big reshuffle in the punjab congress: ਪੰਜਾਬ ਕਾਂਗਰਸ ‘ਚ ਆਪਸੀ ਕਲੇਸ਼ ਜਾਰੀ ਹੈ।ਇਸ ਕਲੇਸ਼ ਨੂੰ ਖਤਮ ਕਰਨ ਲਈ ਹਾਈਕਮਾਂਡ ਸੋਨੀਆ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ।ਕੁਝ ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਪ੍ਰਿਯੰਕਾ ਗਾਂਧੀ ਨੇ ਮੁਲਾਕਾਤ ਕੀਤੀ ਸੀ।ਜਿਸ ਦੇ ਚਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੀਟਿੰਗ ਕਰਨ ਮਗਰੋਂ ਸਪੱਸ਼ਟ ਕੀਤਾ ਕਿ ਹਾਈਕਮਾਨ ਦਾ ਹਰ ਫੈਸਲਾ ਪੰਜਾਬ ‘ਚ ਲਾਗੂ ਹੋਵੇਗਾ।
ਪੰਜਾਬ ਕਾਂਗਰਸ ‘ਚ ਬਾਗੀ ਲੀਡਰ ਨਵਜੋਤ ਸਿੰਘ ਸਿੱਧੂ ਬਾਰੇ ਅਜੇ ਭੇਤ ਬਰਕਰਾਰ ਹਨ।ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਕਰੀਬ ਡੇਢ ਘੰਟਾ ਮੀਟਿੰਗ ਕੀਤੀ।ਮੀਟਿੰਗ ‘ਚ ਤਿੰਨ ਮੈਂਬਰੀ ਕਮੇਟੀ ਦੇ ਚੇਅਰਮੈਨ ਮਲਿਕਾਰਜੁਨ ਖੜਗੇ ਨੇ ਵੀ ਸ਼ਮੂਲੀਅਤ ਕੀਤੀ।ਜਾਣਕਾਰੀ ਮੁਤਾਬਕ ਕਾਂਗਰਸ ਹਾਈ ਕਮਾਨ ਦੇ ‘ਪੰਜਾਬ ਫਾਰਮੂਲਾ’ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਹਿਮਤੀ ਦੇ ਦਿੱਤੀ ਹੈ।
ਇਹ ਦੇ ਤਹਿਤ ਅਗਲੇ ਹਫਤੇ ਤੱਕ ਪੰਜਾਬ ਕਾਂਗਰਸ ‘ਚ ਵੱਡਾ ਫੇਰ-ਬਦਲ ਵੇਖਣ ਨੂੰ ਮਿਲ ਸਕਦਾ ਹੈ। ਜਾਣਕਾਰੀ ਮੁਤਾਬਕ ਪੰਜਾਬ ਕਾਂਗਰਸ ਵਜ਼ਾਰਤ ‘ਚ ਕੁਝ ਵਜ਼ੀਰਾਂ ਦੀ ਛਾਂਟੀ ਵੀ ਹੋ ਸਕਦੀ ਹੈ ਜਿਨ੍ਹਾਂ ‘ਚ ਬਾਗੀ ਨੇਤਾ ਹੋ ਸਕਦੇ ਹਨ।ਅਕਾਲੀ-ਬਸਪਾ ਗਠਜੋੜ ਨੂੰ ਪ੍ਰਭਾਵਹੀਣ ਕਰਨ ਲਈ ਕਈ ਦਲਿਤ ਚਿਹਰਿਆਂ ਨੂੰ ਪਹਿਲਾ ਮਿਲ ਸਕਦੀ ਹੈ।ਉਪ ਮੁੱਖ ਮੰਤਰੀ ਦਾ ਅਹੁਦਾ ਵੀ ਦਲਿਤ ਨੂੰ ਦਿੱਤੇ ਜਾਣ ਦੀ ਸੰਭਾਵਨਾ ਸਾਹਮਣੇ ਆ ਰਹੀ ਹੈ।