ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਕੋਰੋਨਾ ਕਾਰਨ ਮਰਨ ਵਾਲਿਆਂ ਦੇ ਪਰਿਵਾਰ ਵਾਲਿਆਂ ਨੂੰ ਦਿੱਲੀ ਸਰਕਾਰ ਵੱਲੋਂ 50 ਹਜ਼ਾਰ ਰੁਪਏ ਦੀ ਇਕਮੁਸ਼ਤ ਰਾਸ਼ੀ ਦਿੱਤੀ ਜਾਵੇਗੀ।
ਵਿੱਤੀ ਸਹਾਇਤਾ ਦੀ ਘੋਸ਼ਣਾ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਕਰਮਚਾਰੀ ਉਨ੍ਹਾਂ ਪਰਿਵਾਰਾਂ ਕੋਲ ਜਾਣਗੇ ਜਿਨ੍ਹਾਂ ਦੇ ਲੋਕਾਂ ਦੀ ਮੌਤ ਹੋਈ ਹੈ ਅਤੇ ਉਨ੍ਹਾਂ ਨੂੰ ਇਹ ਰਾਸ਼ੀ ਦਿੱਤੀ ਜਾਵੇਗੀ। ਮੁੱਖ ਮੰਤਰੀ ਕੇਜਰੀਵਾਲ ਨੇ ਇਸ ਸਮੇਂ ਦੌਰਾਨ ਦੋ ਹੋਰ ਵੱਡੇ ਐਲਾਨ ਕੀਤੇ। ਉਨ੍ਹਾਂ ਨੇ ਕਿਹਾ ਕਿ ਜਿਸ ਬੱਚੇ ਦੇ ਮਾਪਿਆਂ ਦੀ ਮੌਤ ਕੋਰੋਨਾ ਕਾਰਨ ਹੋਈ ਹੈ, ਉਨ੍ਹਾਂ ਨੂੰ ਵੀ 25 ਸਾਲ ਦੇ ਹੋਣ ਤੱਕ ਹਰ ਮਹੀਨੇ ਢਾਈ ਹਜ਼ਾਰ ਰੁਪਏ ਦਿੱਲੀ ਸਰਕਾਰ ਵੱਲੋਂ ਦਿੱਤੇ ਜਾਣਗੇ। ਇਹ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜਿਹੜੇ ਲੋਕ ਕਾਗਜ਼ ਚੈੱਕ ਕਰਨ ਜਾਣਗੇ, ਉਹ ਕਾਗਜ਼ਾਂ ਵਿੱਚ ਕੋਈ ਨੁਕਸ ਨਾ ਕੱਢਣ। ਕਿਉਂਕਿ ਪਰਿਵਾਰਿਕ ਮੈਂਬਰ ਪਹਿਲਾਂ ਹੀ ਕੋਰੋਨਾ ਕਾਰਨ ਹੋਈ ਮੌਤ ਤੋਂ ਦੁਖੀ ਹਨ ਅਤੇ ਅਜਿਹੇ ਸਮੇਂ ਉਨ੍ਹਾਂ ਨੂੰ ਕਾਗਜ਼ਾਂ ਵਿੱਚ ਨੁਕਸ ਕੱਢ ਕੇ ਹੋਰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ।
ਇਹ ਵੀ ਪੜ੍ਹੋ : ਮੋਦੀ ਕੈਬਨਿਟ ਦੇ ਵਿਸਥਾਰ ਤੋਂ ਪਹਿਲਾ 8 ਰਾਜਾਂ ਨੂੰ ਮਿਲੇ ਨਵੇਂ ਰਾਜਪਾਲ
ਉਨ੍ਹਾਂ ਕਿਹਾ ਕਿ ਅਸੀਂ ਸਾਰੇ ਅਰਥਾਤ ਦਿੱਲੀ ਸਰਕਾਰ ਲੋਕਾਂ ਦੀ ਮਦਦ ਲਈ ਹੈ, ਉਨ੍ਹਾਂ ਨੂੰ ਪਰੇਸ਼ਾਨ ਕਰਨ ਲਈ ਨਹੀਂ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਨੇ ਆਪਣੇ ਅਜ਼ੀਜ਼ਾਂ ਨੂੰ ਕੋਰੋਨਾ ਵਿੱਚ ਗੁਆ ਦਿੱਤਾ, ਇਹ ਸਮਾਂ ਹੈ ਉਨ੍ਹਾਂ ਦੇ ਨਾਲ ਖੜੇ ਹੋਣ ਦਾ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਜੇ ਕਿਸੇ ਬੱਚੇ ਦੀ ਮਾਂ ਜਾਂ ਪਿਤਾ ਦੀ ਪਹਿਲਾਂ ਮੌਤ ਹੋ ਗਈ ਹੈ ਅਤੇ ਦੂਜੇ ਦੀ ਮੌਤ ਕੋਰੋਨਾ ਕਾਰਨ ਹੋਈ ਹੈ, ਤਾਂ ਅਜਿਹੇ ਬੱਚਿਆਂ ਨੂੰ ਵੀ 25 ਸਾਲ ਦੇ ਹੋਣ ਤੱਕ ਹਰ ਮਹੀਨੇ ਢਾਈ ਹਜ਼ਾਰ ਰੁਪਏ ਦਿੱਤੇ ਜਾਣਗੇ।
ਇਹ ਵੀ ਦੇਖੋ : ਕਿਸਾਨ ਕਿਵੇਂ ਘੇਰਣਗੇ ਸੰਸਦ, ਲੀਡਰ ਹੋਣਗੇ ਗ੍ਰਿਫ਼ਤਾਰ, ਸੁਣੋ ਕੱਲੀ-ਕੱਲੀ ਗੱਲ ਅੰਦਰਲੀ ਸਾਰੀ ਪਲਾਨਿੰਗ !