ਪੰਜਾਬ ਵਾਸੀਆਂ ਲਈ ਰਾਹਤ ਵਾਲੀ ਖਬਰ ਹੈ ਕਿ ਕੋਰੋਨਾ ਦੇ ਮਾਮਲਿਆਂ ਨੂੰ ਹੁਣ ਬ੍ਰੇਕ ਲੱਗਣੀ ਸ਼ੁਰੂ ਹੋ ਗਈ ਹੈ, ਉਥੇ ਹੀ ਸੂਬੇ ਵਿੱਚ ਮੌਤਾਂ ਦੀ ਦਰ ਵੀ ਕਾਫੀ ਘੱਟ ਗਈ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 124 ਮਾਮਲੇ ਦਰਜ ਕੀਤੇ ਗਏ, ਜਦਕਿ 6 ਮਰੀਜ਼ਾਂ ਨੇ ਦਮ ਤੋੜਿਆ।
ਉਥੇ ਹੀ ਰਾਹਤ ਵਾਲੀ ਗੱਲ ਇਹ ਰਹੀ ਕਿ ਸੂਬੇ ਵਿੱਚ 248 ਲੋਕਾਂ ਨੂੰ ਠੀਕ ਹੋਣ ‘ਤੇ ਹਸਪਤਾਲੋਂ ਛੁੱਟੀ ਦੇ ਘਰ ਭੇਜਿਆ ਗਿਆ। ਜਦਕਿ ਅੱਜ ਫਰੀਦਕੋਟ ਤੇ ਅੰਮ੍ਰਿਤਸਰ ਦੇ ਇੱਕ-ਇੱਕ ਮਰੀਜ਼ ਨੂੰ ਗੰਭੀਰ ਹਾਲਤ ਹੋਣ ਕਰਕੇ ਆਈਸੀਯੂ ਤੇ ਵੈਂਟੀਲੇਟਰ ਸੁਪੋਰਟ ‘ਤੇ ਰੱਖਿਆ ਗਿਆ।
ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 597469 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 579618 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 1674 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 16177 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ, ਜਦਕਿ 423 ਲੋਕ ਆਕਸੀਜਨ ਸੁਪੋਰਟ ‘ਤੇ ਹਨ। ਉਥੇ ਹੀ 163 ਮਰੀਜ਼ਾਂ ਦੀ ਹਾਲਤ ਗੰਭੀਰ ਹੈ ਅਤੇ 45 ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।\
ਇਹ ਵੀ ਪੜ੍ਹੋ : ਕੌਮੀ ਲੋਕ ਅਦਾਲਤ ‘ਚ ਪਾਓ ਛੇਤੀ ਤੇ ਸਸਤਾ ਨਿਆਂ- ਲੁਧਿਆਣਾ ‘ਚ ਅੱਜ 4679 ਕੇਸਾਂ ਦਾ ਹੋਇਆ ਨਿਪਟਾਰਾ