ਪੰਜਾਬ ਵਿਚ ਲੱਗ ਰਹੇ ਬਿਜਲੀ ਕੱਟਾਂ ਨੇ ਇੱਕ ਪਾਸੇ ਲੋਕਾਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਹੈ ਦੂਜੇ ਪਾਸੇ ਭਾਖੜਾ ਵਿਚ ਪਾਣੀ ਦਾ ਪੱਧਰ 56.9 ਫੁੱਟ ਹੇਠਾਂ ਆ ਗਿਆ ਹੈ, ਜਿਸ ਨਾਲ ਮੁਸੀਬਤਾਂ ਹੋਰ ਵੀ ਵੱਧ ਗਈਆਂ ਹਨ। 2020 ਵਿਚ ਇਸ ਦਾ ਪੱਧਰ 1581.50 ਫੁੱਟ ਸੀ, ਜੋ ਇਸ ਸਾਲ 1524.60 ਫੁੱਟ ‘ਤੇ ਪਹੁੰਚ ਗਿਆ ਹੈ। ਪਾਣੀ ਦਾ ਪੱਧਰ ਡਿੱਗਣ ਕਾਰਨ ਬਿਜਲੀ ਉਤਪਾਦਨ ਵੀ ਪ੍ਰਭਾਵਿਤ ਹੋਇਆ ਹੈ। ਇਹ ਭੰਡਾਰ ਪੰਜਾਬ ਨੂੰ 194 ਲੱਖ ਯੂਨਿਟ ਬਿਜਲੀ ਸਪਲਾਈ ਕਰਦਾ ਹੈ।
ਪੰਜਾਬ ਵਿੱਚ ਝੋਨੇ ਦੀ ਲੁਆਈ ਅਤੇ ਭਿਆਨਕ ਗਰਮੀ ਦੇ ਦੌਰਾਨ ਬਿਜਲੀ ਦੀ ਮੰਗ ਵਿੱਚ ਭਾਰੀ ਵਾਧਾ ਹੋਇਆ ਹੈ। ਰਾਜ ਵਿਚ ਬਿਜਲੀ ਦੀ ਮੰਗ 13821 ਮੈਗਾਵਾਟ ਤੋਂ ਵੀ ਵੱਧ ਪਹੁੰਚ ਗਈ ਹੈ, ਜਦੋਂ ਕਿ ਪੰਜਾਬ ਵਿਚ ਸਿਰਫ 12800 ਮੈਗਾਵਾਟ ਬਿਜਲੀ ਸਪਲਾਈ ਹੈ। ਇੱਥੇ ਹਰ ਰੋਜ਼ 1000 ਮੈਗਾਵਾਟ ਦੀ ਘਾਟ ਹੈ। ਇਸ ਦੇ ਲਈ, ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀਐਸਪੀਸੀਐਲ) ਹਰ ਰੋਜ਼ ਕਟੌਤੀ ਕਰ ਰਿਹਾ ਹੈ।
ਇਹ ਵੀ ਪੜ੍ਹੋ : ਕਿਸਾਨਾਂ ਤੋਂ ਬਾਅਦ ਮਹਿੰਗਾਈ ਨੂੰ ਲੈਕੇ ਹੁਣ ਬਜ਼ੁਰਗ ਮਹਿਲਾਵਾਂ ਵੀ ਆਈਆ ਸੜਕਾਂ ‘ਤੇ
ਬਿਜਲੀ ਸੰਕਟ ‘ਤੇ ਕਾਬੂ ਪਾਉਣ ਲਈ, ਪੀਐਸਪੀਸੀਐਲ ਦੇ ਸੀਐਮਡੀ ਏ. ਵੇਨੂ ਪ੍ਰਸਾਦ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਨੂੰ ਇੱਕ ਪੱਤਰ ਲਿਖ ਕੇ ਬਿਜਲੀ ਉਤਪਾਦਨ ਵਧਾਉਣ ਦੀ ਬੇਨਤੀ ਕੀਤੀ ਸੀ ਪਰ ਪਿਛਲੇ ਸਾਲ ਦੇ ਮੁਕਾਬਲੇ ਜਲ ਭੰਡਾਰ ਹੇਠਲੇ ਪੱਧਰ ਕਾਰਨ ਬਿਜਲੀ ਉਤਪਾਦਨ ’ਤੇ ਮਾੜਾ ਅਸਰ ਪੈ ਰਿਹਾ ਹੈ।
ਬਿਜਲੀ ਸੰਕਟ ‘ਤੇ ਕਾਬੂ ਪਾਉਣ ਲਈ, ਪੀਐਸਪੀਸੀਐਲ 12 ਕਰੋੜ ਰੁਪਏ ਵਿੱਚ ਹਰ ਰੋਜ਼ ਪੰਜਾਬ ਵਿੱਚ 1000 ਮੈਗਾਵਾਟ ਬਿਜਲੀ ਖਰੀਦ ਰਹੀ ਹੈ। ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਲਈ 300 ਕਰੋੜ ਰੁਪਏ ਪੀਐਸਪੀਸੀਐਲ ਨੂੰ ਜਾਰੀ ਕੀਤੇ ਹਨ। ਪੀਐਸਪੀਸੀਐਲ ਝੋਨੇ ਦੀ ਲੁਆਈ ਦੇ ਸੀਜ਼ਨ ਦੌਰਾਨ ਲਗਭਗ 10 ਘੰਟੇ ਕਿਸਾਨਾਂ ਨੂੰ ਬਿਜਲੀ ਮੁਹੱਈਆ ਕਰਵਾ ਰਿਹਾ ਹੈ। ਭਾਖੜਾ ਪ੍ਰੋਜੈਕਟ ਕੁੱਲ 1379 ਮੈਗਾਵਾਟ ਬਿਜਲੀ ਪੈਦਾ ਕਰਦਾ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਤੇ ਲੁਧਿਆਣਾ ਵਿਚ Vaccine ਦਾ ਸਟਾਕ ਹੋਇਆ ਖਤਮ, ਅੱਜ ਵੀ ਨਹੀਂ ਲੱਗੇਗਾ ਟੀਕਾ, ਸਿਰਫ ਐਮਰਜੈਂਸੀ ਡੋਜ਼ ਬਚੀ