ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਪ ਸਿੰਘ ਢਿਲੋਂ ਦੇ ਨੌਜਵਾਨ ਬੇਟੇ ਦਮਨਦੀਪ ਸਿੰਘ (31) ਦੀ ਕੈਨੇਡਾ ਦੇ ਸ਼ਹਿਰ ਸਰੀ ਵਿਚ ਅਚਾਨਕ ਮੌਤ ਹੋ ਗਈ। ਖਬਰ ਮਿਲਦਿਆਂ ਹੀ ਪੂਰੇ ਪਰਿਵਾਰ ਵਿਚ ਮਾਤਮ ਛਾ ਗਿਆ।

ਮਿਲੀ ਜਾਣਕਾਰੀ ਮੁਤਾਬਕ ਉਸ ਦੀ ਮੌਤ ਸ਼ੂਗਰ ਦਾ ਲੈਵਲ ਘਟਣ ਕਾਰਨ ਹੋਈ ਹੈ। ਦਮਨਦੀਪ ਆਪਣਾ ਟਰਾਲਾ ਲੈ ਕੇ ਅਮਰੀਕਾ ਗਿਆ ਸੀ ਜਿਥੇ ਉਸ ਦੀ ਸਿਹਤ ਖਰਾਬ ਹੋ ਗਈ ਤੇ ਉਸ ਦੀ ਮੌਤ ਹੋ ਗਈ। ਦਮਨਦੀਪ ਸਿੰਘ ਪਿਛਲੇ ਸਮੇਂ ਤੋਂ ਕੈਨੇਡਾ ਦੇ ਸ਼ਹਿਰ ਸਰੀ ਵਿਚ ਰਹਿ ਕੇ ਆਪਣਾ ਕਾਰੋਬਾਰ ਕਰ ਰਿਹਾ ਸੀ। ਦਮਨਦੀਪ ਆਪਣੇ ਪਿੱਛੇ ਮਾਤਾ-ਪਿਤਾ, ਪਤਨੀ ਤੇ ਇਕ 6 ਸਾਲਾ ਧੀ ਨੂੰ ਛੱਡ ਗਿਆ ਹੈ। ਦਮਨਦੀਪ ਦੀ ਹੋਈ ਇਸ ਅਚਾਨਕ ਮੌਤ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪ੍ਰਮਾਤਮਾ ਵਿਛੜੀ ਆਤਮਾ ਨੂੰ ਬਲ ਬਖਸ਼ੇ।
ਇਹ ਵੀ ਪੜ੍ਹੋ : ਕਪੂਰਥਲਾ ਪੁਲਿਸ ਦੀ ਜਾਅਲੀ ਕਰੰਸੀ ਬਣਾਉਣ ਵਾਲਿਆਂ ਖਿਲਾਫ ਵੱਡੀ ਕਾਰਵਾਈ, 1 ਲੱਖ 47 ਹਜ਼ਾਰ ਰੁਪਏ ਦੇ ਨਕਲੀ ਨੋਟਾਂ ਨਾਲ 6 ਨੂੰ ਕੀਤਾ ਕਾਬੂ






















