਦੇ ਨਾ ਫੜੇ ਜਾਣ ਤੱਕ ਲਾਸ਼ਾਂ ਦਾ ਪੋਸਟਮਾਰਟਮ ਨਾ ਕੀਤੇ ਜਾਣ ਦੀ ਗੱਲ ਕਹੀ ਗਈ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਜਦੋਂ ਤੱਕ ਮੁਲਜ਼ਮਾਂ ਨੂੰ ਸਜ਼ਾ ਨਹੀਂ ਮਿਲਦੀ ਉਦੋਂ ਤੱਕ ਸਸਕਾਰ ਨਹੀਂ ਕੀਤਾ ਜਾਵੇਗਾ। ਪੁਲਿਸ ਵੱਲੋਂ ਕਾਫੀ ਦੇਰ ਤੱਕ ਪਰਿਵਾਰ ਨਾਲ ਗੱਲਬਾਤ ਕੀਤੀ ਗਈ ਤੇ ਸਮਝਾਇਆ ਗਿਆ ਜਿਸ ਤੋਂ ਬਾਅਦ ਮ੍ਰਿਤਕ ਦੇਹਾਂ ਦਾ ਦੇਰ ਸ਼ਾਮ ਸਸਕਾਰ ਕਰ ਦਿੱਤਾ ਗਿਆ।
ਪੂਰੇ ਮਾਮਲੇ ਦੀ ਜਾਂਚ ਐੱਸ.ਪੀ. ਇਨਵੈਸਟੀਗੇਸ਼ਨ ਤੇਜਬੀਰ ਸਿੰਘ ਹੁੰਦਲ ਨੂੰ ਸੌਂਪੀ ਗਈ ਸੀ ਤੇ ਇਸ ਲਈ ਪੁਲਸ ਟੀਮਾਂ ਦਾ ਗਠਨ ਕੀਤਾ ਗਿਆ ਸੀ। ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਕੋਲੋਂ 6 ਜ਼ਿੰਦਾ ਰੋਂਦ ਤੇ ਵਾਰਦਾਤ ਸਮੇਂ ਵਰਤਿਆ ਜਾਣ ਵਾਲਾ ਪਿਸਤੌਲ ਵੀ ਬਰਾਮਦ ਕਰ ਲਿਆ ਗਿਆ ਹੈ। ਦੋਸ਼ੀਆਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਉਨ੍ਹਾਂ ਕੋਲੋਂ ਪੁੱਛਗਿਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਖੇਤੀਬਾੜੀ ਤੇ ਸਹਾਇਕ ਸੈਕਟਰਾਂ ਨੂੰ ਉਤਸ਼ਾਹਤ ਕਰਨ ਲਈ 430 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਨੂੰ ਮਿਲੀ ਮਨਜ਼ੂਰੀ : ਵਿਨੀ ਮਹਾਜਨ