ਉੱਤਰ ਭਾਰਤ ਵਿੱਚ ਹੁਣ ਮੌਸਮ ਕਰਵਟ ਲੈ ਸਕਦਾ ਹੈ। ਇਸੇ ਵਿਚਾਲੇ ਪੰਜਾਬ ਦੇ ਲੋਕਾਂ ਨੂੰ ਅੱਗ ਵਰ੍ਹਾਉਂਦੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਦਰਅਸਲ, ਪੰਜਾਬ ਵਿੱਚ ਜੂਨ ਦੇ ਤੀਜੇ ਹਫ਼ਤੇ ਦੀ ਸ਼ੁਰੂਆਤ ਵਿੱਚ ਹੀ ਮਾਨਸੂਨ ਨੇ ਆ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ, ਪਰ ਉਸ ਤੋਂ ਬਾਅਦ ਮਾਨਸੂਨ ਲਾਪਤਾ ਹੋ ਗਿਆ ਸੀ । ਜਿਸ ਤੋਂ ਬਾਅਦ ਹੁਣ ਪੰਜਾਬ ਦੇ ਲੋਕਾਂ ਨੂੰ ਇਸ ਗਰਮੀ ਤੋਂ ਰਾਹਤ ਮਿਲ ਸਕਦੀ ਹੈ।
ਦਰਅਸਲ, ਭਿਆਨਕ ਗਰਮੀ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਨੂੰ ਵੀਰਵਾਰ ਯਾਨੀ ਅੱਜ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਮਾਨਸੂਨ ਦੀ ਬਾਰਿਸ਼ ਹੋ ਸਕਦੀ ਹੈ। ਮਾਸੂਮ ਵਿਭਾਗ ਦਾ ਕਹਿਣਾ ਹੈ ਕਿ ਹੁਣ ਪੰਜਾਬ ਵਿੱਚ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ।
ਇਹ ਵੀ ਪੜ੍ਹੋ: CM ਯੋਗੀ ਨੇ 12 ਜੁਲਾਈ ਤੱਕ ਹਰ ਕਿਸਮ ਦੀਆਂ ਛੁੱਟੀਆਂ ਕੀਤੀਆਂ ਰੱਦ, ਜਾਣੋ ਕਾਰਨ
ਇਸ ਸਬੰਧੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ 8 ਤੋਂ 10 ਜੁਲਾਈ ਤੱਕ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ । ਇਸ ਤੋਂ ਇਲਾਵਾ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਵੀ ਹੋਵੇਗੀ । ਡਾ. ਸਿੱਧੂ ਨੇ ਕਿਹਾ ਕਿ ਇਸ ਸਮੇਂ ਬਾਰਿਸ਼ ਦੀ ਬੇਹੱਦ ਜ਼ਰੂਰਤ ਹੈ । ਉਨ੍ਹਾਂ ਕਿਹਾ ਕਿ ਜੂਨ ਵਿੱਚ ਇੰਨੀ ਬਾਰਿਸ਼ ਨਹੀਂ ਹੋਈ, ਜਿੰਨੀ ਹੋਣੀ ਚਾਹੀਦੀ ਸੀ।