ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਦਲਿਤਾਂ ਬਾਰੇ ਦਿੱਤੇ ਵਿਵਾਦਿਤ ਬਿਆਨ ਦਾ ਮਾਮਲਾ ਅਜੇ ਵੀ ਠੰਡਾ ਪੈਂਦਾ ਨਜ਼ਰ ਨਹੀਂ ਆਉਂਦਾ। ਇਸ ਸੰਬੰਧੀ ਅਕਾਲੀ ਦਲ ਦੇ ਵਫ਼ਦ ਨੇ ਅੱਜ ਫਿਰ ਪੰਜਾਬ ਅਨੁਸੂਚਿਤ ਰਾਜ ਕਮਿਸ਼ਨ ਨਾਲ ਮੁਲਾਕਾਤ ਕੀਤੀ।
ਅਕਾਲੀ ਦਲ ਨੇ ਰਵਨੀਤ ਬਿੱਟੂ ਵੱਲੋਂ ਦਿੱਤੇ ਗਏ ਮਾਫੀਨਾਮੇ ਨੂੰ ਲੈਕੇ ਐਸਸੀ ਕਮਿਸ਼ਨ ਤੋਂ ਪੱਤਰ ਮੰਗਿਆ, ਜਿਸ ਵਿੱਚ ਰਵਨੀਤ ਸਿੰਘ ਬਿੱਟੂ ਵੱਲੋਂ ਕਿਤੇ ਵੀ ਮੁਆਫੀ ਦਾ ਜ਼ਿਕਰ ਨਹੀਂ। ਅਕਾਲੀ ਦਲ ਦੇ ਵਿਧਾਇਕ ਪਵਨ ਟੀਨੂੰ ਨੇ ਐਸਸੀ ਕਮਿਸ਼ਨ ਖਿਲਾਫ ਗੰਭੀਰ ਦੋਸ਼ ਲਾਏ।
ਉਨ੍ਹਾਂ ਕਿਹਾ ਕਿ ਐਸਸੀ ਕਮਿਸ਼ਨ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਿਹਾ ਹੈ। ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਸ਼ਿਕਾਇਤ ਵੀ ਲੋਕ ਸਭਾ ਦੇ ਸਪੀਕਰ ਨੂੰ ਭੇਜੀ ਜਾਏਗੀ। ਆਉਣ ਵਾਲੇ ਦਿਨਾਂ ਵਿੱਚ ਅਕਾਲੀ ਦਲ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਸੜਕਾਂ ’ਤੇ ਉਤਰੇਗੀ।
ਦੱਸਣਯੋਗ ਹੈ ਕਿ ਪੰਜਾਬ ਵਿੱਚ ਅਕਾਲੀ ਦਲ ਤੇ ਬਸਪਾ ਵੱਲੋਂ ਇੱਕ ਵਾਰ ਫਿਰ ਗਠਜੋੜ ਤੋਂ ਬਾਅਦ ਸੀਟਾਂ ਦੀ ਵੰਡ ਨੂੰ ਲੈ ਕੇ ਅਕਾਲੀ ਦਲ ਨੇ ਸ੍ਰੀ ਆਨੰਦਪੁਰ ਸਾਹਿਬ ਤੇ ਚਮਕੌਰ ਸਾਹਿਬ ਦੀਆਂ ਸੀਟਾਂ ‘ਤੇ ਬਸਪਾ ਦਾ ਉਮੀਦਵਾਰ ਉਤਾਰਨ ਦਾ ਫੈਸਲਾ ਕੀਤਾ ਗਿਆ ਹੈ। ਰਵਨੀਤ ਬਿੱਟੂ ਨੇ ਅਕਾਲੀ ਦਲ ‘ਤੇ ਸ੍ਰੀ ਆਨੰਦਪੁਰ ਸਾਹਿਬ ਅਤੇ ਚਮਕੌਰ ਸਾਹਿਬ ਸੀਟ ਬਸਪਾ ਨੂੰ ਦੇਣ ‘ਤੇ ਟਿੱਪਣੀ ਕਰਦੇ ਕਿਹਾ ਸੀ ਕਿ ਅਕਾਲੀ ਦਲ ਨੇ ਪਵਿੱਤਰ ਸੀਟਾਂ ਬਸਪਾ ਨੂੰ ਦੇ ਦਿੱਤੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਤਿੰਨ IAS ਅਫਸਰਾਂ ਦਾ ਹੋਇਆ ਤਬਾਦਲਾ
ਅਕਾਲੀ ਦਲ ਨੂੰ ਲੱਗਦਾ ਹੈ ਕਿ ਬੀਜੇਪੀ ਨਾਲ ਮਿਲ ਕੇ ਹਿੰਦੂ ਵੋਟਾਂ ਲੈ ਲਵਾਂਗੇ ਅਤੇ ਹੁਣ ਬੀਐਸਪੀ ਤੋਂ ਐਸਸੀ ਵੋਟਾਂ ਲੈ ਲਵਾਂਗੇ, ਜਿਸ ਸਖਤ ਵਿਰੋਧ ਕੀਤਾ ਗਿਆ ਸੀ ਅਤੇ ਐਸਸੀ ਕਮਿਸ਼ਨ ਵਿੱਚ ਇਸ ਸੰਬੰਧੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਤੋਂ ਬਾਅਦ ਰਵਨੀਤ ਬਿੱਟੂ ਨੇ ਐਸਸੀ ਕਮਿਸ਼ਨ ਕੋਲ ਲਿਖਤੀ ਮੁਆਫੀਨਾਮਾ ਦਿੱਤਾ ਸੀ।