ਕਾਂਗਰਸ ਦੇ ਸੀਨੀਅਰ ਨੇਤਾ ਤੇ ਹਿਮਾਚਲ ਪ੍ਰਦੇਸ਼ ਦੇ 6ਵਾਰ ਦੇ ਮੁੱਖ ਮੰਤਰੀ ਰਹਿ ਚੁੱਕੇ ਵੀਰਭੱਦਰ ਸਿੰਘ ਦਾ ਅੱਜ ਯਾਨੀ ਕਿ ਵੀਰਵਾਰ ਨੂੰ ਸ਼ਿਮਲਾ ਸਥਿਤ ਇੰਦਰਾ ਗਾਂਧੀ ਮੈਡੀਕਲ ਕਾਲਜ ਹਸਪਤਾਲ (IGMC) ਵਿੱਚ ਆਖਰੀ ਸਾਹ ਲਏ । ਉਹ 87 ਸਾਲ ਦੇ ਸਨ । ਜਿਸ ‘ਤੇ ਦੇਸ਼ ਭਰ ਦੇ ਸਾਰੇ ਨੇਤਾਵਾਂ ਵੱਲੋਂ ਸੋਗ ਪ੍ਰਗਟ ਕੀਤਾ ਜਾ ਰਿਹਾ ਹੈ ।
ਦਰਅਸਲ, ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਦੇ ਦਿਹਾਂਤ ‘ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਸਣੇ ਦੇਸ਼ ਭਰ ਦੇ ਕਾਂਗਰਸ ਅਤੇ ਭਾਜਪਾ ਨੇਤਾਵਾਂ ਨੇ ਵੀਰਭੱਦਰ ਸਿੰਘ ਦੀ ਮੌਤ ‘ਤੇ ਦੁੱਖ ਪ੍ਰਗਟਾਇਆ ਹੈ ।
ਦਰਅਸਲ, ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਟਵਿੱਟਰ ‘ਤੇ ਟਵੀਟ ਕਰਦਿਆਂ ਲਿਖਿਆ, “ਵੀਰਭੱਦਰ ਸਿੰਘ ਦੀ ਮੌਤ ਦੀ ਖ਼ਬਰ ਦੁਖੀ ਕਰਨ ਵਾਲੀ ਹੈ ।
ਇਹ ਵੀ ਪੜ੍ਹੋ: CM ਯੋਗੀ ਨੇ 12 ਜੁਲਾਈ ਤੱਕ ਹਰ ਕਿਸਮ ਦੀਆਂ ਛੁੱਟੀਆਂ ਕੀਤੀਆਂ ਰੱਦ, ਜਾਣੋ ਕਾਰਨ
ਉਨ੍ਹਾਂ ਦੇ 6 ਵਾਰ ਮੁੱਖ ਮੰਤਰੀ ਰਹਿਣ ਦੇ ਕਾਰਜਕਾਲ ਨੂੰ ਇਸ ਗੱਲ ਲਈ ਯਾਦ ਕੀਤਾ ਜਾਵੇਗਾ ਕਿ ਉਨ੍ਹਾਂ ਨੇ ਹਿਮਾਚਲ ਦੇ ਲੋਕਾਂ ਦੀ ਸੇਵਾ ਕੀਤੀ । ਮੇਰੀ ਉਨ੍ਹਾਂ ਦੇ ਸਮਰਥਕਾਂ ਅਤੇ ਪਰਿਵਾਰ ਨਾਲ ਹਮਦਰਦੀ।”
ਇਸ ਦੇ ਨਾਲ ਹੀ ਪੀਐਮ ਮੋਦੀ ਨੇ ਵੀ ਟਵੀਟ ਕਰ ਕੇ ਦੁੱਖ ਜ਼ਾਹਿਰ ਕਰਦਿਆਂ ਲਿਖਿਆ,”ਵੀਰਭੱਦਰ ਸਿੰਘ ਦਾ ਲੰਬਾ ਰਾਜਨੀਤਿਕ ਕਰੀਅਰ ਰਿਹਾ ਹੈ। ਉਨ੍ਹਾਂ ਕੋਲ ਕਾਫ਼ੀ ਲੰਮਾ ਅਧਿਕਾਰਤ ਅਤੇ ਕਾਨੂੰਨੀ ਤਜਰਬਾ ਸੀ। ਹਿਮਾਚਲ ਵਿੱਚ ਉਨ੍ਹਾਂ ਦਾ ਮਹੱਤਵਪੂਰਣ ਯੋਗਦਾਨ ਰਿਹਾ ਅਤੇ ਮੈਂ ਉਨ੍ਹਾਂ ਦੀ ਮੌਤ ਤੋਂ ਬਹੁਤ ਦੁਖੀ ਹਾਂ । ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨਾਲ ਮੇਰੀ ਹਮਦਰਦੀ। ਓਮ ਸ਼ਾਂਤੀ।”
ਦੱਸ ਦੇਈਏ ਕਿ ਇਸ ਤੋਂ ਇਲਾਵਾ ਕਾਂਗਰਸ ਨੇਤਾ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਸਣੇ ਕਈ ਵੱਡੇ ਨੇਤਾਵਾਂ ਨੇ ਵੀਰਭੱਦਰ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ । ਰਾਹੁਲ ਗਾਂਧੀ ਨੇ ਵੀਰਭੱਦਰ ਸਿੰਘ ਨੂੰ ਵੱਡਾ ਨੇਤਾ ਦੱਸਿਆ ਹੈ। ਉਨ੍ਹਾਂ ਵੱਲੋਂ ਲੋਕਾਂ ਅਤੇ ਕਾਂਗਰਸ ਪਾਰਟੀ ਦੀ ਸੇਵਾ ਇੱਕ ਲਾਜਵਾਬ ਉਦਾਹਰਣ ਹੈ ।