farmers leader rakesh tikait: ਕਿਸਾਨਾਂ ਵਲੋਂ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਕੇਂਦਰ ਦੇ ਕਾਲੇ ਕਾਨੂੰਨਾਂ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਗਏ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨ ਲੰਬੇ ਸਮੇਂ ਤੋਂ ਅੰਦੋਲਨ ਕਰ ਰਹੇ ਹਨ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਉਹ ਸਰਕਾਰ ਨਾਲ ਗੱਲਬਾਤ ਨੂੰ ਤਿਆਰ ਹੈ।
ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਵਲੋਂ ਕੋਈ ਸ਼ਰਤ ਨਹੀਂ ਰੱਖੀ ਜਾਂਦੀ ਹੈ ਤਾਂ ਉਹ ਸਰਕਾਰ ਤੋਂ ਬਿਨਾਂ ਸ਼ਰਤ ਦੇ ਗੱਲਬਾਤ ਨੂੰ ਤਿਆਰ ਹਨ।ਰਾਕੇਸ਼ ਟਿਕੈਤ ਨੇ ਕਿਹਾ, ‘ਅਸੀਂ ਅੱਠ ਮਹੀਨਿਆਂ ਤੋਂ ਸਰਕਾਰ ਨੂੰ ਲੱਭ ਰਹੇ ਹਾਂ,ਕਿੱਥੇ ਹੈ ਸਰਕਾਰ? ਸਰਕਾਰ ਸਾਨੂੰ 22 ਜਨਵਰੀ ਦੇ ਬਾਅਦ ਕਿਤੇ ਨਹੀਂ ਮਿਲੀ।
ਸਰਕਾਰ ਗੱਲਬਾਤ ਲਈ ਸ਼ਰਤ ਕਿਉਂ ਲਗਾ ਰਹੀ ਹੈ।ਦੱਸਣਯੋਗ ਹੈ ਕਿ ਇੱਕ ਦਿਨ ਪਹਿਲਾਂ ਹੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਖੇਤੀ ਉਪਜ ਮੰਡੀ ਕਮੇਟੀਆਂ ਹੁਣ ਬਾਜ਼ਾਰ ਸਮਰੱਥਾ ਦੇ ਵਿਸਥਾਰ ਅਤੇ ਕਿਸਾਨਾਂ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕਰਨ ਲਈ ਇੱਕ ਲੱਖ ਕਰੋੜ ਰੁਪਏ ਦੇ ਖੇਤੀ ਬੁਨਿਆਦੀ ਢਾਂਚੇ ਕੋਸ਼ ਨਾਲ ਵਿੱਤੀ ਸੁਵਿਧਾਵਾਂ ਲੈ ਸਕੇਗੀ।ਜਿਸ ‘ਤੇ ਰਾਕੇਸ਼ ਟਿਕੈਤ ਨੇ ਕਿਹਾ ਕਿ ਸਾਨੂੰ ਸਰਕਾਰ ਤੋਂ ਕਰਜ਼ਾ ਨਹੀਂ ਚਾਹੀਦਾ।ਸਾਨੂੰ ਫਸਲਾਂ ਦੀ ਕੀਮਤ ਚਾਹੀਦਾ।ਐੱਮਐੱਸਪੀ ਚਾਹੀਦੀ।ਸਰਕਾਰ ਦੱਸੇ ਕਿ ਉਹ ਇੱਕ ਲੱਖ ਕਰੋੜ ਰੁਪਏ ਕਿੱਥੋਂ ਨਿਵੇਸ਼ ਕਰ ਰਹੀ ਹੈ।
ਸਰਕਾਰ ਵਲੋਂ ਲਗਾਤਾਰ ਕਿਸਾਨ ਅੰਦੋਲਨ ਨੂੰ ਖਤਮ ਕਰਨ ਦੀ ਮੰਗ ਕੀਤੀ ਜਾ ਰਹੀ ਹੈ।ਹਾਂਲਾਂਕਿ ਕਿਸਾਨ ਆਪਣੇ ਅੰਦੋਲਨ ‘ਤੇ ਅੜੇ ਹੋਏ ਹਨ।ਦੂਜੇ ਪਾਸੇ ਕਿਸਾਨ ਅੰਦੋਲਨ ਖਤਮ ਕਰਨ ਦੀ ਗੱਲ ‘ਤੇ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨ ਅੰਦੋਲਨ ਖਤਮ ਨਹੀਂ ਹੋਵੇਗਾ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਮੰਗਾਂ ਪੂਰੀ ਨਾ ਹੋਣ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ।